ਹਿੰਸਾ ’ਚ ਬੱਚਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੀ ਮੰਗ

ਨਵੀਂ ਦਿੱਲੀ (ਸਮਾਜ ਵੀਕਲੀ): ਬਾਲ ਹੱਕਾਂ ਦੀ ਰਾਖੀ ਨਾਲ ਸਬੰਧਤ ਕੌਮੀ ਕਮਿਸ਼ਨ (ਐੱਨਸੀਪੀਸੀਆਰ) ਨੇ ਜਹਾਂਗੀਰਪੁਰੀ ’ਚ ਹੋਈ ਹਿੰਸਾ ਦੌਰਾਨ ਬੱਚਿਆਂ ਨੂੰ ਸ਼ਾਮਲ ਕਰਨ ਵਾਲਿਆਂ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਦਿੱਲੀ ਪੁਲੀਸ ਕਮਿਸ਼ਨਰ ਨੂੰ ਲਿਖੀ ਚਿੱਠੀ ’ਚ ਕਮਿਸ਼ਨ ਨੇ ਕਿਹਾ ਕਿ ਹਿੰਸਾ ਦੌਰਾਨ ਕਈ ਬੱਚੇ ਪਥਰਾਅ ਕਰਦੇ ਦੇਖੇ ਗਏ ਅਤੇ ਉਹ ਭੀੜ ਦਾ ਹਿੱਸਾ ਸਨ। ਕਮਿਸ਼ਨ ਨੇ ਚਿੱਠੀ ਮਿਲਣ ਦੇ ਸੱਤ ਦਿਨਾਂ ਅੰਦਰ ਇਸ ਬਾਰੇ ਰਿਪੋਰਟ ਮੰਗੀ ਹੈ। ਉਨ੍ਹਾਂ ਕਿਹਾ ਕਿ ਜੁਵੇਨਾਈਲ ਜਸਟਿਸ ਐਕਟ ਤਹਿਤ ਬੱਚਿਆਂ ਦੀ ਵਰਤੋਂ ਕਰਨਾ ਜੁਰਮ ਹੈ ਅਤੇ ਐਕਟ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਜਾਣੀ ਚਾਹੀਦੀ ਹੈ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜਹਾਂਗੀਰਪੁਰੀ ਹਿੰਸਾ: ਦਿੱਲੀ ਪੁਲੀਸ ਵੱਲੋਂ 20 ਗ੍ਰਿਫ਼ਤਾਰ
Next articleਕਾਂਗਰਸ ਵੱਲੋਂ ਦਿੱਲੀ ਦੇ ਲੋਕਾਂ ਨੂੰ ਇਕਜੁੱਟ ਰਹਿਣ ਦਾ ਸੱਦਾ