* ਡਿਵੈਲਪਮੈਂਟ ਦੇ ਨਾਂ ਤੇ ਗਲਤ ਉਸਾਰੀ ਹੋਣ ਨਾਲ ਦੁਰਘਟਨਾ ਸੰਭਾਵੀ ਖੇਤਰਾਂ ਦਾ ਹੋਇਆ ਨਿਰਮਾਣ
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਵਿਧਾਨ ਸਭਾ ਹਲਕਾ ਪੱਛਮੀ ਦੀ ਉੱਪ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਨੇ ਚਿੰਤਾਂ ਜ਼ਾਹਰ ਕਰਦੇ ਹੋਏ ਕਿਹਾ ਕਿ ਸ਼ਹਿਰ ਅੰਦਰ ਕਈ ਸਕੂਲ ਐਸੀਆਂ ਥਾਵਾਂ ‘ਤੇ ਸਥਿਤ ਹਨ ਜਿੱਥੇ ਰੇਲਵੇ ਲਾਈਨਾਂ ਬਿਲਕੁਲ ਨੇੜੇ ਹਨ। ਇਹ ਸਥਿਤੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਸ਼ਹਿਰ ਅਤੇ ਪੰਜਾਬ ਵਿੱਚ ਇਨ੍ਹਾਂ ਹਾਲਾਤਾਂ ਕਰਕੇ ਕਈ ਨਾਬਾਲਿਗ ਬੱਚਿਆਂ ਦੇ ਜਾਨਾਂ ਜਾਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਐਡਵੋਕੇਟ ਘੁੰਮਣ ਨੇ ਕਿਹਾ ਕਿ ਸੈਕਰਡ ਹਾਰਟ ਕਾਨਵੈਂਟ ਸਕੂਲ, ਸਰਾਭਾ ਨਗਰ, ਬੀਸੀਐਮ ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸ਼ਾਸਤਰੀ ਨਗਰ ਵਿਖੇ ਵੀ ਇਹ ਸਥਿਤੀ ਚਿੰਤਾ ਜਨਕ ਬਣੀ ਹੋਈ ਹੈ ਕਿਉਂ ਕਿ ਲੋਕ ਲੰਬੇ ਰਸਤੇ ਤੋਂ ਬਚਣ ਲਈ ਅਪਣੇ ਬੱਚਿਆਂ ਸਮੇਤ ਰੇਲ ਮਾਰਗ ਪਾਰ ਕਰਕੇ ਅਪਣੀ ਜਾਨ ਨੂੰ ਖਤਰੇ ਵਿੱਚ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੰਤਰੀਆਂ ਵੱਲੋਂ ਸ਼ਹਿਰ ਦੀ ਡਿਵੈਲਪਮੈਂਟ ਦੇ ਨਾਂ ਤੇ ਗਲਤ ਉਸਾਰੀ ਕਰਕੇ ਜਨਤਕ ਪੈਸੇ ਦੀ ਬਰਬਾਦੀ ਕੀਤੀ ਗਈ ਹੈ ਜਿਸ ਨਾਲ ਦੁਰਘਟਨਾ ਸੰਭਾਵੀ ਖੇਤਰਾਂ ਦਾ ਨਿਰਮਣ ਹੋ ਚੁੱਕਿਆ ਹੈ। ਐਡਵੋਕੇਟ ਘੁੰਮਣ ਨੇ ਕਿਹਾ ਕਿ ਜਿਨ੍ਹਾਂ ਸਕੂਲਾਂ ਨਜ਼ਦੀਕ ਜਿੱਥੇ ਵੀ ਰੇਲਵੇ ਲਾਈਨਾਂ ਹਨ ਉੱਥੇ ਸਰਕਾਰ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਬੱਚਿਆਂ ਦੀ ਜ਼ਿੰਦਗੀ ਦੀ ਰੱਖਿਆ ਨੂੰ ਮੁੱਖ ਰੱਖਦੇ ਹੋਏ ਅੰਡਰਪਾਸ ਦੀ ਵਿਵਸਥਾ ਲਈ ਕਦਮ ਚੁੱਕੇ ਜਾਣੇ ਚਾਹੀਦੇ ਹਨ ਅਤੇ ਫੌਰੀ ਤੌਰ ਤੇ ਸਥਾਨਕ ਪ੍ਰਸਾਸ਼ਨ ਅਤੇ ਰੇਲਵੇ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਦੀ ਵਿਵਸਥਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਅਤੇ ਹੋਣ ਵਾਲੀਆਂ ਘਟਨਾਵਾਂ ਨੂੰ ਰੋਕਣ ਲਈ ਸਕੂਲਾਂ ਵੱਲੋਂ ਟ੍ਰੈਫਿਕ ਪੁਲਿਸ ਦੇ ਅਧਿਕਾਰੀਆਂ ਨੂੰ ਕਲਿਕ ਕਰਕੇ ਭੇਜੀਆਂ ਤਸ਼ਵੀਰਾਂ ਤੋਂ ਬਾਅਦ ਵੀ ਕੋਈ ਢੁੱਕਵੀਂ ਕਾਰਵਾਈ ਨਾ ਹੋਣਾ ਬੇਨਤੀਆਂ ਪ੍ਰਤੀ ਲਾਪ੍ਰਵਾਹੀ ਨੂੰ ਦਰਸਾਉਂਦੀਆਂ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


