HOME ਮਨੁੱਖੀ ਕਾਰਜਾਂ ਨੂੰ ਸਮਰਪਿਤ ਸ੍ਰ: ਮਨਿੰਦਰ ਸਿੰਘ ਅਹੂਜਾ ਸਮੁੱਚੇ ਸਮਾਜ ਲਈ ਪ੍ਰੇਰਣਾ...

ਮਨੁੱਖੀ ਕਾਰਜਾਂ ਨੂੰ ਸਮਰਪਿਤ ਸ੍ਰ: ਮਨਿੰਦਰ ਸਿੰਘ ਅਹੂਜਾ ਸਮੁੱਚੇ ਸਮਾਜ ਲਈ ਪ੍ਰੇਰਣਾ ਸਰੋਤ-ਜਥੇ:ਨਿਮਾਣਾ, ਭਾਈ ਮਖੂ

1
ਸਿੱਖ ਨੌਜਵਾਨ ਸੇਵਾ ਸੁਸਾਇਟੀ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਕੀਤੀ ਮਦਦ-ਮਨਿੰਦਰ ਸਿੰਘ ਅਹੁਜਾ
ਲੁਧਿਆਣਾ  (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਆਪਣੀ ਉਸਾਰੂ ਸੋਚ ਨੂੰ ਮਨੁੱਖੀ ਭਲਾਈ ਕਾਰਜਾਂ ਵਿੱਚ ਲਗਾਉਣ ਵਾਲੇ ਸ੍ਰ: ਮਨਿੰਦਰ ਸਿੰਘ ਅਹੂਜਾ ਪ੍ਰਧਾਨ ਸਿੱਖ ਨੌਜਵਾਨ ਸੇਵਾ ਸੁਸਾਇਟੀ ਤੇ ਸੰਸਥਾਵਾਂ ਸਮੁੱਚੇ ਸਮਾਜ ਦੇ ਲਈ ਪ੍ਰੇਰਣਾ ਸਰੋਤ ਹੁੰਦੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ, ਭਾਈ ਮਖੂ ਨੇ ਅੱਜ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ। ਆਪਣੀ ਗੱਲਬਾਤ ਦੌਰਾਨ ਉਨ੍ਹਾਂ ਨੇ ਜਾਣਕਾਰੀ ਦੇਂਦਿਆਂ ਹੋਇਆਂ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅੰਦਰ ਆਏ ਹੜ੍ਹਾਂ ਤੋਂ ਪ੍ਰਭਾਵਿਤ ਹੜ੍ਹ ਪੀੜਤ ਲੋਕਾਂ ਦੀ ਸਹਾਇਤਾ ਲਈ ਸੁਸਾਇਟੀ ਵੱਲੋਂ ਆਰੰਭੀ ਗਈ ਰਾਹਤ ਮੁਹਿੰਮ ਤੋਂ ਪ੍ਰਭਾਵਿਤ ਹੋ ਕੇ ਮਾਤਾ ਵਿਪਨਪ੍ਰੀਤ ਕੌਰ ਜੀ ਅਤੇ ਸ੍ਰ: ਮਨਿੰਦਰ ਸਿੰਘ ਅਹੂਜਾ ਪ੍ਰਧਾਨ ਸਿੱਖ ਨੌਜਵਾਨ ਸੇਵਾ ਸੁਸਾਇਟੀ ਨੇ ਆਪਣਾ ਬਹੁਤ ਵੱਡਾ ਸਹਿਯੋਗ ਦਿੱਤਾ। ਅੱਜ ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰ: ਮਨਿੰਦਰ ਸਿੰਘ ਅਹੂਜਾ ਪ੍ਰਧਾਨ ਸਿੱਖ ਨੌਜਵਾਨ ਸੇਵਾ ਸੁਸਾਇਟੀ ਨੇ ਅਤੀ ਸਤਿਕਾਰਯੋਗ ਪੰਥ ਦੇ ਮਹਾਨ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਜੀ ਅਤੇ ਮਾਤਾ ਕੌਰ ਜੀ ਦੀ ਪ੍ਰੇਰਨਾ ਸਦਕਾ ਮਨੁੱਖਤਾ ਦੇ ਪਲ ਲਈ 100 ਰਾਸ਼ਨ ਦੀਆਂ ਕਿੱਟਾਂ ਮਖੂ ਦੇ ਇਲਾਕੇ ਅਤੇ ਪਿੰਡ ਘੜਕਾ ਵਿਖੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਵੰਡੀਆਂ। ਇਸ ਮੌਕੇ ਤੇ ਸ੍ਰ: ਮਨਿੰਦਰ ਸਿੰਘ ਅਹੂਜਾ ਨੇ ਦੱਸਿਆ ਕਿ ਭਾਈ ਗੁਰਇਕਬਾਲ ਸਿੰਘ ਅਤੇ ਮਾਤਾ ਵਿਪਨਪ੍ਰੀਤ ਕੌਰ ਜੀ ਜੀ ਪ੍ਰੇਰਨਾ ਸਦਕਾ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਾ ਕੇ ਜਾਇਜ਼ਾ ਲੈ ਕੇ ਸੰਗਤਾਂ ਦੇ ਸਹਿਯੋਗ ਨਾਲ ਲਗਾਤਾਰ ਤਿੰਨ ਮਹੀਨੇ ਤੋਂ ਹਰ ਪ੍ਰਕਾਰ ਦੀ ਸਹਾਇਤਾ ਕੀਤੀ ਗਈ। ਇਸ ਸਮੇਂ ਭਗਤ ਪ੍ਰੀਤ ਸਿੰਘ, ਰਾਜਿੰਦਰ ਸਿੰਘ ਬੰਟੀ ਹਾਜ਼ਰ ਸਨ ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਦਲਿਤ ਵਿਰੋਧੀ ਅਧਿਕਾਰੀਆਂ ਨੂੰ ਰੋਡ ਤੋਂ ਲੈ ਕੇ ਕੋਰਟ ਤੱਕ ਘੜੀਸਿਆ ਜਾਵੇਗਾ-ਜਥੇਬੰਦੀਆਂ ਦਾ ਫੈਸਲਾ
Next articleਰਾਜ ਪੱਧਰੀ ਨਾਟਕ ਮੇਲਾ ਦੇ ਸਮਾਪਨ ਸਮਾਰੋਹ ‘ਤੇ ਨਾਟਕ ‘-00000’ ਨੇ ਦਰਸ਼ਕਾਂ ਨੂੰ ਹਸਾਉਂਦੇ ਹੋਏ ਸੋਚਣ ਲਈ ਕੀਤਾ ਮਜਬੂਰ – ਨਾਟਕ ਨੇ ਵਿਅੰਗ ਰਾਹੀਂ ਕੀਤੀ ਅਜੋਕੇ ਸਮਾਜ ‘ਤੇ ਚੋਟ