ਨਵੀਂ ਦਿੱਲੀ (ਸਮਾਜ ਵੀਕਲੀ): ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਸੁਰੱਖਿਆ ’ਚ ਸੰਨ੍ਹ’ ਨਾਲ ਜੁੜੇ ਘਟਨਾਕ੍ਰਮ ਦੀ ‘ਮੁਕੰਮਲ ਜਾਂਚ’ ਲਈ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਦੀ ਹਮਾਇਤ ਕੀਤੀ ਹੈ। ਸਰਕਾਰ ਵੱਲੋਂ ਪੇਸ਼ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਸੁਰੱਖਿਆ ’ਚ ਕੁਤਾਹੀ ਪਿੱਛੇ ‘ਕੌਮਾਂਤਰੀ ਦਹਿਸ਼ਤਗਰਦਾਂ ਦਾ ਹੱਥ’ ਹੋਣ ਦੀਆਂ ਸੰਭਾਵਨਾਵਾਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ, ਲਿਹਾਜ਼ਾ ਇਸ ਪੂਰੇ ਮਾਮਲੇ ਦੀ ਜਾਂਚ ਵਿੱਚ ਐੱਨਆਈਏ ਨੂੰ ਵੀ ਸ਼ਾਮਲ ਕੀਤਾ ਜਾਵੇ। ਮਹਿਤਾ ਨੇ ਕਿਹਾ ਕਿ ਇਹ ਇਕ ਨਿਵੇਕਲਾ ਕੇਸ ਹੈ, ਜਿਸ ਕਰਕੇ ਕੌਮਾਂਤਰੀ ਪੱਧਰ ’ਤੇ ਨਮੋਸ਼ੀ ਝੱਲਣੀ ਪੈ ਸਕਦੀ ਹੈ। ਮਹਿਤਾ ਨੇ ਕਿਹਾ ਕਿ ਅਮਰੀਕਾ ਤੇ ਯੂਕੇ ਆਧਾਰਿਤ ਪਾਬੰਦੀਸ਼ੁਦਾ ਜਥੇਬੰਦੀ ਸਿੱਖਸ ਫਾਰ ਜਸਟਿਸ (ਐੱਸਐੱਫਜੇ) ਨੇ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਇਕ ਵੀਡੀਓ ਜਾਰੀ ਕੀਤੀ ਸੀ, ਲਿਹਾਜ਼ਾ ਇਸ ਪੂਰੇ ਘਟਨਾਕ੍ਰਮ ਪਿੱਛੇ ਕੌਮਾਂਤਰੀ ਦਹਿਸ਼ਤਗਰਦਾਂ ਦਾ ਹੱਥ ਹੋ ਸਕਦਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly