ਨਵੀਂ ਦਿੱਲੀ (ਸਮਾਜ ਵੀਕਲੀ) : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ ਦੇ ਸਾਬਕਾ ਕੌਂਸਲਰ ਤਾਹਿਰ ਹੁਸੈਨ ਖ਼ਿਲਾਫ਼ 2020 ਵਿੱਚ ਹੋਏ ਉੱਤਰ ਪੂਰਬੀ ਦੰਗਿਆਂ ਦੇ ਮਾਮਲੇ ਵਿੱਚ ਦਰਜ ਐਫਆਈਆਰ ਦੀ ਕਾਰਵਾਈ ’ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ ਅਜੈ ਰਸਤੋਗੀ ਅਤੇ ਸੀਟੀ ਰਵੀ ਕੁਮਾਰ ਦੀ ਬੈਂਚ ਨੇ ਕਿਹਾ ਕਿ ਉਹ ਦਿੱਲੀ ਹਾਈ ਕੋਰਟ ਦੇ 16 ਸਤੰਬਰ ਦੇ ਹੁਕਮਾਂ ਵਿੱਚ ਦਖ਼ਲ ਨਹੀਂ ਦੇਣਾ ਚਾਹੁੰਦੇ। ਕਿਉਂਕਿ ਇਹ ਇੱਕ ਅੰਤਰਿਮ ਹੁਕਮ ਹੈ। ਹੁਸੈਨ ਵੱਲੋਂ ਪੇਸ਼ ਸੀਨੀਅਰ ਵਕੀਲ ਮੇਨਕਾ ਗੁਰੂਸਵਾਮੀ ਨੇ ਕਿਹਾ ਕਿ ਇਹ ਰਵਾਇਤੀ ਕਾਨੂੰਨ ਹੈ ਕਿ ਇੱਕੋ ਘਟਨਾ ਲਈ ਦੋ ਐਫਆਈਆਰ ਦਰਜ ਨਹੀਂ ਕੀਤੀਆਂ ਜਾ ਸਕਦੀਆਂ। ਹੁਸੈਨ ਨੇ ਦਿੱਲੀ ਹਾਈ ਕੋਰਟ ਦੇ 16 ਸਤੰਬਰ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly