ਪੰਜਾਬੀ ਭਾਸ਼ਾ ਨੂੰ ਬਣਦਾ ਮਾਣ-ਸਤਿਕਾਰ ਦਿਵਾਉਣ ਲਈ ਦਿੱਤਾ ਮੰਗ ਪੱਤਰ

(ਸਮਾਜ ਵੀਕਲੀ)-ਸੰਗਰੂਰ, (ਰਮੇਸ਼ਵਰ ਸਿੰਘ)- ਪੰਜਾਬੀ ਭਾਸ਼ਾ ਪਾਸਾਰ ਭਾਈਚਾਰੇ ਦੀ ਸੰਗਰੂਰ ਜ਼ਿਲ੍ਹਾ ਇਕਾਈ ਵੱਲੋਂ ਅੱਜ ਹਲਕਾ ਅਮਰਗੜ੍ਹ ਤੋਂ ਜੇਤੂ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਇੱਕ ਮੰਗ ਪੱਤਰ ਦੇ ਕੇ ਮੰਗ ਕੀਤੀ ਗਈ ਕਿ ਪੰਜਾਬ ਵਿਧਾਨ ਸਭਾ ਵੱਲੋਂ ਬਣਾਏ ਗਏ ਕਾਨੂੰਨ ਮੁਤਾਬਿਕ ਅਦਾਲਤਾਂ ਦਾ ਸਾਰਾ ਕੰਮ-ਕਾਜ ਪੰਜਾਬੀ ਭਾਸ਼ਾ ਵਿੱਚ ਸ਼ੁਰੂ ਕਰਵਾਇਆ ਜਾਵੇ। ਇਸ ਮਕਸਦ ਲਈ ਜ਼ਿਲ੍ਹਾ ਅਦਾਲਤਾਂ ਵਿੱਚ ਪੰਜਾਬੀ ਵਿੱਚ ਕੰਮ ਕਰਨ ਲਈ ਕੁੱਲ ਦੋ ਹਜ਼ਾਰ ਮੁਲਾਜ਼ਮ ਚਾਹੀਦੇ ਹਨ, ਜਿਹੜੇ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਾਰ-ਵਾਰ ਕਹਿਣ ’ਤੇ ਵੀ ਭਰਤੀ ਨਹੀਂ ਕੀਤੇ ਗਏ। ਪੰਜਾਬ ਵਿਧਾਨ ਸਭਾ ਵਿੱਚ 1967 ਵਿੱਚ ਬਣਾਏ ਗਏ ਕਾਨੂੰਨ ਮੁਤਾਬਿਕ ਅੰਗਰੇਜ਼ੀ ਦੇ ਨਾਲ-ਨਾਲ ਪੰਜਾਬੀ ਵਿੱਚ ਵੀ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਜਾਵੇ। ਸੂਚਨਾ ਕਮਿਸ਼ਨ ਦੇ ਕੰਮ-ਕਾਜ ਵਿੱਚ ਪੰਜਾਬੀ ਭਾਸ਼ਾ ਲਾਗੂ ਕੀਤੀ ਜਾਵੇ ਕਿਉਂਕਿ ਅਜਿਹਾ ਨਾ ਹੋਣ ਕਰਕੇ ਆਮ ਲੋਕਾਂ ਨੂੰ ਬਹੁਤ ਮੁਸ਼ਕਿਲ ਹੁੰਦੀ ਹੈ। ਮੰਗ ਪੱਤਰ ਦੇਣ ਵਾਲਿਆਂ ਵਿੱਚ ਕਰਮ ਸਿੰਘ ਜ਼ਖ਼ਮੀ, ਦਲਬਾਰ ਸਿੰਘ ਚੱਠੇ ਸੇਖਵਾਂ, ਪ੍ਰੋ. ਨਰਿੰਦਰ ਸਿੰਘ, ਸੁਖਵਿੰਦਰ ਸਿੰਘ ਲੋਟੇ ਅਤੇ ਰਜਿੰਦਰ ਸਿੰਘ ਰਾਜਨ, ਡਾ. ਮਨਜਿੰਦਰ ਸਿੰਘ, ਮੋਹਨ ਸ਼ਰਮਾ ਅਤੇ ਜਗਨ ਨਾਥ ਗੋਇਲ ਆਦਿ ਭਾਸ਼ਾ ਪ੍ਰੇਮੀ ਸ਼ਾਮਲ ਸਨ।

‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗੰਭੀਰਪੁਰ ਲੋਅਰ ਸਕੂਲ ਵਿੱਚ ” ਬਾਲ – ਸਭਾ ” ਦਾ ਕੀਤਾ ਆਯੋਜਨ
Next articleਸੱਧਰਾਂ ਦਾ ਘਾਣ