*ਪੀੜਤ ਅਧਿਆਪਕਾ ਦੇ ਪਰਿਵਾਰ ਨੂੰ ਦਿੱਤਾ ਜਾਵੇ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ-ਚਾਹਲ , ਸਸਕੌਰ*
ਫਿਲੌਰ , ਅੱਪਰਾ (ਜੱਸੀ)-ਗੌਰਮਿੰਟ ਟੀਚਰਜ਼ ਯੂਨੀਅਨ , ਪੰਜਾਬ ਨੇ ਬੱਦੋਵਾਲ ( ਲੁਧਿਆਣਾ ) ਦੇ ਸਕੂਲ ਵਿਖੇ ਵਾਪਰੇ ਦਰਦਨਾਕ ਹਾਦਸੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ । ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ , ਸੂਬਾ ਜਨਰਲ ਸਕੱਤਰ ਗੁਰਬਿੰਦਰ ਸਿੰਘ ਦੇ ਬਿਆਨ ਨੂੰ ਜਾਰੀ ਕਰਦਿਆਂ ਸੂਬਾਈ ਪ੍ਰੈਸ ਸਕੱਤਰ ਸੁਰਜੀਤ ਸਿੰਘ ਮੋਹਾਲੀ ਕਰਨੈਲ ਫਿਲੌਰ ਨੇ ਦੱਸਿਆ ਕਿ ਬੱਦੋਵਾਲ ਸਕੂਲ ਵਿਖੇ ਵਾਪਰੇ ਹਾਦਸੇ ਨੂੰ ਜਿਸ ਵਿੱਚ ਨੌਜਵਾਨ ਮਹਿਲਾ ਅਧਿਆਪਕਾ ਦੀ ਦਰਦਨਾਕ ਮੌਤ ਹੋਈ ਹੈ , ਨੂੰ ਮਹਿਜ ਇੱਕ ਅਚਾਨਕ ਵਾਪਰੀ ਦੁਰਘਟਨਾ ਨਾ ਕਰਾਰ ਦੇ ਕੇ ਕਤਲ ਦੀ ਮੰਨ ਜਾਂਚ ਕੀਤੀ ਜਾਣੀ ਚਾਹੀਦੀ ਹੈ । ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਮੰਗ ਕੀਤੀ ਹੈ ਕਿ ਹਾਦਸੇ ਪਿਛਲੇ ਦੋਸ਼ੀਆਂ ਨੂੰ ਕਿਸੇ ਤਰ੍ਹਾਂ ਵੀ ਬਖਸਿ਼ਆ ਨਾ ਜਾਵੇ ਅਤੇ ਉਨ੍ਹਾਂ ਖਿਲਾਫ ਮਿਸਾਲੀ ਕਾਨੂੰਨੀ ਕਾਰਵਾਈ ਕੀਤੀ ਜਾਵੇ । ਉਨ੍ਹਾਂ ਇਹ ਵੀ ਮੰਗ ਕੀਤੀ ਡਿਊਟੀ ਉੱਤੇ ਹਾਜ਼ਰ ਅਧਿਆਪਕਾ ਦੀ ਹੋਈ ਮੌਤ ਦੇਖਦਿਆਂ ਮ੍ਰਿਤਕ ਅਧਿਆਪਕਾ ਦੇ ਪਰਿਵਾਰ ਨੂੰ ਸ਼ਹੀਦਾਂ ਦੀ ਤਰ੍ਹਾਂ ਇੱਕ ਕਰੋੜ ਰੁਪਏ ਮੁਆਵਜ਼ਾ ਦਿੱਤਾਤਾ ਜਾਵੇ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਜਖਮੀ ਅਧਿਆਪਕਾਂ ਦਾ ਇਲਾਜ਼ ਸਰਕਾਰੀ ਪੱਧਰ ਤੇ ਕਰਾਇਆ ਜਾਵੇ। ਇਸ ਸਮੇਂ ਅਧਿਆਪਕ ਆਗੂਆਂ ਨੇ ਸਰਕਾਰ ਨੂੰ ਇਹ ਵੀ ਸੁਝਾਅ ਦਿੱਤਾ ਕਿ ਸਕੂਲਾਂ ਵਿੱਚ ਚਲਦੇ ਸਿਵਲ ਵਰਕਸ ਅਧੀਨ ਉਸਾਰੀ ਕਾਰਜਾਂ ਦੀ ਦੇਖ ਰੇਖ ਸਮਰੱਥ ਇੰਜੀਨੀਅਰਾਂ ਦੀ ਦੇਖਰੇਖ ਵਿੱਚ ਸਕੂਲ ਦੀ ਸ਼ਮੂਲੀਅਤ ਨਾਲ ਕੀਤੀ ਜਾਵੇ ਅਤੇ ਕਿਸੇ ਵੀ ਮੁਰੰਮਤ ਜਾਂ ਨਵੀਂ ਉਸਾਰੀ ਤੋਂ ਪਹਿਲਾਂ ਪੁਰਾਣੀ ਇਮਾਰਤ ਦਾ ਬਕਾਇਦਾ ਨਿਰੀਖਣ ਕੀਤਾ ਜਾਵੇ । ਸਕੂਲ ਆਫ ਐਮੀਨੈਂਸ ਪ੍ਰੋਗ੍ਰਾਮ ‘ਤੇ ਟਿੱਪਣੀ ਕਰਦਿਆਂ ਜੀ ਟੀ ਯੂ ਆਗੂਆਂ ਕਿਹਾ ਕਿ ਚੁਣੇ ਸਕੂਲਾਂ ਦਾ ਪਹਿਲਾਂ ਬੁਨਿਆਦੀ ਢਾਂਚਾ ਸੁਧਾਰਿਆ ਜਾਵੇ , ਨਾਂ ਕਿ ਸਿਰਫ ਬੋਰਡ ਬਦਲ ਕੇ ਪੁਰਾਣੀਆਂ ਸਰਕਾਰਾਂ ਦੀ ਪੈੜ ਵਿੱਚ ਪੈੜ ਧਰੀ ਜਾਵੇ । ਇਸ ਸਮੇਂ ਤੀਰਥ ਸਿੰਘ ਬਾਸੀ, ਕੁਲਦੀਪ ਸਿੰਘ ਦੌੜਕਾ, ਮੰਗਲ ਟਾਂਡਾ, ਮਨੋਹਰ ਲਾਲ ਸ਼ਰਮਾਂ, ਗੁਰਦੀਪ ਬਾਜਵਾ,ਬਲਵਿੰਦਰ ਸਿੰਘ ਭੁੱਟੋ, ਕੁਲਦੀਪ ਸਿੰਘ ਪੂਰੋਵਾਲ, ਗੁਰਪ੍ਰੀਤ ਅੰਮੀਵਾਲ਼, ਜੱਜਪਾਲ ਬਾਜੇਕੇ, ਹਰਿੰਦਰ ਬਰਨਾਲਾ, ਗੁਰਦਾਸ ਮਾਨਸਾ, ਸੁਭਾਸ਼ ਪਠਾਨਕੋਟ, ਸੁਖਚੈਨ ਕਪੂਰਥਲਾ, ਬੋਧ ਰਾਜ, ਪ੍ਰਭਜੀਤ ਸਿੰਘ ਰਸੂਲਪੁਰ, ਦੇਵੀ ਦਿਆਲ, ਸਤਵੰਤ ਸਿੰਘ, ਪੁਸ਼ਪਿੰਦਰ ਹਰਪਾਲਪੁਰ, ਜਗਜੀਤ ਸਿੰਘ ਮਾਨ, ਸੁੱਚਾ ਸਿੰਘ, ਪਰਮਜੀਤ ਸਿੰਘ ਸ਼ੋਰੇਵਾਲ, ਦਿਲਦਾਰ ਸਿੰਘ ਭੰਡਾਲ਼, ਮਨਜੀਤ ਬਰਾੜ, ਸਰਬਜੀਤ ਬਰਾੜ, ਰਵਿੰਦਰ ਸਿੰਘ ਪੱਪੀ, ਨਰਿੰਦਰ ਸਿੰਘ, ਦਿਲਬਾਗ ਸਿੰਘ ਆਦਿ ਹਾਜ਼ਰ ਸਨ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly