ਗਿਆਨੀ ਜ਼ੈਲ ਸਿੰਘ ਦੀ ਧੀ ਦਾ ਦੇਹਾਂਤ

ਲੁਧਿਆਣਾ (ਸਮਾਜ ਵੀਕਲੀ):  ਸਾਬਕਾ ਰਾਸ਼ਟਰਪਤੀ ਮਰਹੂਮ ਗਿਆਨੀ ਜ਼ੈਲ ਸਿੰਘ ਦੀ ਵੱਡੀ ਧੀ ਡਾ. ਮਨਜੀਤ ਕੌਰ ਪਤਨੀ ਨਰਿੰਦਰ ਸਿੰਘ ਦਾ ਅੱਜ ਦੇਹਾਂਤ ਹੋ ਗਿਆ ਹੈ। ਡਾ. ਮਨਜੀਤ ਕੌਰ ਲੁਧਿਆਣਾ ਦੇ ਸਿਵਲ ਹਸਪਤਾਲ ਸਣੇ ਵੱਖ-ਵੱਖ ਥਾਵਾਂ ’ਤੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਸੇਵਾਵਾਂ ਨਿਭਾਉਂਦੇ ਰਹੇ ਹਨ। ਉਨ੍ਹਾਂ ਦੇ ਸਸਕਾਰ ਮੌਕੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਨੇ ਸ਼ਾਮਲ ਹੋ ਕੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਵੰਡਾਇਆ। ਪਰਿਵਾਰਕ ਮੈਂਬਰਾਂ ਅਨੁਸਾਰ ਡਾ. ਮਨਜੀਤ ਕੌਰ ਨਮਿਤ ਰੱਖੇ ਪਾਠ ਦੇ ਭੋਗ ਮਗਰੋਂ ਕੀਰਤਨ ਅਤੇ ਅੰਤਿਮ ਅਰਦਾਸ 6 ਮਾਰਚ ਐਤਵਾਰ ਨੂੰ ਦੁਪਹਿਰ 12 ਵਜੇ ਤੋਂ ਬਾਅਦ ਬਾਬਾ ਗੁਰਮੁਖ ਸਿੰਘ ਹਾਲ, ਗੁਰਦੁਆਰਾ ਰਾਮਗੜ੍ਹੀਆ, ਮਿਲਰਗੰਜ ਲੁਧਿਆਣਾ ਵਿੱਚ ਹੋਵੇਗੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜਰਮਨੀ ਹਥਿਆਰਬੰਦ ਫੌਜਾਂ ਲਈ 100 ਅਰਬ ਯੂਰੋ ਫੰਡ ਰੱਖਣ ਲਈ ਵਚਨਬੱਧ: ਸ਼ੂਲਜ਼
Next articleਸ਼ਾਂਤੀ ਲਈ ਕੋਈ ਮੌਕਾ ਨਹੀਂ ਛੱਡਾਂਗਾ: ਜ਼ੇਲੈਂਸਕੀ