ਡੀ ਟੀ ਐੱਫ ਦੇ ਚੋਣ ਇਜਲਾਸ ਵਿੱਚ ਜਗਪਾਲ ਬੰਗੀ ਜ਼ਿਲ੍ਹਾ ਪ੍ਰਧਾਨ ਅਤੇ ਗੁਰਮੇਲ ਸਿੰਘ ਮਲਕਾਣਾ ਸਕੱਤਰ ਚੁਣੇ ਗਏ
(ਸਮਾਜ ਵੀਕਲੀ) ਬਠਿੰਡਾ(ਰਮੇਸ਼ਵਰ ਸਿੰਘ)


ਇਸ ਮੌਕੇ ਹਾਜ਼ਰ ਡੈਲੀਗੇਟ/ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਨੇ ਕਿਹਾ ਕਿ ਸਰਕਾਰਾਂ ਅਧਿਆਪਕਾਂ ਨੂੰ ਪਹਿਲਾਂ ਤੋਂ ਮਿਲੇ ਹੋਏ ਲਾਭਾਂ ਨੂੰ ਖੋਹਣ ਤੇ ਤੁਲੀਆਂ ਹੋਈਆਂ ਹਨ, ਇੰਨ੍ਹਾਂ ਲਾਭਾਂ ਨੂੰ ਬਚਾਉਣ ਅਤੇ ਖੋਹੇ ਜਾ ਚੁੱਕੇ ਲਾਭਾਂ ਨੂੰ ਮੁੜ ਪ੍ਰਾਪਤ ਕਰਨ ਲਈ ਅਧਿਆਪਕਾਂ ਨੂੰ ਸੰਘਰਸ਼ਾਂ ਦੇ ਮੈਦਾਨ ਵਿੱਚ ਨਿਤਰਨਾ ਹੀ ਪੈਣਾ ਹੈ, ਇਨ੍ਹਾਂ ਸੰਘਰਸ਼ਾਂ ਵਿੱਚ ਔਰਤ ਅਧਿਆਪਕਾਂ ਦੀ ਭੂਮਿਕਾ ਸਭ ਤੋਂ ਅਹਿਮ ਹੋਵੇਗੀ। ਨਵੀਂ ਸਿੱਖਿਆ ਨੀਤੀ ਰੱਦ ਕਰਕੇ ਪੰਜਾਬ ਦੀ ਸਿੱਖਿਆ ਨੀਤੀ ਬਣਾਉਣ ਦੀ ਮੰਗ ਕੀਤੀ ਗਈ |
ਇਸ ਮੌਕੇ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਮਾਸਟਰ ਕੇਡਰ ਯੂਨੀਅਨ ਦੇ ਪ੍ਰਿਤਪਾਲ ਸਿੰਘ ਕੰਪਿਊਟਰ ਯੂਨੀਅਨ ਦੇ ਜੋਨੀ ਸਿੰਗਲਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਪੂਹਲੀ, ਪੰਜਾਬ ਸਟੂਡੈਂਟ ਯੂਨੀਅਨ ਦੇ ਰਜਿੰਦਰ ਸਿੰਘ, ਪੈਨਸ਼ਨਰ ਜੇ ਯੂਨੀਅਨ ਦੇ ਪ੍ਰਧਾਨ ਪ੍ਰਿੰਸੀਪਲ ਰਣਜੀਤ ਸਿੰਘ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਰਜਿੰਦਰ ਸਿੰਘ, ਨੇ ਆਪਣੀਆਂ-ਆਪਣੀਆਂ ਜਥੇਬੰਦੀਆਂ ਵੱਲੋਂ ਭਰਾਤਰੀ ਸੰਦੇਸ਼ ਪੜ੍ਹੇ ਅਤੇ ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਡੀ.ਟੀ.ਐੱਫ. ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਨਵੀਂ ਟੀਮ ਅਧਿਆਪਕਾਂ ਦੀਆਂ ਇੱਛਾਵਾਂ ‘ਤੇ ਖਰਾ ਉਤਰੇਗੀ ਅਤੇ ਅਧਿਆਪਕ ਲਹਿਰ ਨੂੰ ਨਵੇਂ ਸਿੱਖਰਾਂ ਤੱਕ ਲੈ ਕੇ ਜਾਵੇਗੀ।
ਇਜਲਾਸ ਦੇ ਅੰਤ ਵਿੱਚ ਡੀਟੀਐਫ ਦੇ ਪਿਛਲੇ ਸਮੇਂ ਵਿੱਚ ਜੁਝਾਰੂ ਸਾਥੀ ਰਹੇ ਦਰਸ਼ਨ ਸਿੰਘ ਮੌੜ,ਮਨੋਹਰ ਦਾਸ, ਰਣਜੀਤ ਸਿੰਘ ਬਰਾੜ, ਜਗਦੇਵ ਸਿੰਘ ਜੱਗਾ, ਜਗਨੰਦਨ ਸਿੰਘ ਗਿੱਲ, ਰਾਜੇਸ਼ ਮੋਂਗਾ, ਸਿਕੰਦਰ ਧਾਲੀਵਾਲ, ਅੰਗਰੇਜ਼ ਸਿੰਘ ਮੌੜ, ਬਲਦੇਵ ਸਿੰਘ ਤੰਗਰਾਲੀ ਨੂੰ ਸਨਮਾਨਿਤ ਕੀਤਾ ਗਿਆ |ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰਧਾਨ ਜਗਪਾਲ ਸਿੰਘ ਨੇ ਆਪਣੀ ਨਵੀਂ ਕਮੇਟੀ ਸਾਹਮਣੇ ਮਿੱਥੇ ਕਾਰਜਾਂ ਨੂੰ ਪੂਰਾ ਕਰਨ ਦਾ ਅਹਿਦ ਲੈਂਦਿਆਂ ਸਮੂਹ ਅਧਿਆਪਕਾਂ ਅਤੇ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਦਾ ਇਜਲਾਸ ਵਿੱਚ ਸ਼ਮੂਲੀਅਤ ਕਰਨ ਲਈ ਧੰਨਵਾਦ ਕੀਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly