ਨਵੀਂ ਦਿੱਲੀ (ਸਮਾਜ ਵੀਕਲੀ): ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ’ਤੇ ਬੀਰਭੂਮ ਹੱਤਿਆ ਕਾਂਡ ਲਈ ਵਰ੍ਹਦਿਆਂ ਭਾਜਪਾ ਨੇ ਅੱਜ ਦੋਸ਼ ਲਾਇਆ ਕਿ ਉਸ ਦੇ ਰਾਜ ’ਚ ਲੋਕਤੰਤਰ ਦੀ ਹੱਤਿਆ ਕੀਤੀ ਜਾ ਰਹੀ ਹੈ। ਭਾਜਪਾ ਮੁਤਾਬਕ ਉਹ ਆਪਣੇ ਗਲਤ ਕਾਰਿਆਂ ਨੂੰ ਛਿਪਾਉਣ ਲਈ ਹੋਰ ਮੁੱਖ ਮੰਤਰੀਆਂ ਨੂੰ ਚਿੱਠੀਆਂ ਲਿਖ ਰਹੀ ਹੈ। ਭਾਜਪਾ ਤਰਜਮਾਨ ਸੰਬਿਤ ਪਾਤਰਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਟੀਐੱਮਸੀ ਵਿਧਾਇਕ ਨਰੇਂਦਰ ਚੱਕਰਵਰਤੀ ਦੇ ਵੀਡੀਓ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਟੀਐੱਮਸੀ ਦਾ ਕਿਰਦਾਰ ਹੈ। ‘ਪਾਰਟੀ ਰੋਜ਼ ਲੋਕਤੰਤਰ ਦੀ ਹੱਤਿਆ ਕਰਕੇ ਸੂਬੇ ’ਤੇ ਰਾਜ ਕਰ ਰਹੀ ਹੈ।’ ਪਾਤਰਾ ਨੇ ਕਿਹਾ ਕਿ ਉਹ ਨਿਰਾਸ਼ ਹੋ ਚੁੱਕੀ ਹੈ ਕਿਉਂਕਿ ਉਹ ਯੂਪੀ ’ਚ ਅਖਿਲੇਸ਼ ਯਾਦਵ ਨਾਲ ਮਿਲ ਕੇ ਭਾਜਪਾ ਨੂੰ ਹਰਾ ਨਹੀਂ ਸਕੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly