ਰੂਪਨਗਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ )– ਚਾਰ ਸਾਹਿਬਜ਼ਾਦਿਆਂ ਦੀ ਅਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਅਤੇ ਸ਼ਹੀਦੀ ਪੰਦਰਵਾੜੇ ਨੂੰ ਸਮਰਪਿਤ 18 ਦਸੰਬਰ ਦਿਨ ਵੀਰਵਾਰ ਨੂੰ ਨਜ਼ਦੀਕ ਲੰਗਰ ਹਾਲ ਗੁਰੂਦੁਆਰਾ ਭੱਠਾ ਸਾਹਿਬ ਵਿਖੇ 21 ਵਾਂ ਖੂਨਦਾਨ ਕੈਂਪ ਲਗਾਇਆ ਜਾ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿੱਖ ਸਟੂਡੈਂਟਸ ਫੈਡਰੇਸ਼ਨ (ਗਰੇਵਾਲ ) ਰੋਪੜ੍ਹ ਦੇ ਪ੍ਰਧਾਨ ਹਿੰਮਤ ਸਿੰਘ ਰਾਜਾ ਰੋਪੜ੍ਹ ਨੇ ਦੱਸਿਆਂ ਕਿ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਇਹ ਕੈਂਪ ਲਗਾਇਆ ਜਾ ਰਿਹਾ ਹੈ | ਉਨ੍ਹਾਂ ਇਲਾਕੇ ਦੇ ਨੌਜਵਾਨਾਂ ਅਤੇ ਸਮੂਹ ਸੰਗਤਾਂ ਨੂੰ ਇਸ ਕੈਂਪ ਵਿੱਚ ਵੱਧ ਤੇ ਵੱਧ ਪਹੁੰਚ ਕੇ ਖੂਨਦਾਨ ਕਰਨ ਦੀ ਲਈ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਖੂਨਦਾਨ ਤੋਂ ਵੱਡਾ ਕੋਈ ਦਾਨ ਨਹੀ ਹੈ | ਸਾਡੇ ਖੂਨ ਦੀ ਇਕ ਇਕ ਬੂੰਦ ਕਿਸੇ ਦੀ ਕੀਮਤੀ ਜਾਨ ਬਚਾ ਸਕਦੀ ਹੈ | ਇਸ ਲਈ ਉਨ੍ਹਾਂ ਨੇ ਇਸ ਖੂਨਦਾਨ ਕੈਂਪ ਵਿੱਚ ਪਹੁੰਚ ਕੇ ਖੂਨਦਾਨ ਕਰਨ ਦੀ ਅਪੀਲ ਕੀਤੀ |
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



