ਤਨਖ਼ਾਹਾਂ ਨਾ ਮਿਲਣ ਕਾਰਨ ਅਧਿਆਪਕਾਂ ਵੱਲੋਂ ਪ੍ਰਦਰਸ਼ਨ

ਬਠਿੰਡਾ (ਸਮਾਜ ਵੀਕਲੀ): 

ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੀ ਅਗਵਾਈ ’ਚ ਅਧਿਆਪਕਾਂ ਨੇ ਅੱਜ ਇਥੇ ਮਿੰਨੀ ਸਕੱਤਰੇਤ ਸਾਹਮਣੇ ਪ੍ਰਦਰਸ਼ਨ ਕੀਤਾ। ਵਿਖਾਵਾਕਾਰੀਆਂ ਨੇ ਆਖਿਆ ਕਿ ਉਨ੍ਹਾਂ ਨੂੰ ਕਥਿਤ ਦੋ ਮਹੀਨੇ ਤੋਂ ਤਨਖਾਹ ਨਹੀਂ ਮਿਲੀ ਅਤੇ ਰੁਕੀ ਤਨਖਾਹ ਜਾਰੀ ਕੀਤੀ ਜਾਵੇ। ਫਰੰਟ ਦੇ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਖੇਮੂਆਣਾ ਵਿੱਤ ਵਿਭਾਗ ਪੰਜਾਬ ਨੇ ਖ਼ਜ਼ਾਨਾ ਅਫ਼ਸਰਾਂ ਨੂੰ ‘ਜ਼ੁਬਾਨੀ ਹੁਕਮ’ ਦੇ ਕੇ ਹਰ ਕਿਸਮ ਦੀ ਅਦਾਇਗੀ ’ਤੇ ਰੋਕ ਲਾਈ ਹੋਈ ਹੈ। ਉਨ੍ਹਾਂ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਰੋਹ ’ਤੇ ਕਥਿਤ ਤਿੰਨ ਕਰੋੜ ਅਤੇ ਮੀਡੀਆ ਕਵਰੇਜ ਲਈ ਲੱਖਾਂ ਰੁਪਏ ਖ਼ਰਚਣ ਲਈ ਵਿੱਤ ਵਿਭਾਗ ਦੀ ਆਲੋਚਨਾ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਰਾਜਨੀਤਕ ਦਲ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕਰਦੇ ਹਨ। ਆਗੂਆਂ ਨੇ ਕਿਹਾ ਕਿ ਬਹੁਤੇ ਅਧਿਆਪਕਾਂ ਨੇ ਕਰਜ਼ਾ ਲਿਆ ਹੋਇਆ ਹੈ ਅਤੇ ਸਮੇਂ ਸਿਰ ਕਿਸ਼ਤਾਂ ਨਾ ਭਰਨ ਕਰਕੇ ਜੁਰਮਾਨੇ ਭਰਨੇ ਪੈਣਗੇ। ਵਿਖਾਵਾਕਾਰੀਆਂ ਨੇ ਮਾਨ ਸਰਕਾਰ ਤੋਂ ਮੰਗ ਕੀਤੀ ਕਿ ਤਨਖਾਹ ਲਈ ਬਜਟ ਜਾਰੀ ਕਰਕੇ ਅਦਾਇਗੀਆਂ ਕੀਤੀਆਂ ਜਾਣ। ਇਸ ਮੌਕੇ ਈਟੀਟੀ ਟੀਚਰ ਯੂਨੀਅਨ ਦੇ ਸੂਬਾ ਪ੍ਰਧਾਨ ਜਗਸੀਰ ਸਿੰਘ ਸਹੋਤਾ, ਡੀਟੀਐਫ ਦੇ ਸੂਬਾਈ ਆਗੂ ਜਸਵਿੰਦਰ ਸਿੰਘ, ਨਵਚਰਨਪ੍ਰੀਤ ਕੌਰ, ਜ਼ਿਲ੍ਹਾ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਖੇਮੂਆਣਾ ਆਦਿ ਹਾਜ਼ਰ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬਠਿਡਾ: ਘੁੱਦਾ ਸਪੋਰਟਸ ਸਕੂਲ ’ਚ ਅਥਲੈਟਿਕ ਮੀਟ 25 ਨੂੰ
Next articleਯੂਕਰੇਨ ’ਚ ਮਾਰੇ ਗਏ ਕਰਨਾਟਕ ਦੇ ਮੈਡੀਕਲ ਵਿਦਿਆਰਥੀ ਨਵੀਨ ਦੀ ਲਾਸ਼ 21 ਨੂੰ ਪੁੱਜੇਗੀ ਭਾਰਤ