HOME ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਮੰਜੀ ਸਾਹਿਬ ਵਿਖੇ ਖੂਨਦਾਨ ਕੈਂਪ ਲਗਾਇਆ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਮੰਜੀ ਸਾਹਿਬ ਵਿਖੇ ਖੂਨਦਾਨ ਕੈਂਪ ਲਗਾਇਆ

2

ਗੁਰੂ ਗੋਬਿੰਦ ਸਿੰਘ ਜੀ ਨੇ ਖੰਡੇ ਬਾਟੇ ਦੀ ਪਾਹੁਲ ਛਕਾ ਕੇ ਜਾਤ-ਪਾਤ ਦਾ ਖਾਤਮਾ ਕੀਤਾ- ਜਥੇਦਾਰ ਚਰਨ ਸਿੰਘ 

ਲੁਧਿਆਣਾ   (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.) ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੀ ਚਰਨ ਛੋਹ ਇਤਿਹਾਸਕ ਧਰਤੀ ਗੁਰਦੁਆਰਾ ਮੰਜੀ ਸਾਹਿਬ, ਆਲਮਗੀਰ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਮਨੁੱਖੀ ਕਾਰਜਾਂ ਨੂੰ ਸਮਰਪਿਤ ਸੰਸਥਾ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਵੱਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 881ਵਾਂ ਮਹਾਨ ਖੂਨਦਾਨ ਕੈਂਪ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਹਰਦੀਪ ਸਿੰਘ ਗਿੱਲ ਦੇ ਪੂਰਨ ਸਹਿਯੋਗ ਨਾਲ ਲਗਾਇਆ ਗਿਆ। ਇਸ ਮਹਾਨ ਖੂਨਦਾਨ ਕੈਂਪ ਦਾ ਉਦਘਾਟਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਨੇ 1699 ਈ: ਨੂੰ ਵਿਸਾਖੀ ਵਾਲੇ ਦਿਨ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੰਜ ਪਿਆਰਿਆਂ ਦੀ ਚੋਣ ਕਰਕੇ ਖੰਡੇ ਬਾਟੇ ਦੀ ਪਾਹੁਲ ਛਕਾ ਕੇ ਊਚ- ਨੀਚ, ਜਾਤ-ਪਾਤ ਦਾ ਖਾਤਮਾ ਕਰਕੇ ਖਾਲਸਾ ਪੰਥ ਦੀ ਸਿਰਜਣਾ ਕੀਤੀ। ਇਸ ਮੌਕੇ ਮੈਂਬਰ ਮੈਨੇਜਰ ਹਰਦੀਪ ਸਿੰਘ ਗਿੱਲ, ਜਸਵੰਤ ਸਿੰਘ ਛਾਪਾ ਪ੍ਰਧਾਨ ਸਰਬੱਤ ਦਾ ਭਲਾ ਚੈਰੀਟੇਬਲ ਟ੍ਰਸਟ ਲੁਧਿਆਣਾ ਨੇ ਖ਼ੂਨਦਾਨ ਕਰਨ ਵਾਲੇ ਨੌਜਵਾਨਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਹਾਨ ਖੂਨਦਾਨ ਕੈਂਪ ਦੌਰਾਨ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਨੇ ਦੱਸਿਆ ਇੰਡਸ ਮੈਡੀਸਿਟੀ ਹਸਪਤਾਲ ਬਲੱਡ ਬੈਂਕ ਦੇ ਸਹਿਯੋਗ ਨਾਲ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਦਿੱਤਾ ਜਾਵੇਗਾ।ਇਸ ਮੌਕੇ ਤੇ ਹੈੱਡਗ੍ਰੰਥੀ ਬਲਵਿੰਦਰ ਸਿੰਘ, ਰਾਜੂ ਦਿਉਲ, ਬਲਦੇਵ ਸਿੰਘ ਸੰਧੂ, ਬਹਾਦਰ ਸਿੰਘ ਢਿੱਲੋਂ, ਤਲਵਿੰਦਰ ਸਿੰਘ ਮੁਲਤਾਨੀ, ਮਨਪ੍ਰੀਤ ਸਿੰਘ, ਅਮਨਦੀਪ ਸਿੰਘ, ਹਰਪ੍ਰੀਤ ਸਿੰਘ ਸਟੋਰ ਕੀਪਰ, ਅਵਤਾਰ ਸਿੰਘ ਸਟੋਰ ਕੀਪਰ, ਸੁਖਵੰਤ ਸਿੰਘ ਚੌਧਰੀ, ਹਰਬੰਸ ਸਿੰਘ ਅਤੇ ਸਮੁੱਚੀ ਗੁ: ਪ੍ਰਬੰਧਕ ਕਮੇਟੀ ਦੇ ਮੈਂਬਰ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਯੂਨੀਵਰਸਲ ਪ੍ਰੈਸ ਕਲੱਬ (ਰਜਿ:) ਵੱਲੋਂ ਡਾ: ਬੀ.ਆਰ. ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ
Next articleਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਤੇ ਲਾਇਨਜ਼ ਕਲੱਬ ਲੁਧਿਆਣਾ ਵੈਜੀਟੇਰੀਅਨ ਵੱਲੋਂ ਲਗਾਇਆ ਗਿਆ ਅੱਖਾਂ ਦਾ ਫਰੀ ਚੈਕਅੱਪ ਤੇ ਅਪਰੇਸ਼ਨ ਕੈਂਪ