ਰੈਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਕੇਂਦਰ ’ਚ ਚਲਾਏ ਜਾ ਰਹੇ ਤਿੰਨ ਸਕਿੱਲ ਕੋਰਸ
ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਫਤਹਿਗੜ੍ਹ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦਾਖਲ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਨਸ਼ੇ ਤੋਂ ਛੁਟਕਾਰਾ ਪਾਉਣ ਲਈ ਪ੍ਰੇਰਿਤ ਕੀਤਾ। ਡਿਪਟੀ ਕਮਿਸ਼ਨਰ ਨੇ ਮਰੀਜ਼ਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਨਸ਼ੇ ਦੀ ਗ੍ਰਿਫਤ ਤੋਂ ਬਾਹਰ ਆਉਣਾ ਇਕ ਦਲੇਰਾਨਾ ਕਦਮ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੀ ਹਰ ਸੰਭਵ ਮਦਦ ਲਈ ਵਚਨਬੱਧ ਹੈ। ਜਿਸ ਇਸ ਦੌਰਾਨ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਕਿਹਾ ਕਿ ਨਸ਼ਾ ਨਾ ਕੇਵਲ ਵਿਅਕਤੀਗਤ ਜੀਵਨ ਨੂੰ ਨੁਕਸਾਨ ਪਹੁੰਚਾਉਂਦਾ ਹੈ ਬਲਕਿ ਪੂਰੇ ਸਮਾਜ ’ਤੇ ਇਸ ਦਾ ਨਕਾਰਾਤਮਕ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਕੇਂਦਰ ਉਨ੍ਹਾਂ ਲੋਕਾਂ ਲਈ ਆਸ ਦੀ ਕਿਰਨ ਹਨ ਜੋ ਨਸ਼ੇ ਦੇ ਚੁਗਲ ਤੋਂ ਬਾਹਰ ਨਿਕਲਣਾ ਚਾਹੁੰਦੇ ਹਨ। ਇਸ ਦੌਰਾਨ ਨਸ਼ਾ ਛੱਡ ਚੁੱਕੇ ਕੁਝ ਨੋਜਵਾਨਾਂ ਨੇ ਵੀ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਆਪਣੇ ਤਜ਼ਰਬੇ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਕਿਸ ਤਰ੍ਹਾਂ ਉਨ੍ਹਾਂ ਨੇ ਨਸ਼ੇ ਤੋਂ ਛੁਟਕਾਰਾ ਪਾਇਆ ਅਤੇ ਹੁਣ ਉਹ ਆਪਣੇ ਜੀਵਨ ਨੂੰ ਨਵੇਂ ਸਿਰੇ ਤੋਂ ਸ਼ੁਰੂ ਕਰ ਰਹੇ ਹਨ। ਉਨ੍ਹਾਂ ਦੇ ਤਜ਼ਰਬੇ ਅਤੇ ਕਹਾਣੀਆਂ ਇਥੇ ਮੌਜੂਦਾ ਮਰੀਜ਼ਾਂ ਲਈ ਪ੍ਰੇਰਣਾ ਦਾ ਸਰੋਤ ਬਣੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਰਾਹੀਂ ਨਸ਼ੇ ਦੀ ਗ੍ਰਿਫਤ ਤੋਂ ਬਾਹਰ ਆਏ ਵਿਅਕਤੀਆਂ ਲਈ ਪਿਛਲੇ ਇਕ ਸਾਲ ਤੋਂ ਮਲਟੀ –ਕੁਜੀਨ ਕੁਕਿੰਗ, ਹੇਅਰ ਡਰੈਸ ਅਤੇ ਸੈਲੂਨ ਆਰਟਿਸਟ ਵਰਗੇ ਸਕਿੱਲ ਕੋਰਸ ਚਲਾਏ ਜਾ ਰਹੇ ਹਨ। ਇਨ੍ਹਾਂ ਕੋਰਸਾਂ ਦਾ ਉਦੇਸ਼ ਇਨ੍ਹਾਂ ਵਿਅਕਤੀਆਂ ਨੂੰ ਆਤਮਨਿਰਭਰ ਬਣਾਉਣਾ ਅਤੇ ਸਮਾਜ ਵਿਚ ਮੁੜ ਸਥਾਪਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਰਸਾਂ ਵਿਚ ਹੁਣ ਤੱਕ ਕੁੱਲ 2 ਬੈਚ ਸਫਲਤਾਪੂਰਵਕ ਪਾਸ ਹੋ ਚੁੱਕੇ ਹਨ ਅਤੇ 60 ਵਿਦਿਆਰਥੀਆਂ ਨੂੰ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਤੀਭ।ਬਸਰੇ ਸਕਿੱਲ ਕੋਰਸ, ’ਮੇਰਾ ਬਾਗ ਮੇਰਾ ਮਾਨ’ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਕੋਰਸ ਰੈਡ ਕਰਾਸ ਅਤੇ ਬਾਗਬਾਨੀ ਵਿਭਾਗ ਦੇ ਸਹਿਯੋਗ ਨਾਲ ਚਲਾਇਆ ਜਾਵੇਗਾ। ਇਸ ਵਿਚ ਨਸ਼ਾ ਛੱਡਣ ਵਾਲੇ ਵਿਅਕਤੀਆਂ ਨੂੰ ਖੇਤੀਬਾੜੀ ਨਾਲ ਸਬੰਧਤ ਹੁਨਰ ਸਿਖਾਏ ਜਾਣਗੇ ਤਾਂ ਜੋ ਉਹ ਇਸ ਪੇਸ਼ ਨਾਲ ਜੁੜ ਕੇ ਇਕ ਨਵੀਂ ਸ਼ੁਰੂਆਤ ਕਰ ਸਕਣ ਅਤੇ ਨਸ਼ੇ ਤੋਂ ਦੂਰ ਰਹਿ ਸਕਣ।
https://play.google.com/store/apps/details?id=in.yourhost.samaj