HOME ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦੇ ਮਾਮਲੇ ਵਿੱਚ ਬਸਪਾ ਕਰੂਗੀ ਸੂਬੇ ਭਰ ਵਿੱਚ...

ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦੇ ਮਾਮਲੇ ਵਿੱਚ ਬਸਪਾ ਕਰੂਗੀ ਸੂਬੇ ਭਰ ਵਿੱਚ ਪ੍ਰਦਰਸ਼ਨ 22 ਮਈ ਨੂੰ ਜ਼ਿਲ੍ਹਾ ਪੱਧਰ ‘ਤੇ ਕੀਤੇ ਜਾਣਗੇ ਪ੍ਰਦਰਸ਼ਨ

1

ਬਸਪਾ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕੀਤਾ ਘਟਨਾ ਸਥਾਨ ਦਾ ਦੌਰਾ, ਪੀੜਤ ਪਰਿਵਾਰਾਂ ਨੂੰ ਮਿਲੇ

ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਦਾ ਮੁਆਵਜ਼ਾ ਤੇ ਸਰਕਾਰੀ ਨੌਕਰੀ ਦੇਣ ਦੀ ਕੀਤੀ ਮੰਗ

ਜਲੰਧਰ   (ਸਮਾਜ ਵੀਕਲੀ)   ਹਲਕਾ ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਦੇ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿੱਚ ਬਹੁਜਨ ਸਮਾਜ ਪਾਰਟੀ ( ਬਸਪਾ) ਨੇ ਸੂਬਾ ਸਰਕਾਰ ਖਿਲ਼ਾਫ ਸੂਬੇ ਭਰ ਵਿੱਚ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਦੱਸਦਿਆਂ ਬਸਪਾ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਇਹ ਪ੍ਰਦਰਸ਼ਨ ਬਸਪਾ ਦੀ ਪੰਜਾਬ ਸੰਭਾਲੋ ਮੁਹਿੰਮ ਤਹਿਤ ਜ਼ਿਲ੍ਹਾ ਪੱਧਰ ‘ਤੇ 22 ਮਈ ਨੂੰ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਅਜ਼ਾਦ ਹੋਇਆ 78 ਸਾਲ ਹੋ ਗਏ ਹਨ ਤੇ ਸੂਬੇ ਵਿੱਚ ਕਾਂਗਰਸ, ਅਕਾਲੀ-ਭਾਜਪਾ ਦੀਆਂ ਸਰਕਾਰਾਂ ਰਹੀਆਂ ਹਨ ਤੇ ਹੁਣ ਲੋਕਾਂ ਨੇ ਇਨ੍ਹਾਂ ਦੇ ਬਦਲ ਦੇ ਰੂਪ ਵਿੱਚ ਆਪ ਸਰਕਾਰ ਨੂੰ ਮੌਕਾ ਦਿੱਤਾ ਹੈ। ਇਸਦੇ ਬਾਵਜੂਦ ਸਥਿਤੀ ਨਹੀਂ ਸੁਧਰੀ ਹੈ ਤੇ ਸੂਬੇ ਦੇ ਲੋਕਾਂ ਦਾ ਲਗਾਤਾਰ ਨਸ਼ੇ ਨਾਲ ਵਿਨਾਸ਼ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨਸ਼ੇ ਦੇ ਖਾਤਮੇ ਦੇ ਮੁੱਦੇ ‘ਤੇ ਸੂਬੇ ਵਿੱਚ ਸੱਤਾ ਵਿੱਚ ਆਈ ਸੀ, ਪਰ ਫੇਰ ਵੀ ਨਸ਼ੇ ਦਾ ਖਾਤਮਾ ਨਹੀਂ ਹੋਇਆ ਤੇ ਲੋਕਾਂ ਦੀਆਂ ਲਗਾਤਾਰ ਮੌਤਾਂ ਹੋ ਰਹੀਆਂ ਹਨ। ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਆਪ ਸਰਕਾਰ ਦਾ ਨਾਅਰਾ ਯੁੱਧ ਨਸ਼ਿਆਂ ਵਿਰੁੱਧ ਵੀ ਦਿਖਾਵਾ ਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਦੌਰਾਨ ਵੀ ਇਸੇ ਤਰ੍ਹਾਂ ਹੀ ਨਸ਼ਿਆਂ ਨਾਲ ਮੌਤਾਂ ਹੋਈਆਂ ਸਨ। ਇਸ ਮਾਮਲੇ ਵਿੱਚ ਜਿੱਥੇ ਆਪ ਸਰਕਾਰ ਫੇਲ੍ਹ ਸਾਬਤ ਹੋਈ ਹੈ, ਉੱਥੇ ਕਾਂਗਰਸ ਤੇ ਅਕਾਲੀ ਭਾਜਪਾ ਸਰਕਾਰਾਂ ਵੀ ਬੁਰੀ ਤਰ੍ਹਾਂ ਫਲਾਪ ਸਾਬਤ ਹੋਈਆਂ ਹਨ। ਇਸ ਕਰਕੇ ਪੰਜਾਬ ਨੂੰ ਇਸ ਤਰ੍ਹਾਂ ਦੇ ਹਾਲਾਤਾਂ ਤੋਂ ਬਚਾਉਣ ਤੇ ਸੰਭਾਲਣ ਲਈ ਬਸਪਾ ਨੇ 15 ਮਾਰਚ ਤੋਂ ਸੂਬੇ ਭਰ ਵਿੱਚ ਨਸ਼ਿਆਂ ਖਿਲਾਫ ‘ਪੰਜਾਬ ਸੰਭਾਲੋ ਮੁਹਿੰਮ’ ਸ਼ੁਰੂ ਕੀਤੀ ਹੈ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਇਸ ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ, ਤਾਂ ਕਿ ਸੂਬੇ ਨੂੰ ਇਸ ਬਰਬਾਦੀ ਵਾਲੇ ਦੌਰ ਵਿੱਚੋਂ ਕੱਢਿਆ ਜਾ ਸਕੇ ਅਤੇ ਮਾਵਾਂ ਤੇ ਪੁੱਤ ਤੇ ਭੈਣਾਂ ਦੇ ਭਰਾ ਬਚਾਏ ਜਾ ਸਕਣ। ਡਾ. ਅਵਤਾਰ ਸਿੰਘ ਕਰੀਮਪੁਰੀ ਬਸਪਾ ਲੀਡਰਸ਼ਿਪ ਦੇ ਨਾਲ ਘਟਨਾ ਸਥਾਨ ਪਿੰਡ ਮਰੜੀ ਕਲਾਂ, ਵਿਧਾਨ ਸਭਾ ਮਜੀਠਾ ਦੇ ਵਿੱਚ ਜ਼ਹਿਰੀਲੀ ਸ਼ਰਾਬ ਦੇ ਸ਼ਿਕਾਰ ਹੋਏ ਪੀੜਤ ਪਰਿਵਾਰਾਂ ਨੂੰ ਮਿਲਣ ਵੀ ਪਹੁੰਚੇ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਮੌਤਾਂ ਲਈ ਜ਼ਿੰਮਵਾਰ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦਾ ਮੁਆਵਜ਼ਾ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸੇ ਤਰ੍ਹਾਂ ਹੀ ਜਿਹੜੇ ਸ਼ਰਾਬ ਪੀਣ ਨਾਲ ਬੀਮਾਰ ਹੋਏ ਹਨ ਅਤੇ ਉਨ੍ਹਾਂ ਦੇ ਸਰੀਰ ‘ਤੇ ਸ਼ਰਾਬ ਦਾ ਮਾੜਾ ਅਸਰ ਹੋਇਆ ਹੈ, ਉਨ੍ਹਾਂ ਨੂੰ ਵੀ ਯੋਗ ਮੁਆਵਜ਼ਾ ਦਿੱਤਾ ਜਾਵੇ ਤੇ ਉਨ੍ਹਾਂ ਦੇ ਵੀ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਮੌਕੇ ‘ਤੇ ਚੌਧਰੀ ਗੁਰਨਾਮ ਸਿੰਘ ਸਟੇਟ ਜਨਰਲ ਸੈਕਟਰੀ, ਤਾਰਾ ਚੰਦ ਭਗਤ ਸਟੇਟ ਸੈਕਟਰੀ, ਸੁਰਜੀਤ ਸਿੰਘ ਭੈਲ ਸਟੇਟ ਕਮੇਟੀ ਮੈਂਬਰ, ਗੁਰਬਖਸ਼ ਮਹੇ ਇੰਚਾਰਜ ਬਹੁਜਨ ਸਮਾਜ ਪਾਰਟੀ ਅੰਮ੍ਰਿਤਸਰ ਸ਼ਹਿਰੀ, ਦਿਹਾਤੀ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਅਬਦਾਲ, ਤਰਨ ਤਰਨ ਜ਼ਿਲ੍ਹੇ ਦੇ ਪ੍ਰਧਾਨ ਕੁਲਵਿੰਦਰ ਸਿੰਘ ਸਹੋਤਾ, ਜੋਗਿੰਦਰ ਪਾਲ ਭਗਤ ਪ੍ਰਧਾਨ ਗੁਰਦਾਸਪੁਰ, ਸੀਨੀਅਰ ਬਸਪਾ ਆਗੂ ਐਡਵੋਕੇਟ ਥੋੜੂ ਰਾਮ, ਜਗਦੀਸ਼ ਦੁੱਗਲ ਬਸਪਾ ਸੀਨੀਅਰ ਲੀਡਰ, ਹਰਜੀਤ ਸਿੰਘ ਅਤੇ ਹੋਰ ਬਸਪਾ ਆਗੂ ਵੀ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਬ੍ਰਹਮਗਿਆਨੀ ਬ੍ਰਹਮਲੀਨ 108 ਸੰਤ ਬਾਬਾ ਪ੍ਰੀਤਮ ਦਾਸ ਜੀ ਦੀ 35 ਵੀਂ ਸਾਲਾਨਾ ਬਰਸੀ ਸਮਾਗਮ 16 ਮਈ ਨੂੰ
Next articleਭਾਖੜਾ ਬਿਆਸ ਮੈਨੇਜਮੈਂਟ ਬੋਰਡ ਖਿਲਾਫ ਐਮ ਐਲ ਏ ਡਾ. ਈਸ਼ਾਂਕ ਨੇ ਦਿੱਤਾ ਧਰਨਾ