ਗੁਰਦੁਆਰਾ ਬਾਬਾ ਜਗਤਰਾਮ ਜੀ ਦੇ ਗੱਦੀ ਨਸ਼ੀਨ ਬਾਬਾ ਜਗਤਾਰ ਸਿੰਘ ਜੀ ਵਲੋਂ ਜਾਗਿ੍ਤੀ ਯਾਤਰਾ ਦਾ ਕੀਤਾ ਭਰਵਾਂ ਸਵਾਗਤ ਤੇ ਸੰਗਤਾਂ ਨੂੰ ਲੰਗਰ ਛਕਾਇਆ
ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ )- ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾਂ ਸ਼ਤਾਬਦੀ ਨੂੰ ਸਮਰਪਿਤ ਜਾਗਿ੍ਤੀ ਯਾਤਰਾ ਦਾ ਟੋਲ ਪਲਾਜ਼ਾ ਜੀਓਵਾਲ ਬੱਛੂਆਂ ਪਹੁੰਚਣ ਤੇ ਸ਼ਾਨਦਾਰ ਸਵਾਗਤ ਕੀਤਾ ਗਿਆ | ਇਸ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆ ਦੀ ਅਗਵਾਈ ਵਿੱਚ ਪਹੁੰਚੀ ਜਾਗਿ੍ਤੀ ਯਾਤਰਾ ਦਾ ਗੁਰੂਦੁਆਰਾ ਬਾਬਾ ਜਗਤਰਾਮ ਜੀ ਦੇ ਸਰਪ੍ਰਸਤ ਬਾਬਾ ਜਗਤਾਰ ਸਿੰਘ ਜੀ ਅਤੇ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ | ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲੇ ਭੇਂਟ ਕੀਤੇ ਗਏ | ਇਹ ਜਾਗਿ੍ਤੀ ਯਾਤਰਾ ਤਖਤ ਸ਼੍ਰੀ ਹਰਮਿੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਬਿਹਾਰ ਸਰਕਾਰ ਦੇ ਸਹਿਯੋਗ ਨਾਲ ਆਯੋਜਿਤ ਕੀਤੀ ਜਾ ਰਹੀ ਹੈ | ਜਿਸ ਦਾ ਉਦੇਸ਼ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਵਿਸ਼ਵਾਸ, ਏਕਤਾ ਤੇ ਭਾਈਚਾਰਕ ਸਾਂਝ ਦੇ ਸੁਨੇਹੇ ਨੂੰ ਦੇਸ਼ ਭਰ ਵਿੱਚ ਫੈਲਾਇਆ ਜਾ ਰਿਹਾਹੈ | ਇਸ ਜਾਗ੍ਰਤੀ ਯਾਤਰਾ ਦਾ ਨਵਾਂਸ਼ਹਿਰ ਪਹੁੰਚਣ ਤੇ ਵੀ ਗੁਰੂਦੁਆਰਾ ਸ਼੍ਰੀ ਸਿ ਘ ਸਭਾ ਪ੍ਰਬੰਧਕ ਕਮੇਟੀ ਵਲੋਂ ਸੁੰਦਰ ਰੁਮਾਲੇ ਪਹਿਨਾ ਕੇ ਸਵਾਗਤ ਕੀਤਾ ਗਿਆ ।ਨਗਰ ਕੀਰਤਨ ਵਿੱਚ ਬਾਬਾ ਦੀਪ ਸਿੰਘ ਦੇ ਹੱਥ ਲਿਖਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਤੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਸ਼੍ਰੀ ਗੁਰੂ ਗੋਬਿੰਦ ਸਿੰਘ ਅਤੇ ਹੋਰ ਸਾਹਿਬਾਨ ਦੀਆਂ ਪਵਿੱਤਰ ਨਿਸ਼ਾਨੀਆਂ ਦੇ ਸੰਗਤਾਂ ਨੇ ਦਰਸ਼ਨ ਕੀਤੇ | ਇਸ ਜਾਗਿ੍ਤੀ ਯਾਤਰਾ ਦਾ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲੇ ਭੇਂਟ ਕੀਤੇ ਅਤੇ ਪੰਜ ਪਿਆਰਿਆਂ ਨੂੰ ਸਿਰਪਾਓ ਭੇਂਟ ਕੀਤੇ ਗਏ | ਇਹ ਜਾਗਿ੍ਤੀ ਯਾਤਰਾ ਅਲੱਗ ਅਲੱਗ ਪੜਾਅ ਤੋਂ ਹੁੰਦੀ ਹੋਈ ਸ਼ਾਮ ਨੂੰ ਸ਼੍ਰੀ ਆਨੰਦਪੁਰ ਸਾਹਿਬ ਪਹੁੰਚੇਗੀ | ਸੰਗਤਾਂ ਵਲੋਂ ਜਾਗਿ੍ਤੀ ਯਾਤਰਾ ਦਾ ਜਗਾ ਜਗਾ ਸਵਾਗਤ ਕੀਤਾ ਗਿਆ | ਸੰਗਤਾਂ ਦੇ ਲੰਗਰ, ਫਲ ਆਦਿ ਸੁੱਚਜੇ ਪ੍ਰਬੰਧ ਕੀਤੇ ਗਏ | ਇਸ ਮੌਕੇ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਦੇ ਵੱਖ ਵੱਖ ਆਗੂਆਂ ਜਿਨਾਂ ਵਿਚ ਜੱਥੇਦਾਰ ਕਰਨੈਲ ਸਿੰਘ ਪੀਰ ਮਹੁੰਮਦ ਜਰਨਲ ਸਕੱਤਰ, ਚਰਨਜੀਤ ਸਿੰਘ ਬਰਾੜ, ਜੱਥੇਦਾਰ ਮਹਿੰਦਰ ਸਿੰਘ ਹੁਸੇਨਪੁਰ, ਰੇਸ਼ਮ ਸਿੰਘ ਖਾਲਸਾ, ਸੁਰਜੀਤ ਸਿੰਘ ਦੋਭਾਲੀ, ਠੇਕੇਦਾਰ ਗੁਰਚਰਨ ਸਿੰਘ ਉੱਦਲਣੀ, ਅਵਤਾਰ ਸਿੰਘ ਸਾਹਦੜਾ, ਹਰਅਮਰਿੰਦਰ ਸਿੰਘ ਰਿੰਕੂ ਸਾਬਕਾ ਚੇਅਰਮੈਨ, ਗੁਰਨਾਮ ਸਿੰਘ ਸਰਪੰਚ, ਪਰਮਿੰਦਰ ਸਿੰਘ ਖਾਲਸਾ, ਸੋਢੀ ਸਿੰਘ ਸੈਦਪੁਰ, ਕੁਲਵੀਰ ਸਿੰਘ ਸੈਦਪੁਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



