ਨਵੀਂ ਦਿੱਲੀ (ਸਮਾਜ ਵੀਕਲੀ): ਉੱਤਰ-ਪੂਰਬੀ ਦਿੱਲੀ ’ਚ ਹੋਏ ਦੰਗਿਆਂ ਦੇ ਕੇਸ ’ਚ ਗ੍ਰਿਫ਼ਤਾਰ ਤਿੰਨ ਵਿਦਿਆਰਥੀ ਕਾਰਕੁਨਾਂ ਨੂੰ ਦਿੱਲੀ ਹਾਈ ਕੋਰਟ ਵੱਲੋਂ ਜ਼ਮਾਨਤ ਦੇਣ ਦੇ ਹੁਕਮਾਂ ਖ਼ਿਲਾਫ਼ ਦਿੱਲੀ ਪੁਲੀਸ ਵੱਲੋਂ ਸੁਪਰੀਮ ਕੋਰਟ ’ਚ ਦਾਖ਼ਲ ਪਟੀਸ਼ਨ ’ਤੇ ਭਲਕੇ ਸੁਣਵਾਈ ਕੀਤੀ ਜਾਵੇਗੀ। ਜਸਟਿਸ ਹੇਮੰਤ ਗੁਪਤਾ ਅਤੇ ਵੀ ਰਾਮਾਸੁਬਰਾਮਣੀਅਨ ਦੇ ਵੈਕੇਸ਼ਨ ਬੈਂਚ ਵੱਲੋਂ ਦਿੱਲੀ ਪੁਲੀਸ ਦੀਆਂ ਤਿੰਨ ਵੱਖੋ-ਵੱਖਰੀਆਂ ਅਪੀਲਾਂ ’ਤੇ ਸੁਣਵਾਈ ਕੀਤੀ ਜਾਵੇਗੀ।
ਉਨ੍ਹਾਂ ਆਪਣੀਆਂ ਅਰਜ਼ੀਆਂ ’ਚ ਕਿਹਾ ਹੈ ਕਿ ਹਾਈ ਕੋਰਟ ਦਾ ਫ਼ੈਸਲਾ ਸੋਸ਼ਲ ਮੀਡੀਆ ਦੇ ਬਿਰਤਾਂਤ ਤੋਂ ਪ੍ਰਭਾਵਿਤ ਹੈ। ਦਿੱਲੀ ਪੁਲੀਸ ਨੇ ਹਾਈ ਕੋਰਟ ਵੱਲੋਂ ਆਸਿਫ਼ ਇਕਬਾਲ ਤਨਹਾ, ਦੇਵਾਂਗਨਾ ਕਲੀਤਾ, ਨਤਾਸ਼ਾ ਨਰਵਾਲ ਨੂੰ ਜ਼ਮਾਨਤ ਦੇਣ ਸਮੇਂ ਸੁਣਾਏ ਤਿੰਨ ਫ਼ੈਸਲਿਆਂ ਨੂੰ ਚੁਣੌਤੀ ਦਿੱਤੀ ਹੈ। ਤਿੰਨੋਂ ਵਿਦਿਆਰਥੀਆਂ ਨੂੰ ਯੂਏਪੀਏ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly