ਨਵੀਂ ਦਿੱਲੀ— ਦਿੱਲੀ ਵਿਧਾਨ ਸਭਾ ਚੋਣਾਂ ਤੋਂ ਬਾਅਦ ਅਜੇ ਮੁੱਖ ਮੰਤਰੀ ਦਾ ਨਾਂ ਤੈਅ ਨਹੀਂ ਹੋਇਆ ਹੈ ਪਰ ਭਾਜਪਾ ਵਿਧਾਇਕ ਦਲ ਦੀ ਬੈਠਕ 19 ਫਰਵਰੀ ਨੂੰ ਬੁਲਾਈ ਗਈ ਹੈ। ਪਹਿਲਾਂ ਇਹ ਮੀਟਿੰਗ 17 ਫਰਵਰੀ ਨੂੰ ਸੱਦੀ ਗਈ ਸੀ ਪਰ ਬਾਅਦ ਵਿੱਚ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ। ਮੁੱਖ ਮੰਤਰੀ ਦਾ ਨਾਂ ਤੈਅ ਕਰਨ ਤੋਂ ਪਹਿਲਾਂ ਪਾਰਟੀ ਆਪਣੇ ਵਿਧਾਇਕਾਂ ਦੀ ਮੀਟਿੰਗ ਕਰੇਗੀ। ਅਜਿਹੇ ‘ਚ ਇਸ ਗੱਲ ਦੀ ਪੂਰੀ ਸੰਭਾਵਨਾ ਹੈ ਕਿ ਨਵੇਂ ਮੁੱਖ ਮੰਤਰੀ 20 ਤਰੀਕ ਨੂੰ ਰਾਮਲੀਲਾ ਮੈਦਾਨ ‘ਚ ਸਹੁੰ ਚੁੱਕਣਗੇ।
ਇਸ ਸਹੁੰ ਚੁੱਕ ਸਮਾਗਮ ਦੇ ਪ੍ਰਬੰਧਾਂ ਦੀ ਦੇਖ-ਰੇਖ ਭਾਜਪਾ ਦੇ ਜਨਰਲ ਸਕੱਤਰਾਂ ਵਿਨੋਦ ਤਾਵੜੇ ਅਤੇ ਤਰੁਣ ਚੁੱਘ ਨੂੰ ਸੌਂਪੀ ਗਈ ਹੈ, ਜੋ ਪ੍ਰੋਗਰਾਮ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣ ਦੀ ਜ਼ਿੰਮੇਵਾਰੀ ਨਿਭਾਉਣਗੇ। ਮੁੱਖ ਮੰਤਰੀ ਦੇ ਅਹੁਦੇ ਲਈ ਸਭ ਤੋਂ ਪ੍ਰਮੁੱਖ ਦਾਅਵੇਦਾਰਾਂ ਵਿੱਚ ਪ੍ਰਵੇਸ਼ ਵਰਮਾ, ਵਿਜੇਂਦਰ ਗੁਪਤਾ, ਸਤੀਸ਼ ਉਪਾਧਿਆਏ, ਆਸ਼ੀਸ਼ ਸੂਦ, ਜਤਿੰਦਰ ਮਹਾਜਨ ਅਤੇ ਰੇਖਾ ਗੁਪਤਾ ਦੇ ਨਾਂ ਸਭ ਤੋਂ ਅੱਗੇ ਹਨ। ਸੂਤਰਾਂ ਮੁਤਾਬਕ ਮੁੱਖ ਮੰਤਰੀ ਦੇ ਅਹੁਦਿਆਂ ਲਈ 15 ਵਿਧਾਇਕਾਂ ਨੂੰ ਸ਼ਾਰਟਲਿਸਟ ਕੀਤਾ ਗਿਆ ਹੈ। ਪਾਰਟੀ ਸੂਤਰਾਂ ਨੇ ਇਹ ਵੀ ਕਿਹਾ ਹੈ ਕਿ ਨਵੀਂ ਸਰਕਾਰ ਵਿੱਚ ਉਪ ਮੁੱਖ ਮੰਤਰੀ ਦੀ ਕੋਈ ਸੰਭਾਵਨਾ ਨਹੀਂ ਹੈ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly