HOME ਦੇਬੀ ਨੇ ਲਾਭਪਾਤਰੀਆਂ ਨੂੰ ਵੰਡੇ ਮਨਜੂਰਸ਼ੁਦਾ ਬੁਢਾਪਾ-ਵਿਧਵਾ ਪੈਨਸ਼ਨ, ਸੀਨੀਅਰ ਸਿਟੀਜ਼ਨ ਕਾਰਡ ਅਤੇ...

ਦੇਬੀ ਨੇ ਲਾਭਪਾਤਰੀਆਂ ਨੂੰ ਵੰਡੇ ਮਨਜੂਰਸ਼ੁਦਾ ਬੁਢਾਪਾ-ਵਿਧਵਾ ਪੈਨਸ਼ਨ, ਸੀਨੀਅਰ ਸਿਟੀਜ਼ਨ ਕਾਰਡ ਅਤੇ ਪ੍ਰਧਾਨ ਮੰਤਰੀ ਜਨ-ਧਨ ਯੋਜਨਾ ਦੇ ਖਾਤਿਆਂ ਦੇ ਦਸਤਾਵੇਜ਼

ਲੁਧਿਆਣਾ  (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.) ਜ਼ਿਲ੍ਹਾ ਭਾਜਪਾ ਵਿਧਾਨ ਸਭਾ ਸੈਂਟਰਲ ਦਫ਼ਤਰ ਵਿਖੇ ਸੇਵਾ ਹੀ ਸੰਕਲਪ ਪ੍ਰੋਗਰਾਮ ਤਹਿਤ ਲੋੜਵੰਦ ਪਰਿਵਾਰਾਂ ਨੂੰ ਮਨਜ਼ੂਰਸ਼ੁਦਾ ਬੁਢਾਪਾ-ਵਿਧਵਾ ਪੈਨਸ਼ਨ, ਸੀਨੀਅਰ ਸਿਟੀਜ਼ਨ ਕਾਰਡ ਅਤੇ ਪ੍ਰਧਾਨ ਮੰਤਰੀ ਜਨ-ਧਨ ਯੋਜਨਾ ਤਹਿਤ ਖੋਲੇ ਬੈਂਕ ਖਾਤਿਆਂ ਦੀਆਂ ਪਾਸਬੁੱਕਾਂ ਵੰਡੀਆਂ ਗਈਆਂ। ਪੰਜਾਬ ਭਾਜਪਾ ਦੇ ਖ਼ਜ਼ਾਨਚੀ ਅਤੇ ਵਿਧਾਨ ਸਭਾ ਦੇ ਸੈਂਟਰਲ ਦੇ ਇੰਚਾਰਜ ਗੁਰਦੇਵ ਸ਼ਰਮਾ ਦੇਬੀ ਨੇ ਸੰਬੰਧਿਤ ਵਿਅਕਤੀਆਂ ਨੂੰ ਦਸਤਾਵੇਜ਼ ਭੇਂਟ ਕੀਤੇ। ਗੁਰਦੇਵ ਸ਼ਰਮਾ ਦੇਬੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਦੀਆਂ ਹੋਰ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਭਾਜਪਾ ਦਾ ਇੱਕੋ ਇੱਕ ਮੰਤਵ ਵਿਧਾਨ ਸਭਾ ਦੇ ਆਖਰੀ ਕੋਨੇ ’ਚ ਬੈਠੇ ਨਾਗਰਿਕਾਂ ਤੱਕ ਕੇਂਦਰ ਸਰਕਾਰ ਦੀ ਹਰ ਸਕੀਮ ਦਾ ਲਾਭ ਪਹੁੰਚਾਉਣਾ ਹੈ। ਇਸ ਕੰਮ ਲਈ ਈਸਾ ਨਗਰੀ ਪੁਲੀ ਨੇੜੇ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਸੁਵਿਧਾ ਕੇਂਦਰ ਵਿੱਚ ਹਰ ਰੋਜ਼ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਮੁਫ਼ਤ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ। ਇਸ ਦੇ ਨਾਲ ਹੀ ਸਮੇਂ-ਸਮੇਂ ’ਤੇ ਮੁਫਤ ਮੈਡੀਕਲ ਕੈਂਪ ਲਗਾਏ ਜਾਂਦੇ ਹਨ ਅਤੇ ਮੁਫਤ ਇਲਾਜ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਮੁਫ਼ਤ ਐਂਬੂਲੈਂਸ ਸੇਵਾ ਸਮੇਤ ਹੋਰ ਸਹੂਲਤਾਂ ਵੀ ਉਪਲਬਧ ਹਨ। ਇਸ ਮੌਕੇ ਸਾਬਕਾ ਕੌਂਸਲਰ ਗੁਰਦੀਪ ਸਿੰਘ ਨੀਟੂ, ਰਾਜੀਵ ਸ਼ਰਮਾ, ਦੀਪਕ ਜੌਹਰ ਅਤੇ ਰਾਜੇਸ਼ ਰਿਸ਼ੀ ਆਦਿ ਵੀ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਗਜ਼ਟਿਡ ਅਤੇ ਨਾਨ ਗਜਟਿਡ ਐਸ ਸੀ/ ਬੀ ਸੀ ਇੰਪਲਾਈਜ ਵੈਲਫੇਅਰ ਦਾ ਵਫ਼ਦ ਜਿਲ੍ਹਾ ਸਿੱਖਿਆ ਅਫ਼ਸਰ ( ਐਲੀਮੈਂਟਰੀ ) ਕਪੂਰਥਲਾ ਨੂੰ ਮਿਲਿਆ
Next article( ਹੱਸ ਰੱਸ ) ਸੰਤਾ ਅਤੇ ਬੰਤਾ