ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿੱਚ ਡੇਂਗੂ ਜਾਗਰੂਕਤਾ ਸਬੰਧੀ ਸੈਮੀਨਾਰ

ਕਪੂਰਥਲਾ,  ( ਕੌੜਾ )- ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਦੀ ਅਗਵਾਈ ਵਿਚ ਡੇਂਗੂ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ । ਇਸ ਸਬੰਧੀ ਪ੍ਰਿੰਸੀਪਲ ਮੋਂਗਾ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਵੈਕਟਰ ਬੋਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਪੰਜਾਬ ਵੱਲੋਂ ਚਲਾਈ ਜਾ ਰਹੀ ਡੇਂਗੂ ਅਤੇ ਚਿਕਨਗੁਨੀਆਂ ਜਾਗਰੂਕਤਾ ਲਹਿਰ ਤਹਿਤ ਸਿਹਤ ਡਿਪਾਰਟਮੈਂਟ ਕਪੂਰਥਲਾ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਇਹ ਸੈਮੀਨਾਰ ਕਰਵਾਇਆ ਗਿਆ । ਇਸ ਦੌਰਾਨ ਪਹੁੰਚੀ ਡਾਕਟਰਾਂ ਦੀ ਟੀਮ ਨੇ ਵਿਦਿਆਰਥੀਆਂ ਨੂੰ ਡੇਂਗੂ ਅਤੇ ਚਿਕਨ ਗੁਨੀਏ ਦੇ ਖਾਤਮੇ ਪ੍ਰਤੀ ਜਾਣਕਾਰੀ ਦਿੱਤੀ । ਪਹੁੰਚੀ ਟੀਮ ਨੇ ਦੱਸਿਆ ਕਿ ਡੇਂਗੂ ਦੇ ਖਾਤਮੇ ਲਈ ਹਰ ਸ਼ੁਕਰਵਾਰ ਡਰਾਈ ਡੇ ਮਨਾਇਆ ਜਾ ਰਿਹਾ ਹੈ। ਕਿਉਂਕਿ ਡੇਂਗੂ ਦਾ ਮਛਰ ਹਫਤੇ ਵਿੱਚ ਅੰਡੇ ਤੋਂ ਮੱਛਰ ਬਣਦਾ ਹੈ, ਇਸ ਲਈ ਕੂਲਰਾਂ, ਗਮਲਿਆਂ, ਫਰਿਜਾਂ ਦੀਆਂ ਟਰੇਆਂ ਅਤੇ ਹੋਰ ਪਾਣੀ ਦੇ ਭਾਂਡਿਆਂ ਨੂੰ ਹਫਤੇ ਦੇ ਹਰੇਕ ਸ਼ੁਕਰਵਾਰ ਨੂੰ ਸਾਫ ਕਰਕੇ ਸੁੱਕਾ ਰੱਖਿਆ ਜਾਵੇ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਨੇ ਵੀ ਵਿਦਿਆਰਥੀਆਂ ਨੂੰ ਡੇਂਗੂ ਮੱਛਰ ਤੋਂ ਸੁਚੇਤ ਰਹਿਣ ਦਾ ਸੁਨੇਹਾ ਦਿੱਤਾ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article ਵਿਸ਼ਵ ਧਰੋਹਰ ਕਾਲਕਾ – ਸ਼ਿਮਲਾ ਰੇਲਵੇ
Next articleਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਿਖੇ ਨਵੇਂ ਲੰਗਰ ਹਾਲ ਦਾ ਲੈਂਟਰ ਪਾਇਆ