ਰਾਖਵਾਂਕਰਨ ਵਿਰੋਧੀ ਗਤੀਵਿਧੀਆਂ ’ਤੇ ਰੋਕ ਲਗਾਉਣ ਦੀ ਮੰਗ

ਪਟਿਆਲਾ (ਸਮਾਜ ਵੀਕਲੀ):  ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਕਰਮਚਾਰੀ ਅਤੇ ਲੋਕ ਏਕਤਾ ਫਰੰਟ ਪੰਜਾਬ ਨੇ ਪੰਜਾਬੀ ਯੂਨੀਵਰਸਿਟੀ ਦੇ ਕੁਝ ਕਰਮਚਾਰੀਆਂ ’ਤੇ ਕਥਿਤ ਤੌਰ ’ਤੇ ਬਾਹਰਲੇ ਵਿਅਕਤੀਆਂ ਦੀ ਮਦਦ ਨਾਲ ਯੂਨੀਵਰਸਿਟੀ ’ਚ ਸੰਵਿਧਾਨ ਦੀ 85ਵੀ ਸੋਧ ਨੂੰ ਲਾਗੂ ਕਰਨ ਦੇ ਵਿਰੁੱਧ ਕਥਿਤ ਗੈਰ ਸੰਵਿਧਾਨਿਕ ਅਤੇ ਗੈਰਕਾਨੂੰਨੀ ਤੌਰ ’ਤੇ ਧਰਨੇ ਪ੍ਰਦਰਸ਼ਨ ਕਰਨ ਦੇ ਦੋਸ਼ ਲਾਏ ਹਨ। ਜਥੇਬੰਦੀ ਨੇ ਬਾਹਰੋਂ ਆਉਂਦੇ ਲੋਕਾਂ ’ਤੇ ਅਨੁਸੂਚਿਤ ਜਾਤੀ ਕਰਮਚਾਰੀਆਂ ਨੂੰ ਅਪਸ਼ਬਦ ਬੋਲਣ ਸਮੇਤ ਭਾਰਤੀ ਸੰਵਿਧਾਨ ਅਤੇ ਰਾਖਵਾਂਕਰਨ ਦੇ ਵਿਰੁੱਧ ਬੋਲਣ ਦੇ ਦੋਸ਼ ਵੀ ਲਾਏ।

ਇਸ ਸਬੰਧੀ ਫਰੰਟ ਦੇ ਸੂਬਾਈ ਕਨਵੀਨਰ ਅਵਤਾਰ ਸਿੰਘ ਕੈਂਥ (ਬਿਜਲੀ ਬੋਰਡ) ਦੀ ਅਗਵਾਈ ਹੇਠਾਂ ਇੱੱਕ ਵਫ਼ਦ ਨੇ ਅੱਜ ਯੂਨੀਵਰਸਿਟੀ ਦੇ ਵੀ.ਸੀ ਡਾ. ਅਰਵਿੰਦ ਨਾਲ਼ ਵੀ ਮੁਲਾਕਾਤ ਕੀਤੀ। ਜਿਸ ਦੌਰਾਨ ਅਜਿਹੇ ਰੁਝਾਨ ਨੂੰ ਠੱਲ੍ਹਣ ਸਬੰਧੀ ਮੰਗ ਪੱਤਰ ਸੌਂਪਦਿਆਂ ਫਰੰਟ ਦੇ ਆਗੂਆਂ ਨੇ ਅਗਾਹ ਕੀਤਾ ਕਿ ਜੇਕਰ ਅਜਿਹੇ ਅਨਸਰਾਂ ਨੂੰ ਨੱਥ ਨਾ ਪਾਈ ਗਈ, ਤਾਂ ਅਜਿਹੇ ਰੋਸ ਪ੍ਰਦਰਸ਼ਨ ਕਿਸੇ ਸਮੇ ਵੀ ਲੜਾਈ ਦਾ ਰੂਪ ਧਾਰਨ ਕਰ ਸਕਦੇ ਹਨ। ਇਸ ਦੌਰਾਨ ਵਾਈਸ ਚਾਂਸਲਰ ਵੱਲੋਂ ਫਰੰਟ ਨੂੰ ਭਰੋਸਾ ਦਿੱਤਾ ਗਿਆ ਕਿ ਕੱਲ੍ਹ ਤੋਂ ਹੀ ਯੂਨੀਵਰਸਿਟੀ ਦੀ ਹਦੂਦ ਅੰਦਰ ਅਜਿਹੀਆਂ ਗਤੀਵਿਧੀਆਂ ’ਤੇ ਪੂਰਨ ਰੋਕ ਲਗਾਈ ਜਾਵੇਗੀ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨੌਜਵਾਨ ਸਮਾਜ ’ਚ ਬਦਲਾਅ ਲਿਆਉਣ ਦੇ ਸਮਰੱਥ: ਮੱਟੂ
Next articleਕੇਂਦਰੀ ਜੇਲ੍ਹ ਵਿੱਚ ਦੋ ਕੈਦੀ ਭਿੜੇ