ਕੋਰਟ ਕੰਪਲੈਕਸ, ਬੱਚਤ ਭਵਨ ਅਤੇ ਬਿਜਲੀ ਬੋਰਡ ਵਿੱਚ ਡੇਂਗੂ ਦਾ ਲਾਰਵਾ ਚੈੱਕ ਕੀਤਾ 

ਕੈਪਸਨ: ਮਾਨਸਾ ਵਿਖੇ ਡੇਂਗੂ ਦਾ ਲਾਰਵਾ ਚੈੱਕ ਕਰਦੇ ਸਿਹਤ ਕਰਮਚਾਰੀ
ਮਾਨਸਾ, 18 ਅਗਸਤ ( ਚਾਨਣ ਦੀਪ ਸਿੰਘ ਔਲਖ ) ਸਿਵਲ ਸਰਜਨ ਮਾਨਸਾ ਡਾਕਟਰ ਅਸ਼ਵਨੀ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਖਿਆਲਾਂ ਕਲਾਂ ਡਾਕਟਰ ਹਰਦੀਪ ਸ਼ਰਮਾ ਜੀ ਦੀ ਰਹਿਨੁਮਾਈ ਹੇਠ ਸਰਕਾਰੀ ਅਦਾਰੇ ਜਿਵੇਂ ਕੋਰਟ ਕੰਪਲੈਕਸ, ਬੱਚਤ ਭਵਨ, ਬਿਜਲੀ ਬੋਰਡ ਅਤੇ ਵੱਖ ਵੱਖ ਪ੍ਰਾਈਵੇਟ ਅਦਾਰਿਆਂ ਦੀ ਚੈਕਿੰਗ ਕੀਤੀ ਗਈ। ਜਿਸ ਦੌਰਾਨ ਕੋਰਟ ਕੰਪਲੈਕਸ ਦੇ ਵਾਟਰ ਕੂਲਰ, ਟੈਂਕੀਆਂ, ਅਤੇ ਗਮਲਿਆਂ ਵਿਚ ਲਾਰਵਾ ਮਿਲਿਆ। ਹਰ ਸ਼ੁਕਰਵਾਰ -ਡੇਂਗੂ ਤੇ ਵਾਰ ਤਹਿਤ ਡੇਂਗੂ ਅਤੇ ਮਲੇਰੀਆ ਬਾਰੇ ਜਾਣਕਾਰੀ ਦਿੱਤੀ ਗਈ ਜਿਸ ਵਿੱਚ ਸਿਹਤ ਕਰਮਚਾਰੀ ਮਲਕੀਤ ਸਿੰਘ, ਕ੍ਰਿਸ਼ਨ ਕੁਮਾਰ ਨੇ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੂਲਰ, ਫਰਿੱਜਾਂ ਦੀਆਂ ਟ੍ਰੇਆਂ, ਪਾਣੀ ਦੀਆਂ ਟੈਂਕੀਆਂ ਅਤੇ ਗਮਲੇ ਆਦਿ ਵਿੱਚ ਪਾਣੀ ਨਾ ਖੜਨ ਦਿੱਤਾ ਜਾਵੇ ਇਸ ਨਾਲ ਮੱਛਰਾਂ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕਦਾ ਹੈ। ਹਰ ਸ਼ੁਕਰਵਾਰ ਨੂੰ ਡਰਾਈ ਡੇ ਮਨਾਇਆ ਜਾਂਦਾ ਹੈ। ਡੇਂਗੂ ਮਲੇਰੀਆ ਤੋਂ ਬਚਾਅ ਲਈ ਜਾਗਰੂਕਤਾ ਬਹੁਤ ਜ਼ਰੂਰੀ ਹੈ । ਡੇਂਗੂ ਬੁਖਾਰ ਏਡੀਜ਼ ਅਜਿਪਟੀ ਮਾਦਾ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਡੇਂਗੂ ਬੁਖਾਰ ਦੇ ਲੱਛਣ ਜਿਵੇਂ ਤੇਜ਼ ਬੁਖਾਰ ਤੇਜ਼ ਸਿਰ ਦਰਦ, ਉਲਟੀ ਆਉਣਾ, ਮਾਸ ਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਅਤੇ ਨੱਕ, ਮੂੰਹ ਅਤੇ ਮਸੂੜਿਆਂ ਵਿੱਚੋਂ ਖੂਨ ਵਗਣਾ ਇਸ ਦੇ ਲੱਛਣ ਹਨ। ਬੁਖਾਰ ਹੋਣ ਤੇ ਖੂਨ ਦੀ ਜਾਂਚ ਨੇੜੇ ਦੇ ਸਰਕਾਰੀ ਹਸਪਤਾਲ ਵਿਖੇ ਕਰਵਾਉਣੀ ਚਾਹੀਦੀ ਹੈ। ਇਸ ਮੌਕੇ ਬ੍ਰੀਡਇੰਗ ਚੈਕਰ ਜਤਿੰਦਰ ਸਿੰਘ, ਸੰਦੀਪ ਸਿੰਘ, ਅਮਨਦੀਪ ਸਿੰਘ, ਹਰਪੀਤ ਸਿੰਘ, ਧੀਰਜ ਕੁਮਾਰ,ਪ੍ਰੀਤ ਅਤੇ ਨਿਰਮਲ ਸਿੰਘ ਹਾਜ਼ਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਨਾਂ ਪੰਜਾਬ ਦਾ 
Next articleਬਾਬਾ ਸ਼ੇਖ ਫ਼ਰੀਦ ਮੇਲੇ ਦੌਰਾਨ ਹੋਣ ਵਾਲੇ ਵੱਖ ਵੱਖ ਪ੍ਰੋਗਰਾਮਾਂ ਨੂੰ ਦਿੱਤੀਆਂ ਜਾ ਰਹੀਆਂ ਅੰਤਿਮ ਛੋਹਾਂ