ਯੂ ਪੀ ਵਿੱਚ ਕਿਸਾਨਾਂ ਨੂੰ ਕੁਚਲ ਕੇ ਮਾਰਨ ਤੇ ਦੋਸ਼ੀਆਂ ਵਿਰੁੱਧ ਕਤਲ ਕੇਸ ਦਰਜ ਕਰਨ ਦੀ ਮੰਗ

ਕੈਪਸ਼ਨ-ਈ ਟੀ ਟੀ ਅਧਿਆਪਕ ਯੂਨੀਅਨ ਦੇ ਆਗੂ ਯੂ ਪੀ ਵਿੱਚ ਕਿਸਾਨਾਂ ਨੂੰ ਕੁਚਲ ਕੇ ਮਾਰਨ ਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕਰਦੇ ਹੋਏ

ਈ ਟੀ ਟੀ ਅਧਿਆਪਕ ਯੂਨੀਅਨ ਨੇ ਯੂ ਪੀ ਕਤਲੇਆਮ ਘਟਨਾ ਦੀ ਕੀਤੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਲਖੀਮਪੁਰ ਖੀਰੀ ਉੱਤਰ ਪ੍ਰਦੇਸ਼ ਵਿਚ ਤਿੰਨ ਕਾਲੇ ਕਿਸਾਨੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰਕੇ ਘਰ ਨੂੰ ਵਾਪਸ ਆ ਰਹੇ ਕਿਸਾਨਾਂ ਨੂੰ ਯੂ ਪੀ ਸਰਕਾਰ ਦੇ ਇਕ ਮੰਤਰੀ ਦੇ ਮੁੰਡੇ ਵੱਲੋਂ ਵਾਹਨਾਂ ਹੇਠ ਦਿੱਤਾ ਗਿਆ। ਜਿਸ ਕਾਰਣ ਕਈ ਕਿਸਾਨਾਂ ਦੀ ਮੌਤ ਹੋ ਗਈ । ਇਸ ਸਾਰੇ ਘਟਨਾ ਕ੍ਰਮ ਨੂੰ ਲੈ ਕੇ ਈ ਟੀ ਟੀ ਅਧਿਆਪਕ ਯੂਨੀਅਨ ਨੇ ਦੋਸ਼ੀਆਂ ਵਿਰੁੱਧ 302 ਦੇ ਪਰਚੇ ਦਰਜ ਕਰਨ ਦੀ ਮੰਗ ਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।

ਈ ਟੀ ਟੀ ਯੂਨੀਅਨ ਦੇ ਸੂਬਾਕਾਰਜਕਾਰੀ ਪ੍ਰਧਾਨ ਰਛਪਾਲ ਸਿੰਘ ਵੜੈਚ ਨੇ ਕਿਹਾ ਕਿ ਕਿਹਾ ਕਿ ਮੋਦੀ ਸਰਕਾਰ ਜਮਹੂਰੀਅਤ ਨੂੰ ਪੈਰਾਂ ਹੇਠ ਲਤਾੜ ਰਹੀ ਹੈ । ਉਹਨਾਂ ਕਿਹਾ ਕਿ ਦੇਸ਼ ਅਜ਼ਾਦ ਹੋਣ ਤੋਂ ਬਾਅਦ ਯੋਗੀ ਸਰਕਾਰ ਵੱਲੋਂ ਕੀਤੇ ਇਸ ਅਤਿ ਨਿੰਦਣਯੋਗ ਕਾਰੇ ਨੇ ਅੰਗਰੇਜ਼ੀ ਰਾਜ ਨੂੰ ਪਿਛਾਂਹ ਛੱਡ ਦਿੱਤਾ ਹੈ। ਰਛਪਾਲ ਸਿੰਘ ਵੜੈਚ ਨੇ ਮੰਗ ਕੀਤੀ ਕਿ ਜਲਦ ਤੋਂ ਜਲਦ ਉਕਤ ਦੋਸ਼ ਨੂੰ ਗ੍ਰਿਫਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਉਹਨਾਂ ਕਿਹਾ ਕਿ ਈ ਟੀ ਟੀ ਯੂਨੀਅਨ ਜਿੱਥੇ ਕਿਸਾਨੀ ਸਘੰਰਸ਼ ਦਾ ਪੂਰਨ ਸਮੱਰਥਨ ਕਰਦੀ ਹੈ ਉਥੇ ਹੀ ਈ ਟੀ ਟੀ ਯੂਨੀਅਨ ਕਿਸਾਨੀ ਸਘੰਰਸ਼ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ।

ਇਸ ਤੋਂ ਇਲਾਵਾ ਇਸ ਦੌਰਾਨ ਈ ਟੀ ਟੀ ਯੂਨੀਅਨ ਦੇ ਸਰਪ੍ਰਸਤ ਇੰਦਰਜੀਤ ਸਿੰਘ ਬਿਧੀਪੁਰ, ਜ਼ਿਲ੍ਹਾ ਪ੍ਰਧਾਨ ਗੁਰਮੇਜ ਸਿੰਘ ਤਲਵੰਡੀ ਚੌਧਰੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਜਮੂਰੀਅਤ ਨੂੰ ਕਤਲ ਕਰ ਕੇ ਦੇਸ਼ ਨੂੰ ਗੁਲਾਮੀ ਵੱਲ ਧੱਕ ਰਹੀ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਬਿਨਾਂ ਦੇਰੀ ਦੇ ਤਿੰਨੇ ਕਾਲੇ ਕਿਸਾਨੀ ਕਨੂੰਨ ਵਾਪਿਸ ਲਵੇ। ਇਸ ਮੌਕੇ ਤੇ ਇੰਦਰਜੀਤ ਸਿੰਘ ਸਰਪ੍ਰਸਤ,ਅਵਤਾਰ ਸਿੰਘ , ਜਸਵਿੰਦਰ ਸਿੰਘ ,ਸ਼ਿੰਦਰ ਸਿੰਘ, ਦਲਜੀਤ ਸਿੰਘ ਸੈਣੀ, ਹਰਵਿੰਦਰ ਸਿੰਘ, ਲਖਵਿੰਦਰ ਸਿੰਘ, ਸੁਖਦੇਵ ਸਿੰਘ, ਗੁਰਜੀਤ ਸਿੰਘ, ਤੇਜਿੰਦਰ ਸਿੰਘ, ਕਰਮਜੀਤ ਸਿੰਘ ਗਿੱਲ, ਆਦਿ ਅਧਿਆਪਕ ਹਾਜ਼ਰ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਸੀਂ ਕੀ ਖੱਟਿਆ ਸਰਹੱਦਾਂ ਬਣਾ ਕੇ ਤੇ ਸੈਨਾ ਖੜ੍ਹਾ ਕੇ
Next articleਸ਼ੁੱਧ ਪੰਜਾਬੀ ਕਿਵੇਂ ਲਿਖੀਏ?- ਭਾਗ ੪.