ਸ਼ਿਮਲਾ (ਸਮਾਜ ਵੀਕਲੀ): ਵਿਧਾਨ ਸੰਸਥਾਵਾਂ ਦੇ ਸੈਸ਼ਨਾਂ ਦੀ ਗਿਣਤੀ ਘਟਣ ਅਤੇ ਕਾਨੂੰਨ ਬਣਾਉਣ ਸਮੇਂ ਵਿਚਾਰ-ਚਰਚਾ ਦੀ ਘਾਟ ਦੇ ਰੁਝਾਨ ’ਤੇ ਚਿੰਤਾ ਜ਼ਾਹਰ ਕਰਦਿਆਂ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਇਨ੍ਹਾਂ ਸੰਸਥਾਵਾਂ ਦਾ ਮਾਣ ਤੇ ਪ੍ਰਤਿਭਾ ਵਧਾਉਣ ਲਈ ਸਾਰੀਆਂ ਰਾਜਨੀਤਕ ਪਾਰਟੀਆਂ ਨਾਲ ਸਲਾਹ-ਮਸ਼ਵਰਾ ਕਰਨ ਮਗਰੋਂ ਕੁਝ ਫ਼ੈਸਲਾਕੁੰਨ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਪ੍ਰੀਜਾਈਡਿੰਗ ਅਧਿਕਾਰੀਆਂ ਨੂੰ ਵਿਧਾਨਕ ਸੰਸਥਾਵਾਂ ਦੀਆਂ ਕਾਰਜ ਪ੍ਰਣਾਲੀਆਂ ਤੇ ਨਿਯਮਾਂ ਦੀ ਮੁੜ ਪੜਚੋਲ ਕਰਨ ਲਈ ਵੀ ਆਖਿਆ ਤਾਂ ਕਿ ਲੋਕਾਂ ਦੇ ਹੱਕਾਂ ਦੀ ਰਾਖੀ ਹੋ ਸਕੇ। ਸ੍ਰੀ ਬਿਰਲਾ ਇੱਥੇ ਹਿਮਾਚਲ ਪ੍ਰਦੇਸ਼ ਦੀ ਵਿਧਾਨ ਸਭਾ ਵਿੱਚ ‘ਆਲ ਇੰਡੀਆ ਪ੍ਰੀਜ਼ਾਈਡਿੰਗ ਆਫੀਸਰਜ’ਜ਼ ਕਾਨਫਰੰਸ’ ਮੌਕੇ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਾਰੀਆਂ ਵਿਧਾਨ ਸੰਸਥਾਵਾਂ ਵਿੱਚ ਕਾਨੂੰਨਾਂ ਤੇ ਕਾਰਜਪ੍ਰਣਾਲੀਆਂ ਵਿੱਚ ਸਮਾਨਤਾ ਲਿਆਉਣ ਲਈ ਇੱਕ ‘ਮਾਡਲ ਦਸਤਾਵੇਜ਼’ ਤਿਆਰ ਕੀਤਾ ਜਾਣਾ ਚਾਹੀਦਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly