ਲੁਧਿਆਣਾ (ਸਮਾਜ ਵੀਕਲੀ): ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖਰੀਦ ’ਚ ਦੇਰੀ ਕਰਨ ਦਾ ਵਿਰੋਧ ਕਰਦਿਆਂ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਇੱਥੇ ਪੱਤਰਕਾਰ ਮਿਲਣੀ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਝੋਨੇ ਦੀ ਖਰੀਦ ’ਚ ਦੇਰੀ ਕਰਕੇ ਕਿਸਾਨਾਂ ਨਾਲ ਬਹੁਤ ਵੱਡਾ ਧੋਖਾ ਕਰ ਰਹੀ ਹੈ ਕਿਉਂਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਬਰੂਹਾਂ ’ਤੇ ਪੂਰੇ ਦੇਸ਼ ਦੇ ਕਿਸਾਨਾਂ ਵੱਲੋਂ ਅੰਦੋਲਨ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਝੋਨੇ ਦੀ ਖਰੀਦ ’ਚ ਦੇਰੀ ਕਰ ਕੇ ਕਿਸਾਨੀ ਅੰਦੋਲਨ ਨੂੰ ਢਾਹ ਲਾਉਣਾ ਚਾਹੁੰਦੀ ਹੈ। ਉਨ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਪੀਲ ਕੀਤੀ ਕਿ ਤੁਰੰਤ ਕੇਂਦਰ ਸਰਕਾਰ ਨਾਲ ਰਾਬਤਾ ਕਰਕੇ ਇਸ ਨੋਟਿਸ ਨੂੰ ਰੱਦ ਕਰਵਾਇਆ ਜਾਵੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly