ਠਾਣੇ (ਮਹਾਰਾਸ਼ਟਰ) (ਸਮਾਜ ਵੀਕਲੀ): ਠਾਣੇ ਜ਼ਿਲ੍ਹੇ ਦੇ ਭਿਵੰਡੀ ਦੀ ਇੱਕ ਅਦਾਲਤ ਨੇ ਅੱਜ ਕਿਹਾ ਕਿ ਰਾਸ਼ਟਰੀ ਸਵੈਸੇਵਕ ਸੰਘ (ਆਰਐੱਸਐੱਸ) ਦੇ ਸਥਾਨਕ ਕਾਰਕੁਨਾਂ ਵੱਲੋਂ ਕਾਂਗਰਸ ਆਗੂ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕਰਵਾਏ ਕੇਸ ’ਚ ਸੁਣਵਾਈ 22 ਫਰਵਰੀ ਤੋਂ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ ਇਸ ਕੇਸ ’ਚ ਸੁਣਵਾਈ 10 ਫਰਵਰੀ ਤੋਂ ਸ਼ੁਰੂ ਹੋਣੀ ਸੀ। ਪਟੀਸ਼ਨਰ ਰਾਜੇਸ਼ ਕੁੰਤੇ ਦੇ ਵਕੀਲਾਂ ਪ੍ਰਬੁੱਧ ਜਯਵੰਤ ਤੇ ਗਣੇਸ਼ ਧਾਰਗਲਕਰ ਨੇ ਅੱਜ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ ’ਚ ਹੇਠਲੀਆਂ ਅਦਾਲਤਾਂ ਦੇ ਕੁਝ ਫ਼ੈਸਲਿਆਂ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਗਈ ਹੈ ਅਤੇ ਕੁਝ ਪਟੀਸ਼ਨਾਂ ਬਕਾਇਆ ਹਨ। ਇਸ ਲਈ ਉਨ੍ਹਾਂ ’ਤੇ ਕੋਈ ਫ਼ੈਸਲਾ ਆਉਣ ਤੱਕ ਸੁਣਵਾਈ ਟਾਲੀ ਜਾਣੀ ਚਾਹੀਦੀ ਹੈ। ਜੱਜ ਜੇਵੀ ਪਾਲੀਵਾਲ ਨੇ ਇਸ ’ਤੇ ਕਿਹਾ ਕਿ ਕੇਸ ਦੀ ਸੁਣਵਾਈ 22 ਫਰਵਰੀ ਤੋਂ ਸ਼ੁਰੂ ਕੀਤੀ ਜਾ ਸਕਦੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly