ਬਡੂੰਗਰ ਦੀ ਪੁਸਤਕ ‘ਸਾਡੇ ਕੌਮੀ ਹੀਰੇ ਸਿੱਖ ਜਰਨੈਲ’ ਲੋਕ ਅਰਪਣ

ਸ੍ਰੀ ਆਨੰਦਪੁਰ ਸਾਹਿਬ (ਸਮਾਜ ਵੀਕਲੀ): ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸਿੱਖ ਵਿਦਵਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਲਿਖੀ ਪੁਸਤਕ ‘ਸਾਡੇ ਕੌਮੀ ਹੀਰੇ ਸਿੱਖ ਜਰਨੈਲ’ ਅੱਜ ਸ੍ਰੀ ਆਨੰਦਪੁਰ ਸਾਹਿਬ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਲੋਕ ਅਰਪਣ ਕੀਤੀ। ਇਸ ਮੌਕੇ ਜਥੇਦਾਰ ਬਲਦੇਵ ਸਿੰਘ ਮਾਹਿਲਪੁਰੀ ਯਾਦਗਾਰੀ ਹਾਲ ਵਿੱਚ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖਾਂ ਨੇ ਬਹਾਦਰੀ ਦਾ ਜੋ ਇਤਿਹਾਸ ਰਚਿਆ ਹੈ, ਉਹ ਦੁਨੀਆ ਵਿਚ ਲਾਸਾਨੀ ਹੈ। ਉਨ੍ਹਾਂ ਕਿਹਾ ਕਿ ਪ੍ਰੋ. ਬਡੂੰਗਰ ਦੀ ਨਵੀਂ ਪੁਸਤਕ ਵਿਚ ਬਾਬਾ ਬੰਦਾ ਸਿੰਘ ਬਹਾਦਰ ਤੋਂ ਮਾਰਸ਼ਲ ਅਰਜਨ ਸਿੰਘ ਤੱਕ 17 ਸਿੱਖ ਜਰਨੈਲਾਂ ਦੀ ਜੀਵਨੀ ਅਤੇ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰੋ. ਬਡੂੰਗਰ ਦੀ ਇਸ ਨਵੀਂ ਪੁਸਤਕ ਤੋਂ ਨਵੀਂ ਪੀੜ੍ਹੀ ਨੂੰ ਆਪਣੇ ਪੁਰਖਿਆਂ ਦੇ ਸ਼ਾਨਾਮੱਤੇ ਇਤਿਹਾਸ ਤੋਂ ਜਾਣੂ ਹੋਣ ਦਾ ਮੌਕਾ ਮਿਲੇਗਾ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬਸਪਾ ਵੱਲੋਂ ਰਵਨੀਤ ਬਿੱਟੂ ਤੇ ਹਰਦੀਪ ਪੁਰੀ ਖ਼ਿਲਾਫ਼ ਮੋਟਰਸਾਈਕਲ ਰੈਲੀ
Next articleਤੇਲ ਕੀਮਤਾਂ ਤੇ ਮਹਿੰਗਾਈ ਖ਼ਿਲਾਫ਼ ਮੁਜ਼ਾਹਰੇ