ਗਿਲਾਨੀ ਦੇ ਪਰਿਵਾਰ ਨੂੰ ਅੰਤਿਮ ਸੰਸਕਾਰ ਤੋਂ ਵਾਂਝਾ ਕਰਨਾ ਮਨੁੱਖਤਾ ਖ਼ਿਲਾਫ਼: ਮਹਿਬੂਬਾ

ਸ੍ਰੀਨਗਰ (ਸਮਾਜ ਵੀਕਲੀ): ਪੀਪਲਜ਼ ਡੈਮੋਕ੍ਰੈਟਿਕ ਪਾਰਟੀ ਦੀ ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਅੱਜ ਕਿਹਾ ਕਿ ਵੱਖਵਾਦੀ ਆਗੂ ਸਈਦ ਅਲੀ ਸ਼ਾਹ ਗਿਲਾਨੀ ਦੇ ਪਰਿਵਾਰ ਨੂੰ ਉਨ੍ਹਾਂ ਦੇ ਅੰਤਿਮ ਸੰਸਕਾਰ ਤੋਂ ਵਾਂਝਾ ਕਰਨਾ ਮਨੁੱਖਤਾ ਦੇ ਖ਼ਿਲਾਫ਼ ਹੈ ਅਤੇ ਇਸ ਨਾਲ ਜੰਮੂ ਕਸ਼ਮੀਰ ਦੇ ਲੋਕਾਂ ਨੂੰ ਦੁੱਖ ਪਹੁੰਚਿਆ ਹੈ। ਗਿਲਾਨੀ ਦੀ ਦੇਹ ਨੂੰ ਉਨ੍ਹਾਂ ਦੀ ਰਿਹਾਇਸ਼ ਨੇੜੇ ਇਕ ਮਸਜਿਦ ਦੇ ਅਹਾਤੇ ਵਿਚ ਸਥਿਤ ਕਬਰਸਤਾਨ ਵਿਚ ਦਫ਼ਨਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਮ੍ਰਿਤਕ ਸਨਮਾਨਪੂਰਵਕ ਅੰਤਿਮ ਸੰਸਕਾਰ ਦਾ ਹੱਕਦਾਰ ਹੁੰਦਾ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੁਪਰੀਮ ਕੋਰਟ ਦਾ ਨੀਟ ਪ੍ਰੀਖਿਆ ਨੂੰ ਮੁਲਤਵੀ ਕਰਨ ਤੋਂ ਇਨਕਾਰ
Next articleਸੁਪਰੀਮ ਕੋਰਟ ਦਾ ਸਿੰਘੂ ਬਾਰਡਰ ਨੂੰ ਖੋਲ੍ਹਣ ਸਬੰਧੀ ਪਟੀਸ਼ਨ ਸੁਣਨ ਤੋਂ ਇਨਕਾਰ