ਸੱਤ ਵਾਰ ਰਾਜ ਸਭਾ ਮੈਂਬਰ ਰਹੇ ਮਹੇਂਦਰ ਪ੍ਰਸਾਦ ਦਾ ਦੇਹਾਂਤ

ਨਵੀਂ ਦਿੱਲੀ (ਸਮਾਜ ਵੀਕਲੀ):  ਜਨਤਾ ਦਲ (ਯੂਨਾਈਟਿਡ) ਵੱਲੋਂ ਰਾਜ ਸਭਾ ਦੇ ਮੈਂਬਰ ਅਤੇ ਮਸ਼ਹੂਰ ਉਦਯੋਗਪਤੀ ਮਹੇਂਦਰ ਪ੍ਰਸਾਦ ਦਾ ਇੱਥੇ ਇਕ ਨਿੱਜੀ ਹਸਪਤਾਲ ਵਿਚ ਦੇਹਾਂਤ ਹੋ ਗਿਆ। ਉਹ 81 ਸਾਲਾਂ ਦੇ ਸਨ। ਉਨ੍ਹਾਂ ਐਤਵਾਰ ਰਾਤ ਨੂੰ ਆਖ਼ਰੀ ਸਾਹ ਲਏ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਸੰਸਦ ਦੇ ਸਭ ਤੋਂ ਅਮੀਰ ਮੈਂਬਰਾਂ ਵਿੱਚੋਂ ਇਕ ਮੰਨੇ ਜਾਂਦੇ ਮਹੇਂਦਰ ਪ੍ਰਸਾਦ ਬਿਹਾਰ ਤੋਂ ਸੱਤ ਵਾਰ ਰਾਜ ਸਭਾ ਲਈ ਚੁਣੇ ਗਏ ਅਤੇ ਇਕ ਵਾਰ ਉਹ ਲੋਕ ਸਭਾ ਲਈ ਵੀ ਚੁਣੇ ਗਏ। ਉਦਯੋਗ ਦੀ ਦੁਨੀਆਂ ਵਿਚ ਵਧੀਆ ਢੰਗ ਨਾਲ ਜਾਣੇ ਜਾਂਦੇ ਪ੍ਰਸਾਦ ਨੇ ਐਰਿਸਟੋ ਫਾਰਮਾਸਿਊਟਿਕਲ ਦੀ ਸਥਾਪਨਾ ਕੀਤੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪ੍ਰਸਾਦ ਦੇ ਦੇਹਾਂਤ ’ਤੇ ਦੁੱਖ ਜ਼ਾਹਿਰ ਕੀਤਾ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਰੰਗਭੇਦ ਵਿਰੁੱਧ ਸੰਘਰਸ਼ ਦੇ ਨਾਇਕ ਤੇ ਨੋਬੇਲ ਪੁਰਸਕਾਰ ਜੇਤੂ ਡੈਸਮੰਡ ਟੂਟੂ ਦਾ ਦੇਹਾਂਤ
Next articleਰੱਦ ਖੇਤੀ ਕਾਨੂੰਨ ਮੁੜ ਲਿਆਉਣ ਦੀ ਯੋਜਨਾ ਨਹੀਂ: ਤੋਮਰ