HOME ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨਾਲ ਬੀ ਜੇ ਪੀ ਸੀਨੀਅਰ ਆਗੂ...

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨਾਲ ਬੀ ਜੇ ਪੀ ਸੀਨੀਅਰ ਆਗੂ ਵਿਜੇ ਭਾਟੀਆ ਸੰਡਰੇਵਾਲ ਨੇ ਦੀ ਮੁਲਾਕਾਤ

2
ਬਲਾਚੌਰ  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ )-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਅੱਜ ਬੀ ਜੇ ਪੀ ਦੇ ਸੀਨੀਅਰ ਆਗੂ ਵਿਜੇ ਭਾਟੀਆ ਸੰਡਰੇਵਾਲ ਵਲੋਂ ਇੱਕ ਵਿਸ਼ੇਸ਼  ਮੁਲਾਕਾਤ ਕੀਤੀ ਗਈ । ਜ਼ਿਲ੍ਹਾ ਪ੍ਰੀਸ਼ਦ ਚੋਣਾਂ ਤੋਂ ਬਾਅਦ ਹੋਈ ਇਸ ਪਹਿਲੀ ਰਸਮੀ ਮੁਲਾਕਾਤ ਦੌਰਾਨ ਸਿਆਸੀ ਗਤੀਵਿਧੀਆਂ ਅਤੇ ਜਥੇਬੰਦਕ ਮਜ਼ਬੂਤੀ ਬਾਰੇ ਡੂੰਘਾਈ ਨਾਲ ਚਰਚਾ ਕੀਤੀ ਗਈ। ਮੁਲਾਕਾਤ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਵਿਚ ਪਾਰਟੀ ਦੀਆਂ ਮੌਜੂਦਾ ਗਤੀਵਿਧੀਆਂ ਦੀ ਜਾਣਕਾਰੀ ਲਈ। ਉਨ੍ਹਾਂ ਪਾਰਟੀ ਦੇ ਵਰਕਰਾਂ ਦੀ ਮਿਹਨਤ ਅਤੇ  ਹੌਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਰਕਰ ਹੀ ਸੰਗਠਨ ਦੀ ਅਸਲ ਤਾਕਤ ਹੁੰਦੇ ਹਨ। ਮੁੱਖ ਮੰਤਰੀ ਨੇ ਪੰਜਾਬ ਦੀ ਟੀਮ ਨੂੰ ਪ੍ਰੇਰਿਤ ਕਰਦਿਆਂ ਇੱਕ ਵੱਡਾ ਟੀਚਾ ਦਿੱਤਾ। ਉਨ੍ਹਾਂ ਕਿਹਾ ਕਿ ਸਾਲ 2027 ਵਿੱਚ ਪੰਜਾਬ ਅੰਦਰ ਬੀ ਜੇ ਪੀ ਦੀ ਸਰਕਾਰ ਬਣਾਉਣ ਲਈ ਹੁਣ ਤੋਂ ਹੀ ਦਿਨ-ਰਾਤ ਮਿਹਨਤ ਕਰਨ ਦੀ ਲੋੜ ਹੈ। ਉਨ੍ਹਾਂ ਨੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ ਦੇ ਪ੍ਰਚਾਰ ਅਤੇ ਪਸਾਰ ਵਿੱਚ ਜੁੱਟ ਜਾਣ ਦਾ ਸੱਦਾ ਦਿੱਤਾ। ਨਾਇਬ ਸੈਣੀ ਨੇ ਭਰੋਸਾ ਦਿੱਤਾ ਕਿ ਪੰਜਾਬ ਦੇ ਵਿਕਾਸ ਅਤੇ ਸੂਬੇ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਦਾ ਮਾਰਗਦਰਸ਼ਨ ਅਤੇ ਸਹਿਯੋਗ ਹਮੇਸ਼ਾ ਮਿਲਦਾ ਰਹੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸਿੱਖਿਆ ਬਲਾਕ ਮਸੀਤਾਂ ਵਿੱਚ ਵਿਦਿਅਕ ਸ਼ੈਸਨ 2026-27 ਲਈ ਦਾਖਲਾ ਮੁਹਿੰਮ ਦਾ ਡਡਵਿੰਡੀ ਸਕੂਲ ਤੋਂ ਆਗਾਜ਼
Next articleਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹਾਕੂਵਾਲਾ ਵਿਖੇ ਸੜਕ ਸੁਰੱਖਿਆ ਗਤੀਵਿਧੀਆਂ ਦੇ ਤਹਿਤ ਵਿਦਿਆਰਥੀਆਂ ਨੂੰ ਸਹੁੰ ਚੁਕਾਈ ਗਈ