HOME ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵੈਨਕੂਵਰ ਚ ਨਗਰ ਕੀਰਤਨ ਸਜਾਇਆ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵੈਨਕੂਵਰ ਚ ਨਗਰ ਕੀਰਤਨ ਸਜਾਇਆ

फोटो कैप्शन: वैंकूवर में खालसा सजना दिवस के उपलक्ष्य में निकाले गए भव्य नगर कीर्तन में श्रद्धा और उत्साह के साथ भाग लेते श्रद्धालुओं के दृश्य।

ਵੱਡੀ ਗਿਣਤੀ ਚ ਸੰਗਤਾਂ ਨੇ ਕੀਤੀ ਸ਼ਿਰਕਤ,  ਬੀ.ਸੀ.ਦੇ ਪ੍ਰੀਮੀਅਰ ਡੇਵਿਡ ਏਬੀ ਸਮੇਤ ਕਈ ਹੋਰਨਾਂ ਹਸਤੀਆਂ ਨੇ ਭਰੀ ਹਾਜਰੀ

ਵੈਨਕੂਵਰ,  (ਸਮਾਜ ਵੀਕਲੀ)   (ਮਲਕੀਤ ਸਿੰਘ) – ਕੈਨੇਡਾ ਦੇ ਮਹਾਨਗਰ ਵੈਨਕੂਵਰ ਵਿੱਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇੱਕ ਮਹਾਨ ਨਗਰ ਕੀਰਤਨ ਸਜਾਇਆ ਗਿਆ ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਵੈਨਕੂਵਰ ਦੇ ਪ੍ਰਸਿੱਧ ਗੁਰਦੁਆਰਾ ਖਾਲਸਾ ਦੀਵਾਨ ਸੁਸਾਇਟੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਚ ਆਰੰਭ ਹੋਇਆ । ਇਹ ਨਗਰ ਕੀਰਤਨ ਵੈਨਕੂਵਰ ਦੇ ਤੈਅਸੁਦਾ ਰਸਤਿਆ ਰਾਹੀਂ ਹੁੰਦਾ ਹੋਇਆ ਸ਼ਾਮ ਨੂੰ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ । ਅੱਜ ਦੇ ਨਗਰ ਕੀਰਤਨ ਚ ਸ਼ਾਮਿਲ ਹੋਈਆਂ ਸੰਗਤਾਂ ਵੱਲੋਂ ਸਜਾਈਆ ਗਈਆਂ ਕੇਸਰੀ ਦਸਤਾਰਾਂ ਅਤੇ ਦੁਪੱਟਿਆਂ ਨਾਲ ਸਮੁੱਚਾ ਮਾਹੌਲ ਖਾਲਸਾਈ ਰੰਗ ਚ ਰੰਗਿਆ ਨਜਰੀ ਆਇਆ । ਇਸ ਦੇ ਨਾਲ ਨਾਲ ਵੱਖ-ਵੱਖ ਕਾਰੋਬਾਰੀ ਅਦਾਰਿਆਂ ਅਤੇ ਸਥਾਨਕ ਸਿੱਖ ਸੰਗਤਾਂ ਵੱਲੋਂ ਨਿਰਧਾਰਿਤ ਥਾਵਾਂ ਤੇ ਵੱਖ-ਵੱਖ ਪਕਵਾਨਾਂ ਦੇ ਅਟੁੱਟ ਲੰਗਰਾਂ ਦਾ ਕੀਤਾ ਗਿਆ।  ਇੰਤਜਾਮ ਵੀ ਸਲਾਹੁਣਯੋਗ ਸੀ ਨਗਰ ਕੀਰਤਨ ਦੌਰਾਨ ਵੱਖ-ਵੱਖ ਵਾਹਨਾਂ ਅਤੇ ਸੜਕ ਦੇ ਦੁਵੱਲੇ ਪਾਸੇ ਸਜਾਈਆਂ ਗਈਆਂ ਆਰਜੀ ਸਟੇਜਾਂ ਤੋਂ ਵੱਖ ਵੱਖ ਰਾਗੀ ਢਾਡੀ, ਕਵੀਸ਼ਰੀ ਅਤੇ ਕੀਰਤਨੀ ਜਥਿਆਂ ਵੱਲੋਂ ਹਾਜ਼ਰ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਗਿਆ । ਅੱਜ ਦੇ ਇਸ ਨਗਰ ਕੀਰਤਨ ਵਿੱਚ ਸਿੱਖ ਭਾਈਚਾਰੇ ਦੀਆਂ ਸੰਗਤਾਂ ਤੋਂ ਇਲਾਵਾ ਦੂਸਰੇ ਭਾਈਚਾਰੇ ਦੇ ਲੋਕ ਵੀ ਸ਼ਾਮਿਲ ਹੋਏ। ਪ੍ਰਬੰਧਕਾਂ ਵੱਲੋਂ ਸਮੁੱਚੇ ਨਗਰ ਕੀਰਤਨ ਦੇ ਰੂਟ ਅਤੇ ਹੋਰਨਾਂ ਪ੍ਰਬੰਧਾਂ ਨੂੰ ਸਬੰਧੀ ਸੁਚੱਜੇ ਢੰਗ ਨਾਲ ਨਾਲ ਕਰਵਾਉਣ ਲਈ ਵਿਆਪਕ ਇੰਤਜਾਮ ਕੀਤੇ ਗਏ ਸਨ, ਜਦਕਿ ਸਥਾਨਕ ਪੁਲਿਸ ਅਤੇ ਵੈਨਕੂਵਰ ਸਿਟੀ ਦੇ ਸਾਂਝੇ ਸਹਿਯੋਗ ਨਾਲ ਟ੍ਰੈਫਿਕ ਸੰਬੰਧੀ ਸਬੰਧੀ ਬਦਲਵੇਂ ਉਹ ਰੂਟਾਂ ਦਾ ਪ੍ਰਬੰਧ ਕੀਤਾ ਗਿਆ ਸੀ। ਇਹ ਇਹ ਮਹਾਨ ਨਗਰ ਕੀਰਤਨ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਭ ਤੋਂ ਵੱਡੇ ਧਾਰਮਿਕ ਸਮਾਗਮਾਂ ਚੋਂ ਇੱਕ ਗਿਣਿਆ ਜਾਂਦਾ ਹੈ ਅੱਜ ਦੇ ਨਗਰ ਕੀਰਤਨ ਚ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਡੇਵਿਡ ਏ ਬੀ ਸਮੇਤ ਕਈ ਹੋਰ ਸਿਆਸੀ ਅਤੇ ਧਾਰਮਿਕ ਹਸਤੀਆਂ ਨੇ ਵਿਸ਼ੇਸ਼ ਤੌਰ ਤੇ ਹਾਜਰੀ ਭਰੀ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article*ਐਨ ਆਰ. ਵੀਰਾਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਭੂਤਾਂ ਦੇ ਵਿਦਿਆਰਥੀਆਂ ਨੂੰ ਸ਼ਟੇਸ਼ਨਰੀ ਦਾ ਸਮਾਨ ਪ੍ਰਦਾਨ*
Next articleखालसा सजना दिवस को समर्पित वैंकूवर में भव्य नगर कीर्तन सजाया गया