ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਖੋਜੇਵਾਲ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਕੈਪਸ਼ਨ-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੋਜੇਵਾਲਾ ਵਿਖੇ ਸਜਾਏ ਵਿਸ਼ਾਲ ਨਗਰ ਕੀਰਤਨ ਦੇ ਵੱਖ ਵੱਖ ਦ੍ਰਿਸ਼

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਖੋਜੇਵਾਲਾ ਤੋਂ ਸਜਾਇਆ ਗਿਆ। ਇਸ ਦੌਰਾਨ ਢਾਡੀ ਬਲਵੀਰ ਸਿੰਘ ਪਰਸਾ ਦੇ ਜਥੇ ਵੱਲੋਂ ਗੁਰੂ ਜਸ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨੇ ਇਸ ਨਗਰ ਕੀਰਤਨ ਨੂੰ ਖਾਲਸਾਈ ਰੰਗ ਵਿੱਚ ਰੰਗ ਦਿੱਤਾ।ਇਹ ਨਗਰ ਕੀਰਤਨ ਗੁਰਦੁਆਰਾ ਖੋਜਵਾਲਾ ਤੋਂ ਸ਼ੁਰੂ ਹੋ ਕੇ ਵਾਪਿਸ ਖੋਜੇਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਦਾ ਵੱਖ ਵੱਖ ਥਾਵਾਂ ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਚਾਹ ਪਾਣੀ ਫਰੂਟ ਚਾਹ ਪਕੌੜਿਆਂ ਆਦਿ ਲੰਗਰਾਂ ਨਾਲ ਸੰਗਤਾਂ ਦੀ ਸੇਵਾ ਕੀਤੀ ਗਈ।

ਪ੍ਰਬੰਧਕ ਕਮੇਟੀ ਵੱਲੋਂ ਸੇਵਾਦਾਰਾਂ ਨੂੰ ਸਿਰੋਪਾਓ ਬਖ਼ਸ਼ਿਸ ਕਰਕੇ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਦੇ ਹੈੱਡ ਗ੍ਰੰਥੀ ਗਿਆਨੀ ਗੁਰਨਾਮ ਸਿੰਘ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਗਦੀਸ਼ ਸਿੰਘ ਜੋਸ਼,ਜਥੇਦਾਰ ਰਣਜੀਤ ਸਿੰਘ ਖੋਜੇਵਾਲ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਹਰਭਜਨ ਸਿੰਘ, ਜਸਪਾਲ ਸਿੰਘ, ਅਮਰਜੀਤ ਸਿੰਘ, ਜੋਗਿੰਦਰ ਸਿੰਘ ਪੰਚ,ਮਿਹਰ ਸਿੰਘ, ਰਾਮਪਾਲ ਸਿੰਘ, ਰਛਪਾਲ ਸਿੰਘ,ਮਾਸਟਰ ਮਿੰਦਰਪਾਲ, ਆਦਿ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਦੇ ਅੱਗੇ ਨਤਮਸਤਕ ਹੋ ਕੇ ਆਪਣੀ ਹਾਜਰੀ ਭਰੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜੇ.ਈਜ਼ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਜਾਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ, ਭੁੱਖ ਹੜਤਾਲ 29 ਨੂੰ– ਇੰਜ- ਬਾਜਵਾ
Next articleਬਿਰਸਾ ਮੁੰਡਾ ਜੀ ਦਾ 146ਵਾਂ ਜਨਮ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