ਨਵੀਂ ਦਿੱਲੀ — ਮਿਆਂਮਾਰ ‘ਚ ਇਕ ਦਿਨ ਪਹਿਲਾਂ ਆਏ 7.7 ਤੀਬਰਤਾ ਦੇ ਭੂਚਾਲ ਤੋਂ ਬਾਅਦ ਸ਼ਨੀਵਾਰ ਨੂੰ ਕਈ ਸੂਬਿਆਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸ਼ਨੀਵਾਰ ਨੂੰ ਦੇਸ਼ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਮਾਂਡਲੇ ‘ਚ ਵੀ 7.7 ਤੀਬਰਤਾ ਦਾ ਭੂਚਾਲ ਆਇਆ। ਜਿਸ ਕਾਰਨ ਮਿਆਂਮਾਰ ‘ਚ ਸ਼ਨੀਵਾਰ ਨੂੰ ਮਰਨ ਵਾਲਿਆਂ ਦੀ ਗਿਣਤੀ 1600 ਤੋਂ ਪਾਰ ਹੋ ਗਈ।ਹਾਲਾਂਕਿ ਬਚਾਅ ਕਾਰਜ ਅਜੇ ਵੀ ਪੂਰੇ ਜ਼ੋਰਾਂ ‘ਤੇ ਚੱਲ ਰਹੇ ਹਨ ਅਤੇ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।
ਸ਼ਨੀਵਾਰ ਨੂੰ ਜਦੋਂ ਵਿਦੇਸ਼ੀ ਬਚਾਅ ਟੀਮਾਂ ਇਸ ਮੁਹਿੰਮ ‘ਚ ਸ਼ਾਮਲ ਹੋਈਆਂ ਤਾਂ ਕਈ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਇੱਕ ਸਮਾਚਾਰ ਏਜੰਸੀ ਦੇ ਅਨੁਸਾਰ, ਮਿਆਂਮਾਰ ਦੀ ਫੌਜੀ ਸਰਕਾਰ ਦੇ ਮੁਖੀ ਨੇ 1,644 ਤੋਂ ਵੱਧ ਮੌਤਾਂ ਦੀ ਪੁਸ਼ਟੀ ਕੀਤੀ ਹੈ, ਜਦੋਂ ਕਿ ਇੱਕ ਅਮਰੀਕੀ ਏਜੰਸੀ ਨੇ ਚੇਤਾਵਨੀ ਦਿੱਤੀ ਹੈ ਕਿ ਇਹ ਗਿਣਤੀ 10,000 ਤੋਂ ਵੱਧ ਹੋ ਸਕਦੀ ਹੈ।
ਸ਼ਕਤੀਸ਼ਾਲੀ ਭੂਚਾਲ ਕਾਰਨ ਸੜਕਾਂ, ਪੁਲ ਅਤੇ ਹੋਰ ਜਨਤਕ ਬੁਨਿਆਦੀ ਢਾਂਚਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਮਿਆਂਮਾਰ ਦੀ ਫੌਜੀ ਸਰਕਾਰ ਨੇ ਕਿਹਾ ਕਿ ਸ਼ਨੀਵਾਰ ਨੂੰ ਆਏ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 1,644 ਹੋ ਗਈ ਹੈ। ਜਦਕਿ ਘੱਟੋ-ਘੱਟ 2,400 ਲੋਕ ਜ਼ਖਮੀ ਹੋਏ ਹਨ। ਕਈ ਇਲਾਕਿਆਂ ‘ਚ ਬਚਾਅ ਕਾਰਜ ਪੂਰੇ ਜ਼ੋਰਾਂ ‘ਤੇ ਚੱਲ ਰਹੇ ਹਨ ਪਰ ਨੁਕਸਾਨੀਆਂ ਗਈਆਂ ਸੜਕਾਂ ਅਤੇ ਪੁਲਾਂ ਕਾਰਨ ਕਈ ਥਾਵਾਂ ‘ਤੇ ਪਹੁੰਚਣਾ ਅਜੇ ਵੀ ਮੁਸ਼ਕਿਲ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly