ਰੂਪਨਗਰ (ਸਮਾਜ ਵੀਕਲੀ): ਸਥਾਨਕ ਮਹਾਰਾਜਾ ਰਣਜੀਤ ਸਿੰਘ ਬਾਗ ’ਚ ਅੱਜ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ, ਵਿਦਿਆਰਥੀਆਂ, ਮਾਪਿਆਂ, ਸਕੂਲ ਬੱਸਾਂ ਦੇ ਡਰਾਈਵਰਾਂ, ਕੰਡਕਟਰਾਂ ਤੇ ਮਾਲਕਾਂ ਤੋਂ ਇਲਾਵਾ ਹੋਰ ਸਮਾਜਿਕ ਜਥੇਬੰਦੀਆਂ ਦੇ ਕਾਰਕੁਨਾ ਨੇ ਕੋਵਿਡ-19 ਦੀ ਆੜ ਹੇਠ ਬੰਦ ਕੀਤੇ ਸਕੂਲਾਂ ਨੂੰ ਖੁੱਲ੍ਹਵਾਉਣ ਲਈ ਰੋਸ ਪ੍ਰਦਰਸ਼ਨ ਕੀਤਾ ਹੈ।
ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ ਪੰਜਾਬ ਦੀ ਜ਼ਿਲ੍ਹਾ ਰੂਪਨਗਰ ਇਕਾਈ ਦੇ ਪ੍ਰਧਾਨ ਸੁਖਜਿੰਦਰ ਸਿੰਘ, ਸ਼ਿੰਦਰਪਾਲ ਕੌਰ, ਉਪਮਾ ਅਤੀਤ ਸਿੰਘ ਢਿੱਲੋਂ, ਅਮਰਜੀਤ ਸਿੰਘ ਸੈਣੀ ਆਦਿ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਕੋਵਿਡ-19 ਨਿਯਮਾਂ ਦੀ ਆੜ ਹੇਠ ਜਾਣਬੁੱਝ ਕੇ ਸਕੂਲਾਂ ਨੂੰ ਬੰਦ ਕੀਤਾ ਗਿਆ ਸੀ ਤੇ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਵੀ ਸਕੂਲਾਂ ਨੂੰ ਖੋਲ੍ਹਣ ਦੀ ਇਜ਼ਾਜ਼ਤ ਨਹੀਂ ਦਿੱਤੀ ਜਾ ਰਹੀ, ਪਰ ਚੋਣ ਰੈਲੀਆਂ ’ਚ ਵੱਡੇ ਇਕੱਠ ਕੀਤੇ ਜਾ ਰਹੇ ਹਨ। ਬੁਲਾਰਿਆਂ ਨੇ ਕਿਹਾ ਕਿ ਆਨਲਾਈਨ ਮੋਡ ਰਾਹੀਂ ਪੜ੍ਹਾਈ ਨਾਲ ਬੱਚਿਆਂ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਸਕੂਲ ਤੇ ਕਾਲਜ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਜਾਵੇ ਨਹੀਂ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly