HOME ਡੇਂਗੂ ਦੇ ਖਿਲਾਫ ਜਾਗਰੂਕਤਾ ਕੈਂਪ ਆਯੋਜਿਤ

ਡੇਂਗੂ ਦੇ ਖਿਲਾਫ ਜਾਗਰੂਕਤਾ ਕੈਂਪ ਆਯੋਜਿਤ

1

ਫਿਲੌਰ/ਅੱਪਰਾ  (ਸਮਾਜ ਵੀਕਲੀ)  (ਦੀਪਾ)-ਸਿਵਲ ਸਰਜਨ ਜਲੰਧਰ  ਅਤੇ ਐਪੀਡੀਮੋਲੋਜਿਸਟ ਡਾਕਟਰ ਅਦਿੱਤਿਆ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਐਸ ਐਮ ਓ ਡਾਕਟਰ ਕਿਰਨ ਕੌਸ਼ਲ ਸੀ ਐਚ ਸੀ ਅੱਪਰਾ ਦੀ ਅਗਵਾਈ ਵਿੱਚ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਵਜੋਂ ਮਨਾਇਆ ਗਿਆ ਜਿਸ ਦੌਰਾਨ ਗੁਰਨੇਕ ਲਾਲ ਹੈਲਥ ਸੁਪਰਵਾਈਜਰ ਨੇ ਆਪਣੀ ਸਟਾਫ ਟੀਮ ਨੂੰ ਨਾਲ ਲੈ ਕੇ ਪਿੰਡ ਅੱਪਰਾ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਵਿਜ਼ਟ ਕੀਤੀ ਗਈ। ਅਧਿਆਪਕ ਅਤੇ ਬੱਚਿਆਂ ਨੂੰ ਡੇਂਗੂ, ਮਲੇਰੀਆ, ਚਿਕਨ ਗੁਨੀਆ ਬੁਖਾਰ ਅਤੇ ਮੌਸਮੀ ਬਿਮਾਰੀਆਂ ਦੇ ਕਾਰਨ,  ਲੱਛਣ ਅਤੇ ਬਚਾਅ ਸਬੰਧੀ ਜਾਣਕਾਰੀ ਦਿੱਤੀ। ਅਤੇ ਕਿਹਾ ਕਿ ਇਹ ਬੁਖਾਰ ਫੈਲਾਉਣ ਵਾਲਾ ਮੱਛਰ ਸਾਫ ਤੇ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ । ਆਪਣੇ ਘਰਾਂ ਵਿੱਚ ਅਤੇ ਘਰਾਂ ਦੇ ਆਲ਼ੇ ਦੁਆਲ਼ੇ ਪਾਣੀ ਨਹੀਂ ਖੜ੍ਹਾ ਹੋਣ ਦੇਣਾ ਚਾਹੀਦਾ। ਕੋਈ ਵੀ ਬੁਖ਼ਾਰ ਹੋਵੇ,  ਡਾਕਟਰ ਦੀ ਸਲਾਹ ਤੋਂ ਬਿਨਾਂ ਕੋਈ ਦਵਾਈ ਨਹੀਂ ਖਾਣੀ ਚਾਹੀਦੀ। ਇਸ ਤੋਂ ਇਲਾਵਾ ਉਨ੍ਹਾਂ  ਨੂੰ ਠੰਢ ਤੋਂ ਬਚਣ ਲਈ ਕਿਹਾ,  ਸਾਫ ਸੁੱਥਰਾ ਤੇ ਸੰਤੁਲਿਤ ਭੋਜਨ ਖਾਣ ਲਈ ਕਿਹਾ । ਅਣ ਢੱਕੀਆਂ ਬਾਹਲੀਆਂ ਚੀਜਾਂ ਨਹੀਂ ਖਾਣੀਆਂ ਚਾਹੀਦੀਆਂ।ਇਸ ਮੌਕੇ ਅਮਰਜੀਤ ਕੌਰ ਐਲ ਐਚ ਵੀ, ਰਾਜਬੀਰ ਫੈਸਿਲਿਟੇਟਰ , ਦੀਪਿਕਾ ਖੋਸਲਾ, ਚਰਨਜੀਤ ਕੌਰ ਟੀਚਰ,  ਸੁਨੀਤਾ ਜਸਵੀਰ, ਸ਼ਸ਼ੀ , ਸੁਮਨ ਆਸ਼ਾ ਪੰਚਾਇਤ ਮੈਂਬਰ ਆਦਿ ਵੀ ਸ਼ਾਮਿਲ ਹੋਏ। ਕੂਲਰ , ਫਰਿੱਜ ਦੀਆਂ ਟਰੇਆਂ, ਗ਼ਮਲੇ, ਕੰਟੇਨਰ, ਟਾਇਰਾਂ ਆਦਿ ਵਿੱਚ ਲਾਰਵਾ ਚੈੱਕ ਕੀਤਾ ਗਿਆ ਅਤੇ ਨਾਲ ਨਾਲ ਜਾਣਕਾਰੀ ਵਾਲੇ ਪੈਂਫਲਿਟ  ਵੀ ਵੰਡੇ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸੰਘਰਸ਼ ਤੋਂ ਸਫਲਤਾ ਤੱਕ
Next articleਲੋਕ ਇਨਸਾਫ਼ ਮੰਚ ਦੀ ਉਮੀਦਵਾਰ ਬੀਬੀ ਕਾਂਤਾ ਦੇਵੀ ਨੂੰ ਇਲਾਕੇ ਦਾ ਭਰਪੂਰ ਹੁੰਗਾਰਾ