ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਪਰਾਲੀ ਸਾੜਨ ਤੋਂ ਰੋਕਣ ਲਈ ਕੀਤਾ ਸਾਂਝਾ ਦੌਰਾ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਦੀ ਮੁਹਿੰਮ ਕਾਫੀ ਤੇਜ਼ ਹੋ ਗਈ ਹੈ, ਜਿਸ ਤਹਿਤ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਤੇ ਐਸ.ਐਸ.ਪੀ ਡਾ. ਮਹਿਤਾਬ ਸਿੰਘ ਵੱਲੋਂ ਪਿੰਡ ਉਸਮਾਨਪੁਰ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਦੀ ਜਾਗਰੂਕਤਾ ਲਈ ਜੁਆਇੰਟ ਵਿਜ਼ਿਟ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਵੱਖ ਵੱਖ ਖੇਤੀ ਮਸ਼ੀਨਰੀ ਨਾਲ ਇਸ ਦੀ ਸਾਂਭ-ਸੰਭਾਲ ਕਰਨ। ਉਨ੍ਹਾਂ ਵੱਲੋਂ ਸਮੂਹ ਕਿਸਾਨਾਂ ਨੂੰ ਦੱਸਿਆ ਗਿਆ ਕਿ ਮਿਤੀ 1 ਅਕਤੂਬਰ ਤੋਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਰਹੀ ਹੈ ਅਤੇ ਉਨ੍ਹਾਂ ਵੱਲੋਂ ਅਪੀਲ ਕੀਤੀ ਗਈ ਕਿ ਸਿਰਫ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਂਦਾ ਜਾਵੇ। ਇਸ ਮੌਕੇ ਐਸ.ਐਸ.ਪੀ ਸ਼ਹੀਦ ਭਗਤ ਸਿੰਘ ਨਗਰ ਡਾ. ਮਹਿਤਾਬ ਸਿੰਘ ਵੱਲੋਂ ਸਮੂਹ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਇਸ ਵਾਰ ਸੁਪਰੀਮ ਕੋਰਟ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਲੋਕਲ ਐਸ.ਐਚ.ਓ ਦੀ ਜ਼ਿੰਮੇਵਾਰੀ ਤੈਅ ਕੀਤੀ ਗਈ ਹੈ। ਇਸ ਮੌਕੇ ਡਾ. ਅਕਸ਼ਿਤਾ ਗੁਪਤਾ ਐਸ.ਡੀ.ਐਮ ਨਵਾਂਸ਼ਹਿਰ ਵੱਲੋਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਵੱਖ-ਵੱਖ ਖੇਤੀ ਮਸ਼ੀਨਰੀ ਆਪਣੀ ਸਹਿਕਾਰੀ ਸਭਾ ਜਾ ਆਪਣੇ ਬਲਾਕ ਖੇਤੀਬਾੜੀ ਅਫਸਰ ਤੋਂ ਸੰਪਰਕ ਕਰਕੇ ਇਸਤੇਮਾਲ ਕਰਨ ਤਾਂ ਜੋ ਕਿ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਕੀਤੀ ਜਾ ਸਕੇ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਮੂਹ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ- ਸੰਭਾਲ ਵਾਲੀਆਂ ਮਸ਼ੀਨਾਂ ਦੀ ਤਕਨੀਕੀ ਜਾਣਕਾਰੀ ਦਿੱਤੀ ਗਈ ਅਤੇ ਸਰਕਾਰ ਵੱਲੋਂ ਚੱਲ ਰਹੀ ਵੱਖ-ਵੱਖ ਸਬਸਿਡੀ ਦੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਤਹਿਸੀਲਦਾਰ ਨਵਾਂਸ਼ਹਿਰ, ਪਰਵੀਨ ਛਿੱਬਰ, ਮੁੱਖ ਖੇਤੀਬਾੜੀ ਅਫਸਰ ਡਾ. ਰਜਿੰਦਰ ਕੁਮਾਰ ਕੰਬੋਜ, ਸਹਾਇਕ ਖੇਤੀਬਾੜੀ ਇੰਜੀਨੀਅਰ ਇੰਜ. ਚੰਦਨ ਸ਼ਰਮਾ, ਸਹਾਇਕ ਪੌਦ ਸੁਰੱਖਿਆ ਅਫਸਰ ਡਾ. ਕੁਲਵਿੰਦਰ ਕੌਰ, ਪ੍ਰੋਜੈਕਟ ਡਾਇਰੈਕਟਰ ਆਤਮਾ ਡਾ. ਕਮਲਦੀਪ ਸਿੰਘ ਸੰਘਾ, ਡਿਪਟੀ ਪ੍ਰੋਜੈਕਟ ਡਾਇਰੈਕਟਰ ਡਾ. ਪਰਮਵੀਰ ਕੌਰ, ਖੇਤੀਬਾੜੀ ਸਬ ਇੰਸਪੈਕਟਰ ਸਰਬਜੀਤ ਸਿੰਘ, ਯੋਗੇਸ਼ ਕੁਮਾਰ ਬੱਸੀ ਅਤੇ 60 ਤੋਂ ਵੱਧ ਅਗਾਂਹਵਧੂ ਕਿਸਾਨ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਐਨ.ਓ.ਸੀ/ ਐਨ.ਡੀ.ਸੀ. ਨਾ ਮਿਲਣ ‘ਤੇ ਹਲਫਨਾਮੇ ਦੇ ਨਾਲ ਦਾਖ਼ਲ ਕੀਤੇ ਜਾ ਸਕਦੇ ਨੇ ਨਾਮਜ਼ਦਗੀ ਪੱਤਰ
Next articleਵਿਧਾਇਕ ਜਿੰਪਾ ਨੇ ਵਾਰਡ ਨੰਬਰ 7 ਵਿੱਚ 35.49 ਲੱਖ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕੀਤੀ