ਕੇਂਦਰੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਵਧਿਆ

ਨਵੀਂ ਦਿੱਲੀ (ਸਮਾਜ ਵੀਕਲੀ):  ਕੇਂਦਰੀ ਮੰਤਰੀ ਮੰਡਲ ਨੇ ਅੱਜ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਮਹਿੰਗਾਈ ਭੱਤਾ (ਡੀਏ) ਅਤੇ ਮਹਿੰਗਾਈ ਰਾਹਤ (ਡੀਆਰ) ਤਿੰਨ ਫ਼ੀਸਦ ਵਧਾ ਕੇ 34 ਫ਼ੀਸਦ ਕਰ ਦਿੱਤੀ ਹੈ। ਇਸ ਫ਼ੈਸਲੇ ਨਾਲ ਕੇਂਦਰ ਸਰਕਾਰ ਦੇ 1.16 ਕਰੋੜ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵਿੱਤੀ ਲਾਭ ਹੋਵੇਗਾ।

ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਜਾਰੀ ਕੀਤੇ ਗਏ ਸਰਕਾਰੀ ਬਿਆਨ ਅਨੁਸਾਰ ਇਹ ਵਾਧੂ ਕਿਸ਼ਤ ਪਹਿਲੀ ਜਨਵਰੀ, 2022 ਤੋਂ ਪ੍ਰਭਾਵੀ ਹੋਵੇਗੀ। ਬਿਆਨ ਵਿੱਚ ਕਿਹਾ ਗਿਆ, ‘‘ਇਹ ਵਾਧਾ ਸੱਤਵੇਂ ਕੇਂਦਰੀ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਦੇ ਆਧਾਰ ’ਤੇ ਮਨਜ਼ੂਰਸ਼ੁਦਾ ਫਾਰਮੂਲੇ ਮੁਤਾਬਕ ਹੈ।’’ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ ਵਿੱਚ ਵਾਧੇ ਨਾਲ ਸਰਕਾਰੀ ਖ਼ਜ਼ਾਨੇ ’ਤੇ 9,544.50 ਕਰੋੜ ਰੁਪਏ ਸਾਲਾਨਾ ਦਾ ਬੋਝ ਪਵੇਗਾ। ਬਿਆਨ ਅਨੁਸਾਰ, ਇਸ ਫ਼ੈਸਲੇ ਨਾਲ ਕੇਂਦਰ ਸਰਕਾਰ ਦੇ ਕਰੀਬ 47.68 ਲੱਖ ਮੁਲਾਜ਼ਮਾਂ ਅਤੇ 68.62 ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜੰਮੂ ਕਸ਼ਮੀਰ: ਮੁਕਾਬਲੇ ਵਿੱਚ ਲਸ਼ਕਰ ਦੇ ਦੋ ਅਤਿਵਾਦੀ ਹਲਾਕ
Next articleਕੇਜਰੀਵਾਲ ਦੇ ਘਰ ਅੱਗੇ ਭਾਜਪਾ ਯੂਥ ਵਿੰਗ ਵਰਕਰਾਂ ਵੱਲੋਂ ਭੰਨ-ਤੋੜ