ਬੋਹਾ (ਸਮਾਜ ਵੀਕਲੀ): ਇੱਥੇ ਵਿਧਾਨ ਸਭਾ ਹਲਕਾ ਬੁਢਲਾਡਾ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਡਾ. ਨਿਸ਼ਾਨ ਸਿੰਘ ਦੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਦਿੱਲੀ ਤੋਂ ਹੁਕਮ ਪ੍ਰਾਪਤ ਕਰਕੇ ਪੰਜਾਬ ਵਿੱਚ ਸਰਕਾਰ ਚਲਾਉਣ ਵਾਲੀਆਂ ਪਾਰਟੀਆਂ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀਆਂ ਆਪਣੀ ਪਾਰਟੀ ਅਕਾਲੀ ਦਲ ਹੀ ਹੈ। ਉਨ੍ਹਾਂ ਕਿਹਾ ਕਿ ਝੂਠੀਆਂ ਸਹੁੰਆਂ ਚੁੱਕਣ ਤੇ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਝੂਠਾ ਪ੍ਰਚਾਰ ਕਰਨ ਵਾਲੀਆਂ ਸਿਆਸੀ ਪਾਰਟੀਆਂ ਦੀ ਅਸਲੀਅਤ ਹੁਣ ਲੋਕਾਂ ਦੇ ਸਾਹਮਣੇ ਆ ਗਈ ਹੈ, ਇਸ ਲਈ ਪੰਜਾਬ ਦੇ ਵੋਟਰ ਇਸ ਵਾਰ ਇਨ੍ਹਾਂ ਨੂੰ ਮੂੰਹ ਨਹੀਂ ਲਾਉਣਗੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਪੰਜਾਬ ਦਾ ਪਾਣੀ ਦਿੱਲੀ ਲਿਜਾਣ ਲਈ ਹੀ ਇੱਕ ਮੌਕਾ ਚਾਹੁੰਦਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly