ਪਿੰਡ ਖੁਰਾਣਾ ਵਿਖੇ ਡੇਂਗੂ ਚੇਤਨਾ ਰੈਲੀ ਕੀਤੀ

ਸੰਗਰੂਰ (ਸਮਾਜ ਵੀਕਲੀ) (ਪਰਮਵੇਦ) ਕਾਰਜਕਾਰੀ ਸਿਵਲ ਸਰਜਨ ਡਾਕਟਰ ਅੰਜੂ ਸਿੰਗਲਾ ਜੀ ਦੇ ਹੁਕਮਾਂ ਅਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਡਾਕਟਰ ਮਨੀਤਾ ਬਾਂਸਲ ਜੀ ,ਜਿਲਾ੍ ਐਪੀਡੀਮੈਲੋਜਿਸਟ ਡਾਕਟਰ ਉਪਾਸਨਾ ਬਿੰਦਰਾ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਹੈਲਥ ਸੁਪਰਵਾਈਜ਼ਰ ਬਲਕਾਰ ਸਿੰਘ  ਸੋਹੀ ਜੀ,ਚਮਕੌਰ ਸਿੰਘ ਜੀ ਦੀ ਅਗਵਾਈ ਵਿਚ ਪਿੰਡ ਖੁਰਾਣਾ ਵਿਖੇ  ਡੇਂਗੂ ਅਵੇਅਰਨੇਸ ਰੈਲੀ ਕੀਤੀ ਗਈ ਨੈਸ਼ਨਲ ਨਰਸਿੰਗ ਕਾਲਜ ਖੁਰਾਣਾ ਦੇ ਵਿਦਿਆਰਥੀਆਂ ਨੇ ਰੈਲੀ ਵਿਚ ਵਧ ਚੜ ਕੇ ਹਿੱਸਾ ਲਿਆ ਜਿਸ ਦਾ ਸਾਡੇ ਵੱਲੋਂ ਪ੍ਰਿੰਸੀਪਲ ਡਾਕਟਰ ਪਰਮਜੀਤ ਕੌਰ ਜੀ ਦਾ ਬਹੂਤ ਬਹੂਤ ਧੰਨਵਾਦ ਕੀਤਾ ਜਾਂਦਾ ਹੈ।ਰੈਲੀ ਵਿਚ ਲੋਕਾਂ ਨੂੰ ਡੇਂਗੂ ਬੁਖਾਰ ਤੋਂ ਬਚਾਅ, ਉਸਦੇ ਲੱਛਣ ਅਤੇ ਇਲਾਜ ਸੰਬੰਧੀ ਦੱਸਿਆ ਗਿਆ lਇਸ ਐਕਟੀਵਿਟੀ ਨੂੰ  ਕਰਵਾਉਣ ਦਾ ਮੰਤਵ  ਡੇਂਗੂ ਬੁਖਾਰ ਤੋਂ ਬਚਾਅ ਸਬੰਧੀ ਜਾਗਰੂਕ ਕਰਨਾ ਹੈ। ਐਕਟੀਵਿਟੀ ਰਾਹੀਂ ਦੱਸਿਆ ਗਿਆ ਕਿ ਡੇਂਗੂ ਕਾਰਨ ਤੇਜ ਬੁਖਾਰ ਮਾਸਪੇਸ਼ੀਆਂ ਵਿਚ ਤੇਜ ਦਰਦ ਚਮੜੀ ਤੇ ਲਾਲ ਦਾਣੇ ਅਤੇ ਗੰਭੀਰ ਸਥਿਤੀ ਵਿੱਚ ਮਸੂੜੇ ਵਿਚੋਂ ਖ਼ੂਨ ਆਉਣਾ ਇਸਦੇ ਲੱਛਣ ਹਨ। ਅਜਿਹੀ ਸਥਿਤੀ ਵਿੱਚ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਜਾਂ ਹਸਪਤਾਲ ਨਾਲ ਸੰਪਰਕ ਕੀਤਾ ਜਾਵੇ। ਖੜੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸਾਫ ਕਰੋ, ਪੂਰੀ ਬਾਹਵਾਂ ਦੇ ਕੱਪੜੇ ਪਹਿਨੋ, ਮੱਛਰ ਦਾਨੀ ਅਤੇ ਮੱਛਰ ਵਾਲੀ ਕਰੀਮ ਵਰਤੋ। ਬੁਖਾਰ ਹੋਣ ਤੇ ਸਿਰਫ ਪੈਰਾਸਿਟਾਮੋਲ ਵਰਤੋ। ਟੁੱਟੇ ਬਰਤਨ, ਡ੍ਰਮ, ਟਾਇਰ ,ਖੁੱਲ੍ਹੇ ਵਿੱਚ ਨਾਂ ਰੱਖੋ। ਪਾਣੀ ਅਤੇ ਤਰਲ ਚੀਜ਼ਾਂ ਜਿਆਦਾ ਪੀਓ ਅਤੇ ਆਰਾਮ ਕਰੋ। ਇਸ ਦੌਰਾਨ ਪੈਂਫਲੈਂਟ ਵੀ ਵੰਡੇ ਗਏ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਪਿੰਡ ਦੇ ਸਰਪੰਚ ਸਾਹਿਬ , ਪੰਚਾਇਤ,ਸਿਹਤ ਕਰਮਚਾਰੀ , ਰਵਿੰਦਰ ਸ਼ਰਮਾ  ਮੰਗਵਾਲ,ਇੰਦਰਜੀਤ ਸਿੰਘ ਭਿੰਡਰਾਂ, ਮਨਜਿੰਦਰ ਸਿੰਘ ਬਾਲੀਆਂ, ਸਰਬਜੀਤ ਸਿੰਘ ਸਾਰੋਂ ਏ ਐਨ ਐਮ ਕਿਰਨ ਜੀ, ਆਸ਼ਾ ਵਰਕਰਜ ਨੇ ਪੂਰਨ ਸ਼ਮੂਲੀਅਤ ਕੀਤੀ।
ਮਾਸਟਰ ਪਰਮਵੇਦ 
9417422349
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਚੁਟਕਲੇ————-
Next articleਸੋਸ਼ਲ ਮੀਡੀਆ ਦਾ ਜ਼ਿੰਦਗੀ ਤੇ ਪ੍ਰਭਾਵ