ਪੁਣੇ, (ਸਮਾਜ ਵੀਕਲੀ): ਪ੍ਰਸਿੱਧ ਇਤਿਹਾਸਕਾਰ ਤੇ ਪਦਮ ਵਿਭੂਸ਼ਨ ਐਵਾਰਡ ਜੇਤੂ ਬਲਵੰਤ ਮੋਰੇਸ਼ਵਰ ਪੁਰੰਦਰੇ ਦਾ ਅੱਜ ਸਵੇਰੇ ਇਥੋਂ ਦੇ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਹੈ। ਉਹ 99 ਵਰ੍ਹਿਆਂ ਦੇ ਸਨ ਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦੀਆਂ ਜ਼ਿਆਦਾਤਰ ਲੇਖਣੀਆਂ ਮਰਾਠਾ ਯੋਧਾ ਛੱਤਰਪਤੀ ਸ਼ਿਵਾਜੀ ਮਹਾਰਾਜ ਨਾਲ ਸਬੰਧਤ ਹਨ। ਉਹ ਨਿਮੋਨੀਆ ਤੋਂ ਪੀੜਤ ਸਨ ਤੇ ਉਨ੍ਹਾਂ ਨੂੰ ਤਿੰਨ ਦਿਨ ਪਹਿਲਾਂ ਇਲਾਜ ਲਈ ਇਥੋਂ ਦੇ ਦੀਨਾਨਾਥ ਮੰਗੇਸ਼ਕਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਲਵੰਤ ਮੋਰੇਸ਼ਵਰ ਪੁਰੰਦਰੇ ਦੇ ਦੇਹਾਂਤ ’ਤੇ ਦੁੱਖ ਜਤਾਇਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly