ਨਵੀਂ ਦਿੱਲੀ (ਸਮਾਜ ਵੀਕਲੀ) : ਦਿੱਲੀ ਪੁਲੀਸ ਨੇ ਸੰਸਦ ਦੇ ਚੱਲ ਰਹੇ ਮੌਨਸੂਨ ਸੈਸ਼ਨ ਦੌਰਾਨ ਕਿਸਾਨਾਂ ਨੂੰ ਜੰਤਰ-ਮੰਤਰ ’ਤੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਦੀ ਆਗਿਆ ਦੇ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਕਿਸਾਨ ਪੁਲੀਸ ਸੁਰੱਖਿਆ ਹੇਠ ਬੱਸਾਂ ਵਿੱਚ ਸਿੰਘੂ ਸਰਹੱਦ ਤੋਂ ਜੰਤਰ-ਮੰਤਰ ਜਾਣਗੇ। ਸੰਸਦ ਦਾ ਮੌਨਸੂਨ ਸੈਸ਼ਨ ਸੋਮਵਾਰ ਨੂੰ ਸ਼ੁਰੂ ਹੋਇਆ ਸੀ ਅਤੇ 13 ਅਗਸਤ ਤੱਕ ਜਾਰੀ ਰਹੇਗਾ।
ਇਕ ਦਿਨ ਪਹਿਲਾਂ ਕਿਸਾਨ ਜਥੇਬੰਦੀਆਂ ਨੇ ਕਿਹਾ ਸੀ ਕਿ ਉਹ ਮੌਨਸੂਨ ਸੈਸ਼ਨ ਦੌਰਾਨ ਜੰਤਰ ਮੰਤਰ ’ਤੇ ਕਿਸਾਨ ਸੰਸਦ ਕਰਨਗੇ ਤੇ 22 ਜੁਲਾਈ ਤੋਂ ਹਰ ਦਿਨ ਸਿੰਘੂ ਬਾਰਡਰ ਤੋਂ 200 ਪ੍ਰਦਰਸ਼ਨਕਾਰੀ ਇਸ ਵਿੱਚ ਸ਼ਾਮਲ ਹੋਣਗੇ। ਕਿਸਾਨ ਨੇਤਾ ਨੇ ਪੁਲੀਸ ਨਾਲ ਬੈਠਕ ਬਾਅਦ ਕਿਹਾ ਕਿ ਉਹ ਜੰਤਰ ਮੰਤਰ ’ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਲਈ ਸ਼ਾਂਤੀਪੂਰਨ ਪ੍ਰਦਰਸ਼ਨ ਕਰਨਗੇ ਤੇ ਕੋਈ ਵੀ ਪ੍ਰਦਰਸ਼ਨਕਾਰੀ ਸੰਸਦ ਨਹੀਂ ਜਾਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly