(ਸਮਾਜ ਵੀਕਲੀ): ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਸਮਰਾਲਾ ਵੱਲੋਂ ਫਸਲੀ ਰਹਿੰਦ ਖੂੰਹਦ ਪ੍ਰਬੰਧਨ ਸਕੀਮ ਤਹਿਤ ਕਿਸਾਨ ਜਾਗਰੂਕਤਾ ਕੈਂਪ ਸਰਵਰਪੁਰ ਵਿਖੇ ਲਗਾਇਆ ਗਿਆ।ਇਹ ਕੈੰਪ ਡਾ ਅਮਨਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਦੇ ਦਿਸ਼ਾ ਨਿਰਦੇਸ਼ ਅਤੇ ਡਾ ਰੰਗੀਲ ਸਿੰਘ ਖੇਤੀਬਾੜੀ ਅਫਸਰ ਸਮਰਾਲਾ ਦੀ ਅਗਵਾਈ ਹੇਠ ਲਗਾਏ ਗਏ। ਇਸ ਕੈਂਪ ਦੌਰਾਨ ਕਿਸਾਨ ਵੀਰਾਂ ਨੂੰ ਸੰਬੋਧਿਤ ਕਰਦੇ ਹੋਏ ਸਨਦੀਪ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਕਿਹਾ ਕਿ ਅਜੋਕੇ ਸਮੇਂ ਦੇ ਵਿਚ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ਬਹੁਤ ਜ਼ਰੂਰੀ ਹੈ। ਵਾਤਾਵਰਨ ਪ੍ਰਦੂਸ਼ਣ ਰੋਕਣ ਅਤੇ ਪਾਣੀ ਦੀ ਸਾਂਭ ਸੰਭਾਲ ਲਈ ਕਿਸਾਨ ਵੀਰਾਂ ਨੂੰ ਜਾਗਰੂਕ ਕੀਤਾ।
ਉਨ੍ਹਾਂ ਕਿਹਾ ਕਿ ਝੋਨੇ ਦੇ ਨਾੜ ਨੂੰ ਅੱਗ ਲਾਉਣ ਪੰਛੀ,ਜੀਵ-ਜੰਤੂਆਂ ਅਤੇ ਮਨੁੱਖ ਦੀ ਸਿਹਤ ਤੇ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦਾ ਮਾਨਸਿਕ ਵਾਧਾ ਪ੍ਰਦੂਸ਼ਣ ਕਾਰਨ ਰੁੱਕ ਜਾਂਦਾ ਹੈ। ਝੋਨੇ ਦੀ ਨਾੜ ਤੋਂ ਪੈਦਾ ਹੋਏ ਧੂੰਏਂ ਕਾਰਨ ਰੋਡ ਉਤੇ ਕਈ ਭਿਆਨਕ ਐਕਸੀਡੈਂਟ ਹੋ ਜਾਂਦੇ ਹਨ ਜਿਸ ਕਰਕੇ ਮਨੁੱਖੀ ਜਾਨਾਂ ਵੀ ਚਲੀਆਂ ਜਾਂਦੀਆਂ ਹਨ। ਉਨ੍ਹਾਂ ਕਿਸਾਨ ਵੀਰਾਂ ਨੂੰ ਝੋਨੇ ਦੇ ਨਾੜ ਨੂੰ ਅੱਗ ਨਾ ਲਾਉਣ ਅਤੇ ਇਸ ਨੂੰ ਖੇਤ ਵਿੱਚ ਵਾਹੁਣ ਲਈ ਪ੍ਰੇਰਿਤ ਕੀਤਾ। ਉਹਨਾਂ ਝੋਨੇ ਦੇ ਨਾੜ ਦਾ ਸਹੀ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦੀ ਪ੍ਰਸੰਸਾ ਕੀਤੀ ਅਤੇ ਕਿਹਾ ਕਿ ਇਹਨਾਂ ਕਿਸਾਨ ਵੀਰਾਂ ਨੂੰ ਬਲਾਕ ਪੱਧਰ ਤੇ ਸਨਮਾਨਿਤ ਵੀ ਕੀਤਾ ਜਾਵੇਗਾ।ਉਨ੍ਹਾਂ ਨੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਹੈਪੀ ਸੀਡਰ,ਸਮਾਰਟ ਸੀਡਰ,ਜ਼ੀਰੋ ਟਿੱਲ ਡਰਿੱਲ ਜਾ ਸੁਪਰ ਸੀਡਰ ਨਾਲ ਕਰਨ ਦੀ ਸਲਾਹ ਦਿੱਤੀ।
ਉਹਨਾਂ ਬਿਜਾਈ ਤੋਂ ਪਹਿਲਾਂ ਕਣਕ ਦੇ ਬੀਜ ਨੂੰ ਸੋਧਣ ਅਤੇ ਜੀਵਾਣੂੰ ਖਾਦ ਵਰਤਣ ਦੀ ਸਲਾਹ ਦਿੱਤੀ। ਉਹਨਾਂ ਕਿਹਾ ਕਿ ਕੁਦਰਤੀ ਸੋਮਿਆਂ ਨੂੰ ਸੰਭਾਲਣਾ ਜ਼ਰੂਰੀ ਹੈ।ਇਸ ਉਪਰੰਤ ਖੇਤੀਬਾੜੀ ਵਿਕਾਸ ਅਫਸਰ ਨੇ ਕਿਸਾਨ ਵੀਰਾਂ ਨੂੰ ਕਣਕ ਦੀਆਂ ਵੱਖ-ਵੱਖ ਕਿਸਮਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਸਾਨ ਵੀਰਾਂ ਨੂੰ ਸਰੋਂ ਦੀ ਕਾਸ਼ਤ ਹੇਠ ਰਕਬਾ ਵਧਾਉਣ ਲਈ ਪ੍ਰੇਰਿਤ ਕੀਤਾ ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਇਸ ਮੌਕੇ ਜਸਵਿੰਦਰ ਸਿੰਘ ਆਈ ਪੀ ਐਸ ਸੰਗਠਨ ਤੋ ਹਾਜ਼ਿਰ ਸਨ।ਉਹਨਾਂ ਕੈੰਪ ਵਿੱਚ ਆਏ ਕਿਸਾਨ ਵੀਰਾਂ ਨੂੰ ਆਪਣੇ ਸੰਗਠਨ ਵਲੋਂ ਵਾਤਾਵਰਨ ਨੂੰ ਸੰਭਲਣ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਇਸ ਸਭਾ ਦੇ ਸਕੱਤਰ ਜਸਵੀਰ ਸਿੰਘ, ਸਭਾ ਦੇ ਪ੍ਰਧਾਨ ਪ੍ਰਿਤਪਾਲ ਸਿੰਘ ,ਜਸਵੀਰ ਸਿੰਘ, ਗੁਰਵੀਰ ਸਿੰਘ, ਹਰਿੰਦਰ ਸਿੰਘ, ਸਤਵੀਰ ਸਿੰਘ,ਜੱਥੇਦਾਰ ਬਲਵਿੰਦਰ ਸਿੰਘ,ਗੁਰਦੀਪ ਸਿੰਘ, ਜਗਤਾਰ ਸਿੰਘ, ਅਜੈ ਸਿੰਘ,ਖੁਸ਼ਵੰਤ ਸਿੰਘ, ਜੋਗਾ ਸਿੰਘ, ਹਰਜੋਤ ਸਿੰਘ,ਸੁਖਵਿੰਦਰ ਸਿੰਘ ਸਾਬਕਾ ਸਰਪੰਚ,ਕੁਲਵੀਰ ਸਿੰਘ,ਸੁਰਿੰਦਰ ਸਿੰਘ, ਅਮਰ ਸਿੰਘ, ਸੋਹਣ ਸਿੰਘ, ਹਰਦੀਪ ਸਿੰਘ ਆਦਿ ਹਾਜ਼ਿਰ ਸਨ।
Sandeep Singh, A.D.O
M.Sc Agronomy (P.A.U)
PGDEM (MANAGE, HYDERABAD)
75080-18317
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly