ਦਿੱਲੀ ਸਰਕਾਰ ਲੌਕਡਾਊਨ ਲਗਾਉਣ ਲਈ ਤਿਆਰ

Delhi Chief Minister Arvind Kejriwal

ਨਵੀਂ ਦਿੱਲੀ (ਸਮਾਜ ਵੀਕਲੀ):  ਦਿੱਲੀ ਵਿੱਚ ਪ੍ਰਦੂਸ਼ਣ ਖਿਲਾਫ਼ ਸੁਪਰੀਮ ਕੋਰਟ ਵਿੱਚ ਹੋਣ ਵਾਲੀ ਸੁਣਵਾਈ ਤੋਂ ਪਹਿਲਾਂ ‘ਆਪ’ ਸਰਕਾਰ ਨੇ ਸਰਬਉੱਚ ਅਦਾਲਤ ਨੂੰ ਕਿਹਾ ਹੈ ਕਿ ਰਾਜਧਾਨੀ ਵਿੱਚ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਉਹ ਪੂਰਨ ਲੌਕਡਾਊਨ ਲਗਾਉਣ ਲਈ ਤਿਆਰ ਹੈ। ਇਸੇ ਦੌਰਾਨ ਸਰਕਾਰ ਨੇ ਅਦਾਲਤ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਹੈ ਕਿ ਇਸ ਲੌਕਡਾਊਨ ਦਾ ਤਾਂ ਹੀ ਫਾਇਦਾ ਹੋਵੇਗਾ ਜੇਕਰ ਐਨਸੀਆਰ (ਨੈਸ਼ਨਲ ਕੈਪੀਟਲ ਰਿਜਨ) ਵਿੱਚ ਵੀ ਲੌਕਡਾਊਨ ਲਗਾਇਆ ਜਾਵੇ। ਦਿੱਲੀ ਸਰਕਾਰ ਨੇ ਇਹ ਖੁਲਾਸਾ ਆਪਣੇ ਹਲਫਨਾਮੇ ਵਿੱਚ ਕੀਤਾ ਹੈ। ਜ਼ਿਕਰਯੋਗ ਹੈ ਕਿ ਦਿੱਲੀ ਵਿੱਚ ਪ੍ਰਦੂਸ਼ਣ ਖ਼ਿਲਾਫ਼ ਵਾਤਾਵਰਣ ਪ੍ਰੇਮੀ ਅਦਿੱਤਿਆ ਦੂਬੇ ਅਤੇ ਲਾਅ ਵਿਦਿਆਰਥੀ ਅਮਨ ਬਾਂਕਾ ਨੇ ਸੁਪਰੀਮ ਕੋਰਟ ਵਿੱਚ ਰਿੱਟ ਪਾਈ ਹੈ ਕਿ ਪਰਾਲੀ ਸਾੜਨ ਵਾਲੇ ਛੋਟੇ ਤੇ ਦਰਮਿਆਨੀ ਆਮਦਨ ਵਾਲੇ ਕਿਸਾਨਾਂ ਨੂੰ ਪਰਾਲੀ ਸੰਭਾਲਣ ਵਾਲੀਆਂ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦਿੱਲੀ ਪ੍ਰਦੂਸ਼ਣ: ਹਵਾ ਨੂੰ ਸਾਫ ਕਰਨ ਲਈ ਸੁਪਰੀਮ ਕੋਰਟ ਨੇ ਕੇਂਦਰ ਤੋਂ ਮੰਗੇ ਸੁਝਾਅ
Next articleGujarat ATS seizes 120 kg heroin, 3 arrested