ਸਕੂਲਾਂ ਵਿੱਚ ਸਾਰੇ ਵਿਿਸ਼ਆਂ ਦੀਆਂ ਪਾਠ ਪੁਸਤਕਾਂ ਇੱਕੋਂ ਸਮੇਂ ਭੇਜਣ ਦੀ ਮੰਗ:-ਝੰਡ

ਕਪੂਰਥਲਾ  (ਕੌੜਾ ) (ਸਮਾਜ ਵੀਕਲੀ)- ਅਧਿਆਪਕ ਦਲ ਪੰਜਾਬ ਦੀ ਕਪੂਰਥਲਾ ਇਕਾਈ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ, ਸ: ਮਨਜਿੰਦਰ ਸਿੰਘ ਧੰਜੂ ਜਨਰਲ ਸਕੱਤਰ, ਲੈਕਚਰਾਰ ਰਜੇਸ਼ ਜੋਲ਼ੀ , ਸ: ਭਜਨ ਸਿੰਘ ਮਾਨ ਤੇ ਸ਼੍ਰੀ ਰਮੇਸ਼ ਕੁਮਾਰ ਭੇਟਾ ਸੂਬਾਈ ਆਗੂਆਂ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਆਗੂਆਂ ਨੇ ਸਿੱਖਿਆ ਮੰਤਰੀ ਸ: ਗੁਰਮੀਤ ਸਿੰਘ ਮੀਤ ਹੇਅਰ ਕੋਲੋਂ ਮੰਗ ਕੀਤੀ ਕਿ ਸਾਲ 22-23 ਦਾ ਵਿੱਦਿਅਕ ਸ਼ੈਸਨ ਅਪ੍ਰੈਲ 22 ਤੋਂ ਸ਼ੁਰੂ ਹੋ ਗਿਆ ਹੈ ਪਰ ਸਕੂਲ਼ਾਂ ਵਿੱਚ ਅਜੇ ਤੱਕ ਕਿਸੇ ਵੀ ਵਿਸ਼ੇ ਦੀਆਂ ਸਾਰੀਆਂ ਪਾਠ ਪੁਸਤਕਾਂ ਨਹੀਂ ਮਿਲੀਆਂ । ਜਿਸ ਨਾਲ ਬੱਚਿਆਂ ਦੀ ਪੜਾਈ ਦਾ ਲਗਾਤਾਰ ਨੁਕਸਾਨ ਹੋ ਰਿਹਾ ਹੈ ਤੇ ਅਧਿਆਪਕਾਂ ਨੂੰ ਆਪਣਾ ਸਿਲੇਬਸ ਪੂਰਾ ਕਰਵਾਉਣ ਵਿੱਚ ਸਮੱਸਿਆਂ ਆ ਰਹੀ ਹੈ।

ਆਗੂਆ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਸਿੱਖਿਆ ਵਿਭਾਗ ਸਕੂਲ਼ਾਂ ਨੂੰ ਕਿਸ਼ਤਾਂ ਵਿੱਚ ਕਿਤਾਬਾਂ ਦੇ ਰਹੀ ਹੈ ਜਿਸ ਨਾਲ ਅਧਿਆਪਕਾਂ ਨੂੰ ਹਰ ਰੋਜ ਇੱਕ ਇੱਕ ਵਿਸ਼ੇ ਦੀ ਕਿਤਾਬ ਲੈਣ ਲਈ 18 ਤੋਂ 25 ਕਿਲੋਮੀਟਰ ਤੱਕ ਜਾਣਾ ਪੈਂਦਾ ਹੈ। ਇਸ ਲਈ ਆਗੂਆਂ ਨੇ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਮੀਤ ਹੇਅਰ ਕੋਲੋਂ ਮੰਗ ਕੀਤੀ ਕਿ ਸਾਰਿਆਂ ਵਿਿਸ਼ਆਂ ਦੀਆਂ ਕਿਤਾਬਾਂ ਨੂੰ ਇਕੋਂ ਸਮੇ ਭੇਜਿਆ ਜਾਵੇ ਤਾਂ ਜੋ ਅਧਿਆਪਕ ਵਰਗ ਨੂੰ ਹੋ ਰਹੀ ਬੇਲੋੜੀ ਖੱਜਲਖੁਆਰੀ ਤੋਂ ਬਚਾਇਆ ਜਾ ਸਕੇ।ਇਸ ਦੇ ਨਾਲ ਆਗੂਆਂ ਨੇ ਮੰਗ ਕੀਤੀ ਕਿ ਕਿਤਾਬਾਂ ਨੂੰ ਪਹਿਲਾਂ ਦੀ ਤਰ੍ਹਾਂ ਸਕੂਲ਼ ਪੱਧਰ ਤੇ ਪੁੱਜਦਾ ਕੀਤਾ ਜਾਵੇ।

