ਨਵੀਂ ਦਿੱਲੀ, (ਸਮਾਜ ਵੀਕਲੀ): ਦਿੱਲੀ ਸਰਕਾਰ ਨੇ ਸਰਵਉਚ ਅਦਾਲਤ ਕੋਲ ਅਰਜ਼ੀ ਦਾਇਰ ਕਰ ਕੇ ਮੰਗ ਕੀਤੀ ਹੈ ਕਿ ਹਰਿਆਣਾ ਤੋਂ ਪਾਣੀ ਛੱਡਣ ਦੀ ਦਿੱਲੀ ਜਲ ਬੋਰਡ ਦੀ ਪਟੀਸ਼ਨ ’ਤੇ ਜਲਦੀ ਸੁਣਵਾਈ ਕੀਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਹਰਿਆਣਾ ਕੌਮੀ ਰਾਜਧਾਨੀ ਲਈ ਪਾਣੀ ਦਾ ਵਧਦਾ ਹਿੱਸਾ ਜਾਰੀ ਕਰੇ। ਦਿੱਲੀ ਜਲ ਬੋਰਡ ਦੇ ਵਾਈਸ ਚੇਅਰਮੈਨ ਰਾਘਵ ਚੱਢਾ ਨੇ ਕਿਹਾ ਕਿ ਹਰਿਆਣਾ ਨੇ 609 ਐਮਜੇਡੀ ਪਾਣੀ ਸਪਲਾਈ ਕਰਨਾ ਸੀ ਜਦਕਿ ਉਸ ਵਲੋਂ ਦਿੱਲੀ ਨੂੰ ਸਿਰਫ 479 ਐਮਜੇਡੀ ਪਾਣੀ ਹੀ ਦਿੱਤਾ ਜਾ ਰਿਹਾ ਹੈ।
ਰਾਘਵ ਚੱਢਾ ਨੇ ਕਿਹਾ ਕਿ ਹਰਿਆਣਾ ਵੱਲੋਂ ਘੱਟ ਪਾਣੀ ਛੱਡੇ ਜਾਣ ਕਾਰਨ ਯਮੁਨ ਨਦੀ ਦੇ ਵਜ਼ੀਰਾਬਾਦ ਬੰਨ੍ਹ ਵਿੰਚ ਪਾਣੀ ਦਾ ਪੱਧਰ ਪਿਛਲੇ 56 ਸਾਲਾਂ ’ਚ ਸਭ ਤੋਂ ਹੇਠਲੇ ਪੱਧਰ ’ਤੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਵਜ਼ੀਰਾਬਾਦ ਬੰਨ੍ਹ ’ਚ 1965 ਤੋਂ ਬਾਅਦ ਪਾਣੀ ਦਾ ਇਹ ਸਭ ਤੋਂ ਹੇਠਲਾ ਪੱਧਰ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly