ਉੱਗੋਕੇ ਵੱਲੋਂ ਸਿਹਤ ਮੰਤਰੀ ਨੂੰ ਮੰਗ ਪੱਤਰ

ਪੱਖੋਂ ਕੈਂਚੀਆਂ (ਸਮਾਜ ਵੀਕਲੀ):  ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਪੰਜਾਬ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਨਾਲ ਮੁਲਾਕਾਤ ਕਰਕੇ ਇਲਾਕੇ ਦੇ ਹਸਪਤਾਲਾਂ ਵਿਚ ਕਮੀਆਂ ਤੋਂ ਜਾਣੂ ਕਰਵਾਇਆ। ਇਸ ਸਬੰਧੀ ਉਨ੍ਹਾਂ ਮੰਗ ਪੱਤਰ ਵੀ ਸੌਂਪਿਆ। ਵਿਧਾਇਕ ਉਗੋਕੇ ਨੇ ਦੱਸਿਆ ਕਿ ਤਪਾ ਤੇ ਭਦੌੜ ਹਸਪਤਾਲਾਂ ਵਿੱਚ ਕਾਂਗਰਸ ਅਤੇ ਅਕਾਲੀਆਂ ਦੇ ਰਾਜ ਦੌਰਾਨ ਕੋਈ ਵੀ ਕੰਮ ਸੁਚੱਜੇ ਢੰਗ ਨਾਲ ਨਹੀਂ ਕੀਤਾ ਗਿਆ, ਜਿਸ ਕਰਕੇ ਲੋਕਾਂ ਅਤੇ ਮਰੀਜ਼ਾਂ ਨੂੰ ਸਹੂਲਤਾਂ ਦੀ ਘਾਟ ਕਾਰਨ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਈ ਸਾਲਾਂ ਤੋਂ ਲਿਫਟ ਬੰਦ ਪਈ ਹੈ ਅਤੇ ਨਾ ਹੀ ਸਕੈਨਿੰਗ ਮਸ਼ੀਨ, ਅਲਟਰਾਸਾਊਂਡ ਤੋਂ ਇਲਾਵਾ ਕੁਝ ਡਾਕਟਰਾਂ ਅਤੇ ਹੋਰ ਸਟਾਫ ਦੀ ਘਾਟ ਪਾਈ ਜਾ ਰਹੀ ਹੈ। ਇਸ ਤੋਂ ਇਲਾਵਾ ਬੁਨਿਆਦੀ ਸਹੂਲਤਾਂ ਨਾ ਹੋਣ ਕਾਰਨ ਲੋਕਾਂ ਨੂੰ ਦਿੱਕਤਾਂ ਝੱਲਣੀਆਂ ਪੈ ਰਹੀਆਂ ਹਨ । ਅੱਜ ਸਿਹਤ ਮੰਤਰੀ ਵਿਜੇ ਸਿੰਗਲਾ ਨੇ ਹਲਕਾ ਭਦੌੜ ਦੇ ਵਿਧਾਇਕ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਹਸਪਤਾਲਾਂ ਵਿੱਚ ਸੁਚੱਜੇ ਢੰਗ ਨਾਲ ਸਮੂਹ ਲੋਕਾਂ ਨੂੰ ਜਲਦੀ ਹੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੈਬਨਿਟ ਮੰਤਰੀ ਨੇ ਝੁੱਗੀਆਂ ਵਾਲਿਆਂ ਦੀਆਂ ਮੁਸ਼ਕਲਾਂ ਸੁਣੀਆਂ
Next articleसाहित्य चेतना मंच ने तृतीय ओमप्रकाश वाल्मीकि स्मृति साहित्य सम्मान की घोषणा