ਇਸ ਮੌਕੇ ਇਸ ਮੌਕੇ ਹਰਦੇਵ ਸਿੰਘ ਖਾਨੋਵਾਲ, ਗੁਰਮੀਤ ਸਿੰਘ ਖਾਲਸਾ, ਵਨੀਸ਼ ਸ਼ਰਮਾ, ਡਾ. ਅਰਵਿੰਦਰ ਸਿੰਘ ਭਰੋਥ, ਰਜੀਵ ਸਹਿਗਲ, ਕਮਲਜੀਤ ਸਿੰਘ ਬੂਲਪੁਰੀ, ਅਮਨ ਸੂਦ, ਜੋਗਿੰਦਰ ਸਿੰਘ, ਮਨਜੀਤ ਸਿੰਘ ਤੋਗਾਂਵਾਲ, ਰਣਜੀਤ ਸਿੰਘ ਮੋਠਾਂਵਾਲ, ਸੁਰਜੀਤ ਸਿੰਘ ਲੱਖਣਪਾਲ, ਸਤੀਸ਼ਟਿੱਬਾ, ਅਮਰੀਕ ਸਿੰਘ ਰੰਧਾਵਾ, ਵਿਜੈ ਕੁਮਾਰ ਭਵਾਨੀਪੁਰ, ਜਗਜੀਤ ਸਿੰਘ ਮਿਰਜਾਪੁਰ, ਟੋਨੀ ਕੌੜਾ, ਸਰਬਜੀਤ ਸਿੰਘ ਔਜਲਾ, ,ਰੇਸ਼ਮ ਸਿੰਘ ਰਾਮਪੁਰੀ, ਕੁਲਬੀਰ ਸਿੰਘ ਕਾਲੀ, , ਵੱਸਣਦੀਪ ਸਿੰਘ ਜੱਜ, ਮਨਦੀਪ ਸਿੰਘ ਫੱਤੂਢੀਗਾਂ, ਸੁਖਬੀਰ ਸਿੰਘ, ਮਨਜੀਤ ਸਿੰਘ ਥਿੰਦ, ਸੁਰਿੰਦਰ ਕੁਮਾਰ, ਜਤਿੰਦਰ ਸ਼ੈਲੀ, ਮਨਿੰਦਰ ਸਿੰਘ, ਮੁਖਤਿਆਰ ਲਾਲ, ਪਰਵੀਨ ਕੁਮਾਰ, ਪਰਦੀਪ ਕੁਮਾਰ ਵਰਮਾ , ਹਰਸਿਮਰਤ ਸਿੰਘ, ਅਮਰਜੀਤ ਸਿੰਘ ਡੈਨਵਿੰਡ, ਰੋਸ਼ਨ ਲਾਲ , ਮਨੋਜ ਟਿੱਬਾ, ਅਮਰਜੀਤ ਕਾਲਾਸੰਘਿਆ, ਰਕੇਸ਼ ਕੁਮਾਰ ਕਾਲਾਸੰਘਿਆ, ਬਿਕਰਮਜੀਤ ਸਿੰਘ ਮੰਨਣ, ਸ਼ੁੱਭਦਰਸ਼ਨ ਆਨੰਦ ,ਸੁਖਜਿੰਦਰ ਸਿੰਘ ਢੋਲਣ, ਇੰਦਰਜੀਤ ਸਿੰਘ ਖਹਿਰਾ, ਲ਼ੈਕਚਰਾਰ ਵਿਕਾਸ ਭੰਬੀ, ਗੁਰਪ੍ਰੀਤ ਸਿੰਘ ਹੁਸੈਨਪੁਰ, ਅਜੀਤਪਾਲਸਿੰਘ, ਅਮਨਦੀਪ ਸਿੰਘ ਵੱਲਣੀ, ਅਮਿਤ ਕੁਮਾਰ, ਨਰਿੰਦਰ ਭੰਡਾਰੀ, ਬਿਕਰਮਜੀਤ ਸਿੰਘ ਮੰਨਣ, ਹਰਜਿੰਦਰ ਸਿੰਘ ਨਾਂਗਲੂ, ਜਸਵਿੰਦਰ ਸਿੰਘ ਗਿੱਲ, ਮਹਾਂਵੀਰ, ਪਾਰਸ ਧੀਰ, ਰਜੇਸ਼ ਟਿੱਬਾ,ਮਨਿੰਦਰ ਸਿੰਘ ਰੂਬਲ,,ਸੰਦੀਪ ਸਿੰਘ, ਜਤਿੰਦਰ ਸਿੰਘ ਸੰਧੂ, ਪਰਮਜੀਤ ਸਿੰਘ, ਪਵਨ ਕੰਬੋਜ ਮੰਡ ਇੰਦਰਪੁਰ , ਮਨਦੀਪ ਸਿੰਘ ਔਲਖ ਆਦਿ ਹਾਜਰ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੁਠਾ ਦਾਤਰ ਮਾਰ ਕੇ ਲੁਟੇਰਿਆਂ ਨੇ ਕਰੀਬ ਸੱਤ ਹਜ਼ਾਰ ਰੁਪਏ ਤੇ ਟੱਚ ਮੋਬਾਇਲ ਲੁੱਟਿਆਂ
Next articleਸਿੱਖਿਆ ਮੰਤਰੀ ਮੀਤ ਹੇਅਰ ਅਤੇ ਈ ਟੀ ਟੀ ਅਧਿਆਪਕ ਯੂਨੀਅਨ ਪੰਜਾਬ ਵਿਚਕਾਰ ਹੋਈ ਅਹਿਮ ਮੀਟਿੰਗ