ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ, ਨਵਜੋਤ ਪਾਲ ਸਿੰਘ ਰੰਧਾਵਾ ਦੀਆਂ ਹਦਾਇਤਾਂ ਅਤੇ ਮੰਡਲ ਭੂਮੀ ਰੱਖਿਆ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਉਪ ਮੰਡਲ ਭੂਮੀ ਰੱਖਿਆ ਅਫ਼ਸਰ, ਨਵਾਂਸ਼ਹਿਰ ਕ੍ਰਿਸ਼ਨ ਦੁੱਗਲ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਵਿੱਚ ਵਣ ਵਿਭਾਗ ਦੇ ਸਹਿਯੋਗ ਨਾਲ ਲੱਗਭਗ 1500 ਬੂਟਿਆਂ ਦੀ ਵੰਡ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਅਤੇ ਆਮ ਵਿਅਕਤੀਆਂ ਨੂੰ ਕੀਤੀ ਗਈ। ਮੰਡਲ ਭੂਮੀ ਰੱਖਿਆ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਹਰਪ੍ਰੀਤ ਸਿੰਘ ਬਾਠ ਨੇ ਦੱਸਿਆ ਕਿ ਵਿਭਾਗ ਨੂੰ ਦਫਤਰ ਡਿਪਟੀ ਕਮਿਸ਼ਨਰ ਵੱਲੋਂ 10,000 ਬੂਟੇ ਲਗਾਉਣ ਦਾ ਟੀਚਾ ਪ੍ਰਾਪਤ ਹੋਇਆ ਸੀ। ਜਿਸ ਵਿੱਚੋਂ 5000 ਬੂਟੇ ਉਪ ਮੰਡਲ, ਨਵਾਂਸ਼ਹਿਰ ਅਤੇ 5000 ਬੂਟੇ ਉਪ ਮੰਡਲ, ਬਲਾਚੌਰ ਵਿਖੇ ਲਗਾਏ ਜਾ ਰਹੇ ਹਨ। ਕ੍ਰਿਸ਼ਨ ਦੁੱਗਲ, ਉਪ ਮੰਡਲ ਭੂਮੀ ਰੱਖਿਆ ਅਫ਼ਸਰ,ਨਵਾਂਸ਼ਹਿਰ ਵੱਲੋਂ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਵਿਖੇ ਬੂਟਾ ਲਗਾ ਕੇ ਇਸ ਮੁਹਿੰਮ ਦਾ ਆਰੰਭ ਕੀਤਾ ਗਿਆ। ਇਸ ਉਪਰੰਤ ਉਨਾ ਵੱਲੋਂ ਵਿਭਾਗ ਦੇ ਕਰਮਚਾਰੀਆਂ ਦੀ ਹਾਜਰੀ ਵਿੱਚ ਪਿੰਡ ਕਰਿਆਮ ਵਿਖੇ ਵੱਖ- ਵੱਖ ਤਰਾਂ ਦੇ ਬੂਟਿਆਂ ਦੀ ਵੰਡ ਕੀਤੀ ਗਈ। ਉਹਨਾਂ ਦੱਸਿਆ ਕਿ ਧਰਤੀ ਉੱਪਰ ਵੱਧ ਰਹੇ ਤਾਪਮਾਨ ਨੂੰ ਰੋਕਣ ਅਤੇ ਵਾਤਾਵਰਣ ਦੀ ਸ਼ੁੱਧਤਾ ਵਾਸਤੇ ਧਰਤੀ ਉੱਪਰ ਬੂਟਿਆਂ ਦਾ ਹੋਣਾ ਬਹੁਤ ਜਰੂਰੀ ਹੈ। ਇਸ ਮੌਕੇ ਸ੍ਰੀ ਦਾਨਵੀਰ ਗਰਗ ਜੂਨੀਅਰ ਨਕਸ਼ਾ ਨਵੀਸ਼, ਰਮਨ ਕੁਮਾਰ ਭੂਮੀ ਰੱਖਿਆ ਅਫਸਰ ਔੜ, ਸ਼ਿਵਰਾਜ ਸਿੰਘ ਖੇਤੀਬਾੜੀ ਉਪ ਨਿਰੀਖਕ, ਨਿਸ਼ਾਨ ਸਿੰਘ ਸਰਵੇਅਰ, ਪਰਦੀਪ ਕੁਮਾਰ ਸਰਵੇਅਰ, ਅਨਿਲ ਕੁਮਾਰ ਖੇਤੀਬਾੜੀ ਉਪ ਨਿਰੀਖਕ, ਰੋਹਿਤ ਕੁਮਾਰ ਖੇਪੜ ਬੇਲਦਾਰ, ਰਣਧੀਰ ਸਿੰਘ ਸਰਵੇਅਰ, ਰੋਹਿਤ ਸਰਵੇਅਰ, ਰੇਸ਼ਮ ਸਿੰਘ ਸੇਵਾਦਾਰ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly