ਨਵੀਂ ਦਿੱਲੀ (ਸਮਾਜ ਵੀਕਲੀ): ਲੋਕ ਸਭਾ ’ਚ ਕਾਂਗਰਸ ਆਗੂ ਅਧੀਰ ਰੰਜਨ ਚੌਧਰੀ ਨੇ ਸਪੀਕਰ ਓਮ ਬਿਰਲਾ ਨੂੰ ਅਪੀਲ ਕੀਤੀ ਹੈ ਕਿ ਉਹ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅੰਦੋਲਨ ਦੌਰਾਨ ‘ਸ਼ਹੀਦ’ ਹੋਏ ਕਿਸਾਨਾਂ ਦੀ ਯਾਦ ’ਚ ਸੰਸਦ ’ਚ ਮਤਾ ਲੈ ਕੇ ਆਉਣ। ਕਾਂਗਰਸ ਆਗੂ ਨੇ ਲੋਕ ਸਭਾ ਦੀ ਕਾਰਵਾਈ ਸੁਚਾਰੂ ਢੰਗ ਨਾਲ ਚਲਾਉਣ ਲਈ ਧਾਰਾ 93 ਤਹਿਤ ਡਿਪਟੀ ਸਪੀਕਰ ਦੀ ਤਾਇਨਾਤੀ ਲਈ ਵੀ ਪੱਤਰ ਲਿਖਿਆ ਹੈ। ਉਨ੍ਹਾਂ ਇਕ ਹੋਰ ਪੱਤਰ ’ਚ ਸ੍ਰੀ ਬਿਰਲਾ ਤੋਂ ਸੰਸਦ ਦੀ ਕਾਰਵਾਈ ਦੀ ਆਜ਼ਾਦ ਅਤੇ ਨਿਰਪੱਖ ਕਵਰੇਜ ਲਈ ਮੀਡੀਆ ’ਤੇ ਲੱਗੀਆਂ ਪਾਬੰਦੀਆਂ ਹਟਾਉਣ ਦੀ ਮੰਗ ਕੀਤੀ ਹੈ। ਚਿੱਠੀ ’ਚ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਸਦਨ ’ਚ ਮਤਾ ਪਾਸ ਕਰਕੇ ਕਿਸਾਨਾਂ ਵੱਲੋਂ ਦੇਸ਼ ਲਈ ਦਿੱਤੇ ਗਏ ਬਲਿਦਾਨ ਲਈ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਣੀ ਚਾਹੀਦੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly