ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਗੁਰਿੰਦਰਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਜਤਿੰਦਰ ਸਿੰਘ ਪੀ ਐੱਚ ਸੀ ਸੜੋਆ ਜੀ ਦੀ ਯੋਗ ਅਗਵਾਈ ਹੇਠ ਪਿੰਡ ਸਾਹਧੜਾ ਵਿਖੇ ਘਰ ਘਰ ਜਾ ਕੇ ਲੋਕਾਂ ਨੂੰ ਡੇਂਗੂ ਦੇ ਬੁਖਾਰ ਦੇ ਬਚਾਅ ਅਤੇ ਲੱਛਣਾ ਸਬੰਧੀ ਜਾਣਕਾਰੀ ਦਿੱਤੀ ਗਈ ਬਰੀਡਿੰਗ ਚੈੱਕਰ ਦੁਆਰਾ ਘਰਾਂ ਵਿੱਚ ਲਾਰਵਾ ਚੈੱਕ ਕੀਤਾ ਗਿਆ ਲੋਕਾਂ ਨੂੰ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ ਖੜੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ। ਇਸ ਲਈ ਆਪਣੇ ਘਰਾਂ ਵਿੱਚ ਕੂਲਰਾਂ ਗਮਲਿਆਂ ਫਰਿਜਾਂ ਦੀਆਂ ਟਰੇਆਂ ਅਤੇ ਹੋਰ ਪਾਣੀ ਦੇ ਭਰੇ ਭਾਂਡਿਆਂ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸਾਫ ਕਰਕੇ ਸੁਕਾਉਣਾ ਚਾਹੀਦਾ ਹੈ ਹਰੇਕ ਸ਼ੁਕਰਵਾਰ ਨੂੰ ਡਰਾਈ ਡੇ ਮਨਾਉਣ ਲਈ ਪ੍ਰੇਰਿਤ ਕੀਤਾ ਅਤੇ ਸਰਕਾਰੀ ਮਿਡਲ ਸਕੂਲ ਸਾਹਦੜਾ ਵਿਖੇ ਬੱਚਿਆਂ ਨੂੰ ਡੇਂਗੂ ਦੇ ਲਾਰਵੇ ਸਬੰਧੀ ਜਾਣਕਾਰੀ ਦਿੱਤੀ ਅਤੇ ਘਰਾਂ ਵਿੱਚ ਲਾਰਵਾ ਚੈੱਕ ਕਰਨ ਲਈ ਪ੍ਰੇਰਿਤ ਕੀਤਾ ਇਸ ਮੌਕੇ ਤੇ ਬਰੀਡਿੰਗ ਚੈੱਕਰ ਰਾਜਨ ਬੱਧਣ ਸਿਹਤ ਕਰਮਚਾਰੀ ਉਕਾਰ ਸਿੰਘ ਰੁਪਿੰਦਰ ਕੌਰ ਆਸ਼ਾ ਵਰਕਰ ਸੋਮਾ ਰਾਣੀ ਅਤੇ ਆਸ਼ਾ ਸੁਪਰਵਾਈਜ਼ਰ ਪੁਸ਼ਮਿੰਦਰ ਕੌਰ ਸਕੂਲ ਅਧਿਆਪਕ ਨੀਲਮ ਕੁਮਾਰੀ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






