ਜ਼ਿਲ੍ਹਾ ਵਾਸੀਆਂ ਨੂੰ ਮੁਹਿੰਮ ਦੀ ਸਫ਼ਲਤਾ ਲਈ ਸਰਗਰਮੀ ਨਾਲ ਸ਼ਿਰਕਤ ਕਰਨ ਦਾ ਸੱਦਾ
ਦੋਵਾਂ ਸੀਨੀਅਰ ਅਧਿਕਾਰੀਆਂ ਸਮੇਤ ਹੋਰਨਾਂ ਅਫ਼ਸਰਾਂ ਵਲੋਂ ਵੀ ਆਨਲਾਈਨ https://se.census.gov.in ’ਤੇ ਭਰੀ ਗਈ ਜਾਣਕਾਰੀ
ਸ਼ਹੀਦ ਭਗਤ ਸਿੰਘ ਨਗਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਅਤੇ ਐਸ.ਐਸ.ਪੀ. ਤੁਸ਼ਾਰ ਗੁਪਤਾ ਵਲੋਂ ਅੱਜ ਮਰਦਮਸ਼ਮਾਰੀ-2027 ਤਹਿਤ ਆਨਲਾਈਨ ਪੋਰਟਲ https://se.census.gov.in ਉਤੇ ਜਾਣਕਾਰੀ ਸਾਂਝੀ ਲਈ ਸਵੈ ਗਣਨਾ ਪ੍ਰਕਿਰਿਆ ਦੀ ਰਸਮੀ ਤੌਰ ’ਤੇ ਸ਼ੁਰੂਆਤ ਕੀਤੀ ਗਈ। ਇਸ ਉਪਰੰਤ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਅਤੇ ਹੋਰਨਾਂ ਸੀਨੀਅਰ ਅਧਿਕਾਰੀਆਂ ਵਲੋਂ ਸਵੈ-ਗਣਨਾ ਤਹਿਤ ਆਨਲਾਈਨ ਜਾਣਕਾਰੀ ਭਰੀ ਗਈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਅਹਿਮ ਰਾਸ਼ਟਰੀ ਕਾਰਜ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਜੋ ਕਿ ਸਮਾਜਿਕ ਅਤੇ ਆਰਥਿਕ ਤੇ ਜਨਸੰਖਿਆ ਦੇ ਡਾਟਾ ਲਈ ਇਕ ਮਹੱਤਵਪੂਰਨ ਸਰੋਜ ਵਜੋਂ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਮਰਦਮਸ਼ੁਮਾਰੀ ਵਿਕਾਸ ਮੁੱਖੀ ਯੋਜਨਾਵਾਂ ਅਤੇ ਭਲਾਈ ਸਕੀਮਾਂ ਨੂੰ ਸੁਚੱਜੇ ਢੰਗ ਨਾਲ ਬਣਾਉਣ ਅਤੇ ਨਾਗਰਿਕ ਸੇਵਾਵਾਂ ਨੂੰ ਮਜ਼਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ।ਰਵਾਇਤੀ ਢੰਗ ਤੋਂ ਆਧੁਨਿਕ ਤਰੀਕੇ ਨਾਲ ਕੀਤੀ ਜਾਣ ਵਾਲੀ ਮਰਦਮਸ਼ੁਮਾਰੀ-2027 ’ਤੇ ਵਿਸਥਾਰ ਨਾਲ ਚਾਨਣਾ ਪਾਉਂਦਿਆਂ ਸ੍ਰੀ ਔਲਖ ਨੇ ਦੱਸਿਆ ਕਿ ਮੋਬਾਇਲ ਐਪਲੀਕੇਸ਼ਨ ਜ਼ਰੀਏ ਪਹਿਲੀ ਵਾਰ ਸਵੈ ਗਣਨਾ ਨਿਰਧਾਰਿਤ ਪੋਰਟਲ ’ਤੇ ਡਿਜੀਟਲ ਤਰੀਕੇ ਨਾਲ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਵੈ ਗਣਨਾ 30 ਅਪ੍ਰੈਲ ਤੋਂ ਲੈ ਕੇ 14 ਮਈ 2026 ਤੱਕ ਕਰਵਾਈ ਜਾ ਰਹੀ ਹੈ ਅਤੇ ਇਸ ਉਪਰੰਤ 15 ਮਈ ਤੋਂ 13 ਜੂਨ 2026 ਤੱਕ ਘਰ-ਘਰ ਜਾ ਕੇ ਸਰਵੇ ਕੀਤਾ ਜਾਵੇਗਾ।ਉਨ੍ਹਾਂ ਅੱਗੇ ਦੱਸਿਆ ਕਿ ਆਬਾਦੀ ਦੀ ਗਿਣਤੀ ਸਮੇਤ ਵਿਸਥਾਰਿਤ ਸਰਵੇ ਦੂਜੇ ਪੜਾਅ ਤਹਿਤ 9 ਫਰਵਰੀ ਤੋਂ 28 ਫਰਵਰੀ 2027 ਤੱਕ ਕੀਤਾ ਜਾਵੇਗਾ।ਦੇਸ਼ ਵਿਆਪੀ ਇਸ ਮਹਾਨ ਕਾਰਜ ਵਿੱਚ ਸਰਗਰਮੀ ਨਾਲ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾਵਾਸੀਆਂ ਨੂੰ ਅਪੀਲ ਕੀਤੀ ਕਿ ਕੋਈ ਵੀ ਵਿਅਕਤੀ ਇਸ ਪ੍ਰਕਿਰਿਆ ਦਾ ਹਿੱਸਾ ਬਣਨ ਤੋਂ ਵਾਂਝਾ ਨਾ ਰਹੇ। ਉਨ੍ਹਾਂ ਘਰ-ਘਰ ਸਰਵੇ ਲਈ ਆਏ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੂਰਨ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਹੀ ਜਾਣਕਾਰੀ ਸਰਕਾਰ ਨੂੰ ਲੋਕਾਂ ਦੀਆਂ ਜਰੂਰਤਾਂ ਮੁਤਾਬਕ ਲੋਕ ਪੱਖੀ ਨੀਤੀਆਂ ਬਣਾਉਣ ਵਿੰਚ ਮਦਦਗਾਰ ਸਾਬਿਤ ਹੋਵੇਗੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


